Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

‘ਯੁੱਧ ਨਸ਼ਿਆਂ ਵਿਰੁੱਧ’ : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ 22 ਨੂੰ ਮਾਹਿਲਪੁਰ ‘ਚ : ਜੈ ਕ੍ਰਿਸ਼ਨ ਸਿੰਘ ਰੌੜੀ

ਡਿਪਟੀ ਸਪੀਕਰ ਨੇ ਲਿਆ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ

Jai Krishan Rouri

Web Admin

Web Admin

5 Dariya News

ਹੁਸ਼ਿਆਰਪੁਰ , 18 Mar 2026

Last updated on: Mar 18, 2026, 17:49 IST

ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਖੇਡਾਂ ਨਾਲ ਜੁੜਨ ਦਾ ਸੰਦੇਸ਼ ਦੇਣ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਰਾਸ਼ਟਰੀ ਮੈਰਾਥਨ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ  ਵਿਖੇ 22 ਮਾਰਚ ਨੂੰ ਕਰਵਾਈ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਇੱਥੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਵੱਡੇ ਪੱਧਰ ‘ਤੇ ਐਕਸ਼ਨ ਕਰਨ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਈ ਸਾਰਥਕ ਸਰਗਰਮੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਮਾਹਿਲਪੁਰ ਵਿਖੇ ਹੋਣ ਵਾਲੀ ਰਾਸ਼ਟਰੀ ਮੈਰਾਥਨ ਵੀ ਇਸੇ ਲੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਤਰਜੀਹ ਹੈ ਜਿਸ ਦੀ ਪ੍ਰਾਪਤੀ ਲਈ ਲਗਾਤਾਰ ਕਾਰਜ ਜਾਰੀ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਲਿਆ ਕੇ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਨਾਲ ਜੋੜ ਕੇ ਸਮਾਜਿਕ ਬੁਰਾਈ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੈਰਾਥਨ ਦੇ ਜੇਤੂਆਂ ਦੀ ਹੌਂਸਲਾ ਅਫ਼ਜ਼ਾਈ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਜਾਵੇਗਾ। ਮਾਹਿਲਪੁਰ ਵਿਖੇ ਹੋਣ ਵਾਲੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਬਾਰੇ ਡਿਪਟੀ ਸਪੀਕਰ ਨੇ ਕਿਹਾ ਕਿ ਇਸ ਮੈਰਾਥਨ ਵਿਚ ਚਾਰ ਵਰਗ ਰੱਖੇ ਗਏ ਹਨ ਜਿਨ੍ਹਾਂ ਵਿਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਤੇ 42 ਕਿਲੋਮੀਟਰ ਮੈਰਾਥਨ ਵਿਚ ਲੋਕ ਦੌੜਨਗੇ ਅਤੇ ‘ਨਸ਼ਿਆਂ ਨੂੰ ਨਾਂਹ’ ਦਾ ਅਹਿਦ ਵੀ ਲਿਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਮੈਰਾਥਨ ਵਿਚ ਹਰ ਪੱਖੋਂ ਲੋੜੀਂਦੇ ਪੁਖਤਾ ਪ੍ਰਬੰਧ ਅਮਲ ਵਿਚ ਲਿਆਂਦੇ ਜਾਣਗੇ ਤਾਂ ਜੋ ਸਾਰੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਨੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੂੰ ਸੁਚਾਰੂ ਟ੍ਰੈਫਿਕ ਵਿਵਸਥਾ ਅਤੇ ਬਦਲਵੇਂ ਰੂਟਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੀ ਕਿਹਾ। 

ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਵਿਰੁੱਧ ਸੰਦੇਸ਼ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਸਕੇ। ਮੈਰਾਥਨ ਲਈ ਰਜਿਸਟ੍ਰੇਸ਼ਨ ਬਾਰੇ ਡਿਪਟੀ ਸਪੀਕਰ ਨੇ ਦੱਸਿਆ ਕਿ ਵੱਖ-ਵੱਖ ਵਰਗਾਂ ਲਈ ਚਾਹਵਾਨ ਵਿਅਕਤੀ/ਨੌਜਵਾਨ www.srsftge.com ਰਾਹੀਂ ਨੈਸ਼ਨਲ ਮੈਰਾਥਨ ਵਾਸਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। 

ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਮੁਕੰਮਲ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

 

Tags: Jai Krishan Rouri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD