Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ ਬਰਾਮਦ ਕੀਤੇ ਗ੍ਰਨੇਡ : ਡੀਜੀਪੀ ਗੌਰਵ ਯਾਦਵ

Crime News Punjab

Web Admin

Web Admin

5 Dariya News

ਬਠਿੰਡਾ , 18 Mar 2026

Last updated on: Mar 18, 2026, 17:59 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ।

ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੇ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਹਨ। 

ਇਸ ਪੁਖ਼ਤਾ ਇਤਲਾਹ ’ਤੇ ਫ਼ੌਰੀ ਕਾਰਵਾਈ ਕਰਦੇ ਹੋਏ ਸੀ.ਆਈ. ਬਠਿੰਡਾ ਦੀ ਪੁਲਿਸ ਟੀਮ ਨੇ ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ। ਏ.ਆਈ.ਜੀ. ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਟੀਮਾਂ ਦੀ ਮੁਸਤੈਦ ਤੇ ਸਰਗਰਮ ਕਾਰਵਾਈ ਸਦਕਾ ਅਣਸੁਖਾਵੀਂ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ।

ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 06 ਮਿਤੀ 17.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD