Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡਿਜੀਟਲ ਭੁਗਤਾਨ ਨਾਲ ਛੋਟੇ ਵਪਾਰੀਆਂ ਨੂੰ ਮਿਲ ਰਹੀ ਨਵੀਂ ਮਜਬੂਤੀ - ਨਾਇਬ ਸਿੰਘ ਸੈਣੀ

ਕਿਸੇ ਵਪਾਰੀ ਜਾਂ ਦੁਕਾਨਦਾਰ ਨੁੰ ਕਿਸੇ ਤਰ੍ਹਾ ਦੀ ਕੋਈ ਦਿਕੱਤ ਨਹੀਂ ਹੈ, ਦਿਕੱਤ ਕਿਸੇ ਨੂੰ ਹੈ ਤਾਂ ਉਹ ਕਾਂਗਰਸ ਨੂੰ ਹੈ - ਨਾਇਬ ਸਿੰਘ ਸੈਣੀ

Nayab Singh Saini

Web Admin

Web Admin

5 Dariya News

ਚੰਡੀਗੜ੍ਹ , 18 Mar 2026

Last updated on: Mar 19, 2026, 13:46 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ ਵੱਲੋਂ ਆਨਲਾਇਨ ਖਰੀਦਾਰੀ ਦੀ ਵੱਧਦੀ ਪ੍ਰਵ੍ਰਿਤੀ ਦੇ ਕਾਰਨ ਰਾਜ ਦੇ ਛੋਟੇ ਦੁਕਾਨਦਾਰਾਂ ਦੇ ਕਾਰੋਬਾਰ 'ਤੇ ਪ੍ਰਤੀਕੂਲ ਪ੍ਰਭਾਵ ਪੈਣ ਦੇ ਸੁਆਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਅੱਜ ਭਾਰਤ ਵਿਸ਼ਵ ਵਿੱਚ ਉਹ ਸ਼ਕਤੀ ਬਣ ਕੇ ਉਭਰਿਆ ਹੈ, ਜਿੱਥੇ ਰੇਹੜੀ-ਫੜੀ ਵਾਲੇ ਵੀ ਯੂਪੀਆਈ ਡਿਜੀਟਲ ਪੇਮੈਂਟ ਦੀ ਵਰਤੋ ਕਰ ਰਹੇ ਹਨ। ਕਿਸੇ ਵਪਾਰੀ ਜਾਂ ਦੁਕਾਨਦਾਰ ਨੂੰ ਕਿਸੇ ਤਰ੍ਹਾ ਦੀ ਕੋਈ ਦਿਕੱਤ  ਨਹੀਂ ਹੈ। 

ਜੇਕਰ ਦਿਕੱਤ ਕਿਸੇ ਨੂੰ ਹੈ ਤਾਂ ਕਾਂਗਰਸ ਨੂੰ ਹੈ। ਮੁੱਖ ਮੰਤਰੀ ਬੁੱਧਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਵਿੱਚ ਸੁਆਲਸਮੇਂ ਦੌਰਾਨ ਵਿਧਾਇਕ ਸ੍ਰੀ ਬਲਵਾਨ ਸਿੰਘ ਦੌਲਤਪੁਰਿਆ ਵੱਲੋਂ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ। ਵਿਧਾਇਕ ਵੱਲੋਂ ਛੋਟੇ ਰਿਟੇਲ ਵਪਾਰੀਆਂ ਨੂੰ ਸਮਰਥਨ ਦੇਣ ਲਈ ਆਨਲਾਇਨ ਖਰੀਦਾਰੀ 'ਤੇ ਭਾਰੀ ਟੈਕਸ ਲਗਾਉਣ ਦੇ ਪ੍ਰਸਤਾਵ ਦੇ ਸੁਆਲ 'ਤੇ ਮੁੱਖ ਮੰਤਰੀ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਵਿਰੋਧੀ ਧਿਰ ਨੂੰ ਤੱਥਾਂ ਦੀ ਜਾਣਕਾਰੀ ਹੀ ਨਹੀਂ ਹੈ ਅਤੇ ਉਹ ਜਾਣਕਾਰੀ ਦੇ ਅਭਾਵ ਵਿੱਚ ਅਜਿਹੀ ਗੱਲਾਂ ਕਰਦੇ ਹਨ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੋਰੋਨਾ ਸਮੇਂ ਵਿੱਚ ਵੀ ਕਿਸੇ ਰੇਹੜੀ-ਫੜੀ ਵਾਲਿਆਂ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਾ ਹੋਵੇ, ਇਸ ਦੇ ਲਈ ਕੇਂਦਰ ਸਰਕਾਰ ਨੇ ਰੇਹੜੀ-ਫੜੀ ਵਾਲਿਆਂ ਨੂੰ ਬਿਨ੍ਹਾਂ ਵਿਆਜ ਦੇ 10 ਹਜਾਰ ਰੁਪਏ ਤੱਕ ਦਾ ਲੋਨ ਦਿੱਤਾ ਸੀ। ਵਪਾਰੀਆਂ ਨੂੰ ਕਿਤੇ ਕਿਸੇ ਤਰ੍ਹਾ ਦੀ ਕੋਈ ਪਰੇਸ਼ਾਨੀ ਨਹੀਂ ਹੋ ਰਹੀ ਹੈ, ਮੁਸ਼ਕਲ ਸਿਰਫ ਕਾਂਗਰਸ ਨੂੰ ਹੋ ਰਹੀ ਹੈ ਕਿ ਪੈਸਾ ਆਨਲਾਇਨ ਕਿਉਂ ਜਾ ਰਿਹਾ ਹੈ, ਸਿੱਧਾ ਆਉਣਾ ਚਾਹੀਦਾ ਹੈ।

ਸੁਆਲਸਮੇਂ ਤੋਂ ਵਾਇਬ ਵਿਰੋਧੀ ਧਿਰ 'ਤੇ ਮੁੱਖ ਮੰਤਰੀ ਦਾ ਕਟਾਕਸ਼ - ਆਪਣੇ ਹੀ ਸੁਆਲਾਂ ਦੇ ਜਵਾਬ ਸੁਨਣ ਸਦਨ ਵਿੱਚ ਨਹੀਂ ਆਉਂਦੇ ਵਿਧਾਇਕ

ਕਾਂਗਰਸ ਦੇ ਜਿਆਦਾਤਰ ਵਿਧਾਇਕਾਂ ਵੱਲੋਂ ਸੁਆਲਸਮੇਂ ਦੌਰਾਨ ਵਿਧਾਨਸਭਾ ਵਿੱਚ ਮੌਜੂਦ ਨਾ ਹੋਣ 'ਤੇ ਮੁੱਖ ਮੰਤਰੀ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਧਿਰ ਇੰਨ੍ਹਾ ਹਤਾਸ਼ ਅਤੇ ਨਿਰਾਸ਼ ਹੋ ਗਿਆ ਹੈ ਕਿ ਉਹ ਸੁਆਲ ਸਮੇਂ ਦੌਰਾਨ ਆਪਣੇ ਸੁਆਲ ਦਾ ਜਵਾਬ ਸੁਨਣ ਦੇ ਲਈ ਵੀ ਸਦਨ ਵਿੱਚ ਨਹੀਂ ਆਏ ਹਨ, ਤਾਂ ਉਹ ਸੂਬੇ ਦੀ ਜਨਤਾ ਦੇ ਮੁੱਦਿਆਂ ਨੂੰ ਪ੍ਰਭਾਵੀ ਢੰਗ ਨਾਲ ਸਦਨ ਵਿੱਚ ਕਿਵੇਂ ਚੁੱਕ ਪਾਉਣਗੇ।

 

Tags: Nayab Singh Saini

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD