Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

Kultar Singh Sandhwan

Web Admin

Web Admin

5 Dariya News

ਚੰਡੀਗੜ੍ਹ , 18 Mar 2026

Last updated on: Mar 18, 2026, 18:27 IST

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਸੰਘਰਸ਼ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਹੈ।

ਸਮਾਗਮ ਦੌਰਾਨ ਅਮਨ ਅਲੂਣ, ਰਸਨੀਤ ਕੌਰ, ਮਨਪ੍ਰੀਤ ਕੌਰ, ਜਯੰਤ ਗਰਗ ਅਤੇ ਕ੍ਰਿਤਿਕਾ ਚੌਧਰੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਪੀਕਰ ਨੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਿਵਲ ਸੇਵਾਵਾਂ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਨਾ ਇੱਕ ਵੱਡੀ ਪ੍ਰਾਪਤੀ ਹੈ, ਜਿਸ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ। 

ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਤਨਦੇਹੀ ਨਾਲ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਹਮੇਸ਼ਾ ਸੱਚਾਈ, ਇਮਾਨਦਾਰੀ ਅਤੇ ਨਿਆਂ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਕਲਮ ਅਤੇ ਕੁਰਸੀ ਦੀ ਤਾਕਤ ਜੇਕਰ ਲੋਕਾਂ ਦੀ ਭਲਾਈ ਲਈ ਵਰਤੀ ਜਾਵੇ ਤਾਂ ਹੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਸਕੇਗਾ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਦੇ ਸਾਰੇ ਹੁਨਰਮੰਦ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਦੀਆਂ ਧੀਆਂ-ਪੁੱਤਰਾਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ ਅਤੇ ਜਨੂੰਨ ਨਾਲ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਹੁੰਦੀ। ਪਟਿਆਲਾ ਦੀਆਂ ਹੀਰੇ ਵਰਗੀਆਂ ਧੀਆਂ ਸਿਮਰਨਦੀਪ ਕੌਰ ਅਤੇ ਰਸਨੀਤ ਕੌਰ, ਬਲਾਚੌਰ ਦੀ ਕ੍ਰਿਤਿਕਾ ਚੌਧਰੀ ਅਤੇ ਮਾਨਸਾ ਦੀ ਮਨਪ੍ਰੀਤ ਕੌਰ ਅਤੇ ਆਕ੍ਰਿਤੀ ਸਿੰਗਲਾ ਨੇ ਆਪਣੇ ਪਰਿਵਾਰਾਂ ਅਤੇ ਪੰਜਾਬ ਦਾ ਮਾਣ ਵਧਾਇਆ ਹੈ।

ਅੰਤ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਭਵਿੱਖ ਵਿੱਚ ਵੀ ਅਜਿਹੇ ਹੁਸ਼ਿਆਰ ਤੇ ਅਗਾਂਹਵਧੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੀ ਰਹੇਗੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਗੋਲਡੀ ਕੰਬੋਜ ਅਤੇ ਹੋਰ ਕਈ ਆਗੂ ਇਸ ਸਨਮਾਨ ਸਮਾਰੋਹ ਵਿੱਚ ਮੌਜੂਦ ਸਨ।

 

Tags: Kultar Singh Sandhwan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD