Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਬਜਟ ਸੈਸ਼ਨ ਸਫ਼ਲਤਾਪੂਰਵਕ ਸੰਪੰਨ, 55 ਘੰਟੇ ਚੱਲੀ ਸਾਰਥਕ ਚਰਚਾ: ਨਾਇਬ ਸਿੰਘ ਸੈਣੀ

ਸਰਵਸੰਮਤੀ ਨਾਲ ਪਾਸ ਹੋਏ ਮਹੱਤਵਪੂਰਨ ਮਤੇ, ਲੋਕ ਹਿੱਤ ਦੇ ਮੁੱਦਿਆਂ 'ਤੇ ਵਿਸਥਾਰਪੂਰਵਕ ਮੰਥਨ

Nayab Singh Saini

Web Admin

Web Admin

5 Dariya News

ਚੰਡੀਗੜ੍ਹ , 18 Mar 2026

Last updated on: Mar 19, 2026, 13:56 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਜਟ ਸੈਸ਼ਨ 2026-27 ਦੀ ਸਮਾਪਤੀ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੈਸ਼ਨ 20 ਫਰਵਰੀ ਨੂੰ ਮਾਨਯੋਗ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋ ਕੇ ਸਫ਼ਲਤਾਪੂਰਵਕ ਸੰਪੰਨ ਹੋਇਆ। ਉਨ੍ਹਾਂ ਦੱਸਿਆ ਕਿ ਕੁੱਲ 13 ਦਿਨਾਂ ਤੱਕ ਚੱਲੇ ਇਸ ਸੈਸ਼ਨ ਵਿੱਚ 13 ਬੈਠਕਾਂ ਹੋਈਆਂ, ਜਿਨ੍ਹਾਂ ਵਿੱਚ ਲਗਭਗ 55 ਘੰਟੇ ਸਕਾਰਾਤਮਕ ਅਤੇ ਸਾਰਥਕ ਚਰਚਾ ਹੋਈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ 2 ਮਾਰਚ ਨੂੰ ਵਿੱਤ ਮੰਤਰੀ ਵਜੋਂ ਆਪਣਾ ਦੂਜਾ ਬਜਟ ਪੇਸ਼ ਕੀਤਾ, ਜਿਸ 'ਤੇ ਸਦਨ ਵਿੱਚ 10 ਘੰਟੇ 3 ਮਿੰਟ ਤੱਕ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਇਸ ਦੌਰਾਨ ਵਿਰੋਧੀ ਧਿਰ ਦੇ 7 ਮੈਂਬਰਾਂ ਨੇ 2 ਘੰਟੇ 47 ਮਿੰਟ ਅਤੇ ਸੱਤਾਧਾਰੀ ਪਾਰਟੀ ਦੇ 15 ਮੈਂਬਰਾਂ ਨੇ 6 ਘੰਟੇ 47 ਮਿੰਟ ਤੱਕ ਆਪਣੀ ਗੱਲ ਰੱਖੀ, ਜਦਕਿ ਆਜ਼ਾਦ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ 3 ਮਹੱਤਵਪੂਰਨ ਮਤੇ ਸਰਵਸੰਮਤੀ ਨਾਲ ਪਾਸ ਕੀਤੇ ਗਏ, ਜਿਨ੍ਹਾਂ ਵਿੱਚ ਹਾਊਸਿੰਗ ਬੋਰਡ ਨੂੰ ਭੰਗ ਕਰਨ, ਸਫਾਈ ਕਰਮਚਾਰੀ ਨਿਯੋਜਨ ਅਤੇ ਖੁਸ਼ਕ ਪਖਾਨਾ ਨਿਰਮਾਣ ਐਕਟ, 1993 ਨੂੰ ਰੱਦ ਕਰਨ ਅਤੇ ਜੀ.ਐਸ.ਟੀ. ਨਾਲ ਸਬੰਧਤ ਟੈਕਸ ਢਾਂਚੇ ਵਿੱਚ ਸੋਧ ਸ਼ਾਮਲ ਹੈ। ਇਸ ਤੋਂ ਇਲਾਵਾ ‘ਵਿਕਸਿਤ ਭਾਰਤ ਜੀ-ਰਾਮ’ ਯੋਜਨਾ ਦੇ ਪ੍ਰਬੰਧਾਂ ’ਤੇ ਵੀ ਚਰਚਾ ਹੋਈ ਅਤੇ ਜਨਤਾ ਤੇ ਪੇਂਡੂ ਮਜ਼ਦੂਰਾਂ ਦੇ ਖਦਸ਼ਿਆਂ ’ਤੇ ਵਿਚਾਰ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਵਿਧਾਇਕਾਂ ਵੱਲੋਂ ਦਿੱਤੇ ਗਏ ਧਿਆਨ ਦਿਵਾਊ ਮਤਿਆਂ 'ਤੇ ਵੀ ਵਿਸ਼ੇਵਾਰ ਚਰਚਾ ਕੀਤੀ ਗਈ। ਇਨ੍ਹਾਂ ਵਿੱਚ ਝੋਨੇ ਅਤੇ ਹੋਰ ਫ਼ਸਲਾਂ ਦੀ ਖਰੀਦ, ਸੂਬੇ ਵਿੱਚ ਗੰਨੇ ਦੀ ਪ੍ਰਤੀ ਏਕੜ ਘਟਦੀ ਪੈਦਾਵਾਰ ਅਤੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਨਿੱਜੀ ਹਸਪਤਾਲਾਂ ਵੱਲੋਂ ਸੇਵਾਵਾਂ ਬੰਦ ਕਰਨ ਵਰਗੇ ਮੁੱਦੇ ਮੁੱਖ ਰਹੇ।

ਉਨ੍ਹਾਂ ਦੱਸਿਆ ਕਿ ਸਦਨ ਵਿੱਚ ਕੁੱਲ 8 ਬਿੱਲਾਂ ’ਤੇ ਚਰਚਾ ਕੀਤੀ ਗਈ, ਜਿਨ੍ਹਾਂ ਵਿੱਚ ਹਰਿਆਣਾ ਵਿਨਿਯੋਗ (ਨੰਬਰ 1 ਅਤੇ 2) ਬਿੱਲ 2026, ਪ੍ਰੋਫੈਸਰ ਸੇਵਾ ਸੁਰੱਖਿਆ ਸੋਧ ਬਿੱਲ, ਟ੍ਰੈਵਲ ਏਜੰਟ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ ਸੋਧ ਬਿੱਲ, ਪੁਲਿਸ ਸੋਧ ਬਿੱਲ, ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਸੋਧ ਬਿੱਲ, ਸ਼ਹਿਰੀ ਖੇਤਰ ਵਿਕਾਸ ਸੋਧ ਬਿੱਲ ਅਤੇ ਭੂਮੀ ਚੱਕਬੰਦੀ ਸੋਧ ਬਿੱਲ ਸ਼ਾਮਲ ਹਨ। ਮੁੱਖ ਮੰਤਰੀ ਨੇ ਸੈਸ਼ਨ ਦੇ ਆਖਰੀ ਦਿਨ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ ਵੱਲੋਂ ਕੁਦਰਤੀ ਖੇਤੀ 'ਤੇ ਦਿੱਤੇ ਗਏ ਭਾਸ਼ਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਨਾਲ ਸਦਨ ਨੂੰ ਨਵੀਂ ਦਿਸ਼ਾ ਮਿਲੀ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਭਾ ਚੋਣਾਂ ਪੂਰੀ ਤਰ੍ਹਾਂ ਲੋਕਤੰਤਰੀ ਪ੍ਰਕਿਰਿਆ ਅਨੁਸਾਰ ਨੇਪਰੇ ਚੜ੍ਹੀਆਂ ਹਨ, ਜਿਸ ਵਿੱਚ ਉਨ੍ਹਾਂ ਦੇ ਉਮੀਦਵਾਰ ਸੰਜੇ ਭਾਟੀਆ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਕੀਤਾ ਜਾ ਰਿਹਾ ਧਰਨਾ-ਪ੍ਰਦਰਸ਼ਨ ਉਨ੍ਹਾਂ ਦੀ ਅੰਦਰੂਨੀ ਸਥਿਤੀ ਨੂੰ ਦਰਸਾਉਂਦਾ ਹੈ ਅਤੇ ਇਹ ਸਪੱਸ਼ਟ ਨਹੀਂ ਹੈ ਕਿ ਪਾਰਟੀ ਦੇ ਅੰਦਰ ਕੀ ਚੱਲ ਰਿਹਾ ਹੈ।

ਮੁੱਖ ਮੰਤਰੀ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬੇ 'ਚ ਪਹਿਲੀ ਵਾਰ ਅਜਿਹਾ ਦੇਖਣ ਨੂੰ ਮਿਲਿਆ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹੀ ਪੋਲਿੰਗ ਏਜੰਟ ਦੀ ਭੂਮਿਕਾ 'ਚ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਲੀਡਰਸ਼ਿਪ ਨੂੰ ਆਪਣੇ ਹੀ ਆਗੂਆਂ 'ਤੇ ਭਰੋਸਾ ਨਹੀਂ ਰਿਹਾ ਅਤੇ ਜਨਤਾ ਦਾ ਭਰੋਸਾ ਵੀ ਪਾਰਟੀ ਤੋਂ ਉੱਠ ਚੁੱਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਨਾਲ ਜੁੜੇ ਇਮਾਨਦਾਰ ਲੋਕਾਂ ਦਾ ਭਰੋਸਾ ਵੀ ਹੁਣ ਡੋਲ ਗਿਆ ਹੈ।

ਸ੍ਰੀ ਸੈਣੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਕਾਂਗਰਸ ਦੀ ਭੂਮਿਕਾ ਨਿਰਾਸ਼ਾਜਨਕ ਰਹੀ। ਉਹ ਮੁੱਦੇ ਤਾਂ ਲੈ ਕੇ ਆਏ, ਪਰ ਜਦੋਂ ਜਵਾਬ ਦੇਣ ਦਾ ਸਮਾਂ ਆਇਆ ਤਾਂ ਸਦਨ ਛੱਡ ਕੇ ਚਲੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਕੋਲ ਨਾ ਤਾਂ ਸਪੱਸ਼ਟ ਨੀਤੀ ਹੈ ਅਤੇ ਨਾ ਹੀ ਕੋਈ ਠੋਸ ਦਿਸ਼ਾ, ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਕਮਜ਼ੋਰ ਹੋਵੇਗੀ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦ ਉਮੀਦਵਾਰ ਦਾ ਚੋਣ ਲੜਨਾ ਪੂਰੀ ਤਰ੍ਹਾਂ ਲੋਕਤੰਤਰੀ ਅਧਿਕਾਰ ਹੈ ਅਤੇ ਕਿਸੇ ਨੂੰ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਕਾਂਗਰਸ 'ਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕੁਚਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਾਰਟੀ ਆਗੂਆਂ ਦੇ ਬਿਆਨਾਂ ਅਤੇ ਵਿਵਹਾਰ ਵਿੱਚ ਵਿਰੋਧਾਭਾਸ ਸਾਫ਼ ਨਜ਼ਰ ਆ ਰਿਹਾ ਹੈ।

ਉਨ੍ਹਾਂ ਅਭੈ ਚੌਟਾਲਾ ਦੇ ਸੰਦਰਭ ਵਿੱਚ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਵੋਟ ਪਾਉਣ ਜਾਂ ਨਾ ਪਾਉਣ ਦਾ ਅਧਿਕਾਰ ਹੈ। ਜੇਕਰ ਕਿਸੇ ਨੂੰ ਭਰੋਸਾ ਦਿੱਤਾ ਗਿਆ ਸੀ, ਤਾਂ ਉਸ ਨੂੰ ਨਿਭਾਉਣਾ ਚਾਹੀਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇੱਕ ਵੋਟ ਵੀ ਰੱਦ ਕੀਤੀ ਗਈ, ਜਿਸ 'ਤੇ ਉਨ੍ਹਾਂ ਨੇ ਚੋਣ ਕਮਿਸ਼ਨ ਕੋਲ ਇਤਰਾਜ਼ ਜਤਾਇਆ ਸੀ, ਪਰ ਉਸ ਨੂੰ ਸਵੀਕਾਰ ਨਹੀਂ ਕੀਤਾ ਗਿਆ।

ਇਸ ਦੇ ਬਾਵਜੂਦ ਉਨ੍ਹਾਂ ਨੇ ਲੋਕਤੰਤਰੀ ਪ੍ਰਕਿਰਿਆ ਦਾ ਸਨਮਾਨ ਕਰਦੇ ਹੋਏ ਇਸ ਨੂੰ ਸਵੀਕਾਰ ਕੀਤਾ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਭਾ ਚੋਣਾਂ ਦੌਰਾਨ ਇਨੈਲੋ ਕਾਂਗਰਸ ਦੀ 'ਬੀ-ਟੀਮ' ਸਾਬਤ ਹੋਈ ਹੈ, ਜਿਸ ਨੇ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਕੱਤਰ ਪ੍ਰਵੀਨ ਆਤਰੇਅ ਵੀ ਹਾਜ਼ਰ ਸਨ।

 

Tags: Nayab Singh Saini

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD