Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਿੱਖਿਆ 'ਤੇ ਕੁੱਲ ਬਜਟ ਦਾ 8 ਫੀਸਦੀ ਖਰਚ - ਨਾਇਬ ਸਿੰਘ ਸੈਣੀ

ਭਵਿੱਖ ਨਿਰਮਾਣ ਦਾ ਸਭ ਤੋਂ ਵੱਡਾ ਸਾਧਨ

Web Admin

Web Admin

5 Dariya News

ਚੰਡੀਗੜ੍ਹ , 17 Mar 2026

Last updated on: Mar 18, 2026, 16:29 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿੱਤੀ ਸਾਲ 2026-27 ਲਈ ਕੇਵਲ ਸਕੂਲ ਸਿੱਖਿਆ ਵਿਭਾਗ ਲਈ ਹੀ 18 ਹਜ਼ਾਰ 717 ਕਰੋੜ 89 ਲੱਖ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਰਾਜ ਦੇ ਕੁੱਲ ਬਜਟ 2 ਲੱਖ 23 ਹਜ਼ਾਰ 658 ਕਰੋੜ 17 ਲੱਖ ਰੁਪਏ ਦਾ ਲਗਭਗ 8.37 ਫੀਸਦੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਦਨ ਵਿੱਚ ਬਜਟ 'ਤੇ ਚਰਚਾ ਦੌਰਾਨ ਮੈਂਬਰ ਸ੍ਰੀ ਭੁਪਿੰਦਰ ਸਿੰਘ ਹੁੱਡਾ ਅਤੇ ਸ੍ਰੀ ਆਫਤਾਬ ਅਹਿਮਦ ਵੱਲੋਂ ਉਠਾਏ ਗਏ ਸਵਾਲ ਦਾ ਜਵਾਬ ਦੇ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਸਿੱਖਿਆ 'ਤੇ ਜੀ.ਡੀ.ਪੀ. ਦਾ ਲਗਭਗ 6 ਫੀਸਦੀ ਖਰਚ ਹੋਣਾ ਚਾਹੀਦਾ ਹੈ। ਜਦੋਂ ਕਿ, ਰਾਜ ਦੇ ਬਜਟ ਵਿੱਚ ਇਹ ਲਗਭਗ 1.9 ਫੀਸਦੀ ਤ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ 'ਤੇ ਜੀ.ਡੀ.ਪੀ. ਦੇ 6 ਫੀਸਦੀ ਖਰਚ ਦਾ ਟੀਚਾ ਕੋਈ ਨਵਾਂ ਪ੍ਰਾਵਧਾਨ ਨਹੀਂ ਹੈ। 

ਇਹ ਟੀਚਾ ਸਭ ਤੋਂ ਪਹਿਲਾਂ ਕੋਠਾਰੀ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਰਾਸ਼ਟਰੀ ਸਿੱਖਿਆ ਨੀਤੀ, 1968 ਵਿੱਚ ਰੱਖਿਆ ਗਿਆ ਸੀ। ਬਾਅਦ ਵਿੱਚ ਰਾਸ਼ਟਰੀ ਸਿੱਖਿਆ ਨੀਤੀ 1986 ਅਤੇ 1992 ਦੀ ਸਮੀਖਿਆ ਵਿੱਚ ਵੀ ਇਸ ਨੂੰ ਦੁਹਰਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਭਾਗ-IV ਦੀ ਮੱਦ 26.1 ਅਤੇ 26.2 ਵਿੱਚ ਵੀ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਿੱਖਿਆ ਵਿੱਚ ਨਿਵੇਸ਼ ਵਧਾ ਕੇ ਜੀ.ਡੀ.ਪੀ. ਦੇ 6 ਫੀਸਦੀ ਤੱਕ ਪਹੁੰਚਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਯਤਨ ਕਰਨਗੀਆਂ। 

ਇਹ ਟੀਚਾ ਕੇਵਲ ਕਿਸੇ ਇੱਕ ਰਾਜ ਦਾ ਨਹੀਂ, ਸਗੋਂ ਪੂਰੇ ਦੇਸ਼ ਲਈ ਸਾਂਝੇ ਤੌਰ 'ਤੇ ਕੇਂਦਰ ਅਤੇ ਰਾਜਾਂ ਦੇ ਕੁੱਲ ਜਨਤਕ ਖਰਚ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਨੂੰ ਜੀ.ਐਸ.ਡੀ.ਪੀ. ਦੇ ਫੀਸਦੀ ਵਿੱਚ ਦੇਖਿਆ ਜਾਵੇ, ਤਾਂ ਇਹ 1.37 ਫੀਸਦੀ ਬਣਦਾ ਹੈ। ਪਰ, ਸਿੱਖਿਆ ਬਜਟ ਵਿੱਚ ਕੇਵਲ ਸਕੂਲ ਸਿੱਖਿਆ ਵਿਭਾਗ ਹੀ ਨਹੀਂ, ਸਗੋਂ ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਤੇ ਉਦਯੋਗਿਕ ਸਿਖਲਾਈ ਵਿਭਾਗ ਦਾ ਬਜਟ ਵੀ ਸ਼ਾਮਲ ਕੀਤਾ ਜਾਂਦਾ ਹੈ। 

ਜਦੋਂ ਇਨ੍ਹਾਂ ਸਾਰੀਆਂ ਮੱਦਾਂ ਨੂੰ ਸ਼ਾਮਲ ਕੀਤਾ ਜਾਂਦਾ ਹੈ, ਤਦ ਸਿੱਖਿਆ 'ਤੇ ਕੁੱਲ ਖਰਚ ਦੀ ਅਸਲ ਸਥਿਤੀ ਸਾਹਮਣੇ ਆਉਂਦੀ ਹੈ। ਇਨ੍ਹਾਂ ਨੂੰ ਮਿਲਾ ਕੇ ਇਹ ਜੀ.ਐਸ.ਡੀ.ਪੀ. ਦਾ 1.67 ਫੀਸਦੀ ਅਤੇ ਰਾਜ ਦੇ ਕੁੱਲ ਬਜਟ ਦਾ 10.25 ਫੀਸਦੀ ਬਣਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਿੱਖਿਆ ਨੂੰ ਭਵਿੱਖ ਦੇ ਨਿਰਮਾਣ ਦਾ ਸਭ ਤੋਂ ਵੱਡਾ ਸਾਧਨ ਮੰਨਦੀ ਹੈ। 

ਪਿਛਲੇ ਸਾਲਾਂ ਵਿੱਚ ਪ੍ਰਦੇਸ਼ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਡਿਜੀਟਲ ਸਿੱਖਿਆ ਦਾ ਵਿਸਥਾਰ, ਨਵੇਂ ਕਾਲਜਾਂ ਅਤੇ ਤਕਨੀਕੀ ਸੰਸਥਾਵਾਂ ਦੀ ਸਥਾਪਨਾ ਅਤੇ ਅਧਿਆਪਕਾਂ ਦੀ ਭਰਤੀ ਤੇ ਸਿਖਲਾਈ ਵਰਗੇ ਕਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਸ ਲਈ ਵਿਰੋਧੀ ਧਿਰ ਸਿੱਖਿਆ ਵਰਗੇ ਮਹੱਤਵਪੂਰਨ ਵਿਸ਼ੇ 'ਤੇ ਭਰਮ ਫੈਲਾਉਣ ਦੀ ਕੋਸ਼ਿਸ਼ ਨਾ ਕਰੇ।

 

Tags: Nayab Singh Saini

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD