Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਈ-ਯੂਵਾ ਸੈਂਟਰ ਦਾ ਉਦਘਾਟਨ ਸਮਾਰੋਹ ਅਤੇ “ਰਿਸਰਚ ਫੈਸਟ 2026” ਦਾ ਆਯੋਜਨ

ਸੀਯੂ ਪੰਜਾਬ ਦੇ 100 ਤੋਂ ਵੱਧ ਖੋਜਾਰਥੀਆਂ ਨੇ ਰਿਸਰਚ ਫੈਸਟ 2026 ਦੌਰਾਨ ਆਪਣੇ ਖੋਜ ਦੇ ਸਮਾਜਿਕ ਪ੍ਰਭਾਵ ਨੂੰ ਪੇਸ਼ ਕੀਤਾ

Central University of Punjab

Web Admin

Web Admin

5 Dariya News

ਬਠਿੰਡਾ , 19 Mar 2026

Last updated on: Mar 19, 2026, 15:12 IST

ਸਮਾਜ ਨਾਲ ਜੁੜੇ ਖੋਜ ਕਾਰਜਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਲ ਤਹਿਤ ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ), ਬਠਿੰਡਾ ਵਿੱਚ ਬੀਰੈਕ ਸਮਰਥਿਤ ਈ-ਯੂਵਾ ਸੈਂਟਰ ਦਾ ਉਦਘਾਟਨ ਸਮਾਰੋਹ ਅਤੇ ਡੀਐਸਟੀ-ਪਰਸ ਦੇ ਤਹਿਤ “ਰਿਸਰਚ ਫੈਸਟ” ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਐਮਸ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਅਤੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਪ੍ਰੋ. ਰਤਨ ਗੁਪਤਾ ਨਾਲ ਮਿਲ ਕੇ ਈ-ਯੂਵਾ ਸੈਂਟਰ ਦਾ ਉਦਘਾਟਨ ਕੀਤਾ। 

ਇਸ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਅਧਿਕਾਰੀ, ਸੀਨੀਅਰ ਫੈਕਲਟੀ ਮੈਂਬਰ ਅਤੇ ਈ-ਯੂਵਾ ਸੈਂਟਰ ਦੇ ਸਟਾਫ ਮੈਂਬਰ ਸ਼ਾਮਲ ਹੋਏ। ਡੀਨ (ਅਕਾਦਮਿਕ ਇੰਚਾਰਜ) ਪ੍ਰੋ. ਰਾਮਕ੍ਰਿਸ਼ਨਾ ਵੁਸਿਰਿਕਾ ਨੇ ਮਹਿਮਾਨਾ ਦਾ ਸਵਾਗਤ ਕਰਦਿਆਂ ਕਿਹਾ ਕਿ ਈ-ਯੂਵਾ ਸੈਂਟਰ ਵਿਦਿਆਰਥੀਆਂ ਵਿੱਚ ਨਵੀਂ ਸੋਚ ਅਤੇ ਖੋਜ-ਆਧਾਰਿਤ ਉੱਦਮੀਤਾ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਆਈਕਿਊਏਸੀ ਡਾਇਰੈਕਟਰ ਅਤੇ ਈ-ਯੂਵਾ ਸੈਂਟਰ ਕੋਆਰਡੀਨੇਟਰ ਪ੍ਰੋ. ਮੋਨਿਸ਼ਾ ਧੀਮਾਨ ਨੇ ਸੈਂਟਰ ਦੇ ਉਦੇਸ਼ਾਂ, ਫੈਲੋਸ਼ਿਪ ਮੌਕਿਆਂ ਅਤੇ ਡੀਬੀਟੀ-ਬੀਰੈਕ ਪਹਲ ਅਧੀਨ ਵਿਕਸਿਤ ਢਾਂਚੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। 

ਮਹਿਮਾਨਾਂ ਨੇ ਸੈਂਟਰ ਦੀਆਂ ਸੁਵਿਧਾਵਾਂ ਜਿਵੇਂ ਕਿ ਸੈੱਲ ਕਲਚਰ ਫੈਸਿਲਟੀ, ਬਾਇਓਸੇਫਟੀ ਕੈਬਿਨੇਟ ਅਤੇ ਮਾਲੀਕਿਊਲਰ ਬਾਇਓਲੋਜੀ ਲੈਬਜ਼ ਦਾ ਵੀ ਦੌਰਾ ਕੀਤਾ। ਇਸ ਤੋਂ ਬਾਅਦ ਮਹਿਮਾਨਾ ਨੇ ਰਿਸਰਚ ਫੈਸਟ 2026 ਦਾ ਨਿਰੀਖਣ ਕੀਤਾ, ਜਿੱਥੇ 25 ਤੋਂ ਵੱਧ ਖੋਜ ਸਮੂਹਾਂ ਦੇ 100 ਤੋਂ ਵੱਧ ਖੋਜਾਰਥੀਆਂ ਨੇ ਪੋਸਟਰਾਂ ਅਤੇ ਪ੍ਰਦਰਸ਼ਨੀਆਂ ਰਾਹੀਂ ਆਪਣੇ ਖੋਜ ਕਾਰਜ ਅਤੇ ਉਨ੍ਹਾਂ ਦੇ ਸਮਾਜਿਕ ਪ੍ਰਭਾਵ ਨੂੰ ਪੇਸ਼ ਕੀਤਾ। 

ਖੋਜ ਕਾਰਜਾਂ ਵਿੱਚ ਵਾਤਾਵਰਣ ਵਿਗਿਆਨ, ਖੇਤੀਬਾੜੀ, ਬਾਇਓਟੈਕਨੋਲੋਜੀ, ਬਾਇਓਮੈਡੀਕਲ ਵਿਗਿਆਨ, ਇੰਜੀਨੀਅਰਿੰਗ ਅਤੇ ਸਮਾਜਿਕ ਵਿਗਿਆਨ ਵਰਗੇ ਖੇਤਰ ਸ਼ਾਮਲ ਸਨ। ਮੁੱਖ ਵਿਸ਼ਿਆਂ ਵਿੱਚ ਜਲਵਾਯੂ ਪਰਿਵਰਤਨ, ਜ਼ਮੀਨ ਹੇਠਲੇ ਪਾਣੀ ਦੀ ਸੰਭਾਲ, ਬਾਇਓਟੈਕਨੋਲੋਜੀ, ਕੈਂਸਰ ਖੋਜ, ਫੇਜ ਥੈਰੇਪੀ, ਡੀਐਨਏ ਮੁਰੰਮਤ ਅਤੇ ਕ੍ਰਿਤ੍ਰਿਮ ਬੁੱਧੀਮਤਾ ਸ਼ਾਮਲ ਰਹੇ। 

ਇਸ ਤੋਂ ਇਲਾਵਾ ਮਲਟੀਓਮਿਕਸ ਤਕਨੀਕਾਂ ਅਤੇ ਟਿਕਾਊ ਖੇਤੀ ਪ੍ਰਣਾਲੀਆਂ ਸੰਬੰਧਤ ਖੋਜਾਂ ਨੂੰ ਵੀ ਦਰਸਾਇਆ ਗਿਆ। ਬੀਐਫਜੀਆਈ, ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਐਸਐਸਡੀ ਗਰਲਜ਼ ਕਾਲਜ ਸਮੇਤ ਵੱਖ-ਵੱਖ ਉੱਚ ਸਿੱਖਿਆ ਸੰਸਥਾਵਾਂ ਅਤੇ ਮਾਲਵਾ ਖੇਤਰ ਦੇ ਵਿਦਿਆਰਥੀਆਂ ਨੇ ਵੀ ਫੈਸਟ ਵਿੱਚ ਭਾਗ ਲਿਆ ਅਤੇ ਸਮਾਜਿਕ ਸਮੱਸਿਆਵਾਂ ਦੇ ਹੱਲ ਲਈ ਖੋਜ-ਆਧਾਰਿਤ ਦ੍ਰਿਸ਼ਟੀਕੋਣ ਅਪਨਾਉਣ ਲਈ ਪ੍ਰੇਰਣਾ ਪ੍ਰਾਪਤ ਕੀਤੀ।

ਮੁੱਖ ਮਹਿਮਾਨ ਪ੍ਰੋ. ਰਤਨ ਗੁਪਤਾ ਨੇ ਈ-ਯੂਵਾ ਸੈਂਟਰ ਦੀ ਸਥਾਪਨਾ ਲਈ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਨੌਜਵਾਨ ਖੋਜਕਾਰਾਂ ਵਿੱਚ ਨਵੀਨਤਾ ਅਤੇ ਉੱਦਮੀਤਾ ਨੂੰ ਉਤਸ਼ਾਹਿਤ ਕਰਦੀਆਂ ਹਨ ਅਤੇ ਸਮਾਜ-ਕੇਂਦਰਿਤ ਖੋਜ ਨੂੰ ਨਵੀਂ ਦਿਸ਼ਾ ਦਿੰਦੀਆਂ ਹਨ। ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਮੌਜੂਦਾ ਸਮੇਂ ਦੀਆਂ ਚੁਣੌਤੀਆਂ ਦਾ ਹੱਲ ਲੱਭਣ ਲਈ ਆਲੋਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। 

ਉਨ੍ਹਾਂ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਈ-ਯੂਵਾ ਸੈਂਟਰ ਦੇ ਨਾਲ-ਨਾਲ ਨਿਧੀ ਆਈ-ਟੀਬੀਆਈ ਇਨਕਿਊਬੇਸ਼ਨ ਸੈਂਟਰ ਅਤੇ ਏਆਈਸੀਟੀਈ ਆਈਡੀਆ ਲੈਬ ਦੀ ਸਥਾਪਨਾ ਕਰਕੇ ਸਟਾਰਟਅੱਪ ਇਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਵਿੱਚ ਉੱਦਮੀਤਾ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। ਸਮਾਪਤੀ ਸਮਾਗਮ ਵਿੱਚ ਟੀਬੀਆਈ), ਆਈਆਈਐਸਈਆਰ ਮੋਹਾਲੀ ਟੈਕਨੋਲੋਜੀ ਬਿਜ਼ਨਸ ਇਨਕਿਊਬੇਟਰ ਦੇ ਸੀਈਓ ਸ਼੍ਰੀ ਸਤਯੇਂਦਰ ਐਸ. ਚੌਧਰੀ ਨੇ ਵਿਦਿਆਰਥੀਆਂ ਨੂੰ ਸਟਾਰਟਅੱਪ ਇਕੋਸਿਸਟਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਈ-ਯੂਵਾ ਸੈਂਟਰ ਦੀਆਂ ਸੁਵਿਧਾਵਾਂ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। 

ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਅੰਜਨਾ ਮੁੰਸ਼ੀ, ਡਾਇਰੈਕਟਰ (ਆਰਐਂਡਡੀ) ਦੇ ਸਵਾਗਤ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਡੀਐਸਟੀ-ਪਰਸ ਪ੍ਰੋਜੈਕਟ ਦੇ ਉਦੇਸ਼ਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦਾ ਸਮਾਪਨ ਪ੍ਰੋ. ਵਿਨੋਦ ਪਠਾਨੀਆ ਅਤੇ ਪ੍ਰੋ. ਰਾਜ ਕੁਮਾਰ ਵੱਲੋਂ ਧੰਨਵਾਦ ਨਾਲ ਕੀਤਾ ਗਿਆ।

 

Tags: Central University of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD