Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਵੀਂ ਵੈੱਬਸਾਈਟ ਦਾ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਉਦਘਾਟਨ

ਨਵੀਂ ਵੈੱਬਸਾਈਟ—ਅਡਵਾਂਸ ਸਰਚ, ਮੋਬਾਈਲ-ਫ੍ਰੈਂਡਲੀ ਅਤੇ ਲਾਈਵ ਅਪਡੇਟਸ ਨਾਲ ਲੈਸ

Guru Nanak Dev University

Web Admin

Web Admin

5 Dariya News

ਅੰਮ੍ਰਿਤਸਰ , 19 Mar 2026

Last updated on: Mar 19, 2026, 15:42 IST

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਡਿਿਜ਼ਟਲ ਉਨਤੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੀ ਨਵੀਂ ਤਰ੍ਹਾਂ ਤਿਆਰ ਕੀਤੀ ਗਈ ਅਧਿਕਾਰਕ ਵੈੱਬਸਾਈਟ (ਾਾਾ.ਗਨਦੁ.ੳਚ.ਨਿ) ਦਾ ਸ਼ੁਭਾਰੰਭ ਕਰਕੇ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਇਹ ਪਹਿਲ ਯੂਨੀਵਰਸਿਟੀ ਦੇ ਡਿਿਜ਼ਟਲ ਇਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰ ‘ਤੇ ਪਹੁੰਚ ਵਧਾਉਣ ਵੱਲ ਇੱਕ ਅੱਗੇ ਵਧਦਾ ਕਦਮ ਹੈ, ਜੋ ਕਿ ਨਵੀਨਤਾ, ਪਹੁੰਚਯੋਗਤਾ ਅਤੇ ਉੱਚ ਸਿੱਖਿਆ ਵਿੱਚ ਉਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਡਿਿਜ਼ਟਲ ਉਤਮਤਾ ਅਤੇ ਵਿਆਪਕ ਪਹੁੰਚ ਨੂੰ ਮਜ਼ਬੂਤ ਕਰਦਿਆਂ, ਯੂਨੀਵਰਸਿਟੀ ਨੇ ਆਪਣੀ ਵੈੱਬਸਾਈਟ ਦਾ ਨਵਾਂ ਸੰਸਕਰਣ ਲਾਂਚ ਕੀਤਾ ਹੈ, ਜਿਸਦਾ ਉਦੇਸ਼ ਵਿਿਦਆਰਥੀਆਂ, ਅਧਿਆਪਕਾਂ, ਕਰਮਚਾਰੀਆਂ, ਸਾਬਕਾ ਵਿਿਦਆਰਥੀਆਂ ਅਤੇ ਵਿਸ਼ਵ ਭਰ ਵਿਚ ਯੂਨੀਵਰਸਿਟੀ ਵੈਬਸਾਈਟ ‘ਤੇ ਪਹੁੰਚ ਕਰਨ ਵਾਲਿਆਂ ਲਈ ਡਿਿਜ਼ਟਲ ਅਨੁਭਵ ਨੂੰ ਬਿਹਤਰ ਬਣਾਉਣਾ ਹੈ। ਇਸ ਨਵੀਂ ਵੈੱਬਸਾਈਟ ਦਾ ਉਦਘਾਟਨ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਵੱਲੋਂ ਇਕ ਵਿਸ਼ੇਸ਼ ਸਮਾਗਮ ਦੌਰਾਨ ਸੀਨੀਅਰ ਅਕਾਦਮਿਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ ਗਿਆ। 

ਇਸ ਮੌਕੇ ‘ਤੇ ਡਾ. ਐਚ. ਐਸ. ਸੈਣੀ, ਡੀਨ ਅਕਾਦਮਿਕ ਮਾਮਲੇ, ਡਾ. ਕੇ. ਐਸ. ਚਾਹਲ, ਰਜਿਸਟਰਾਰ, ਡਾ. ਕੁਲਜੀਤ ਕੌਰ, ਮੁਖੀ, ਕੰਪਿਊਟਰ ਸਾਇੰਸ ਵਿਭਾਗ, ਓ.ਐਸ.ਡੀ. ਸ. ਪਰਮਿੰਦਰ ਸਿੰਘ ਅਤੇ ਡਾ. ਤੀਰਥ ਸਿੰਘ ਡਾਇਰੈਕਟਰ, ਸੈਂਟਰ ਫਾਰ ਆਈਟੀ ਸੋਲੂਸ਼ਨਜ਼ ਵੀ ਮੌਜੂਦ ਸਨ। ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਕਦਮ ਯੂਨੀਵਰਸਿਟੀ ਦੇ ਡਿਿਜ਼ਟਲ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਾਰੇ ਵਰਗਾਂ ਤਕ ਸਿਿਖਆ ਸਬੰਧੀ ਸਭ ਤਰ੍ਹਾਂ ਦੀ ਜਾਣਕਾਰੀ ਸੌਖਿਆਂ ਪੁਚਾਉਣ ਵੱਲ ਇੱਕ ਮਹੱਤਵਪੂਰਨ ਉਪਲਬਧੀ ਹੈ। 

ਉਨ੍ਹਾਂ ਦੱਸਿਆ ਕਿ ਇਹ ਨਵਾਂ ਪਲੇਟਫਾਰਮ ਅਕਾਦਮਿਕ ਅਤੇ ਪ੍ਰਸ਼ਾਸਨਿਕ ਜਾਣਕਾਰੀ ਤੱਕ ਸੌਖਿਆਂ ਪਹੁੰਚ ਦੇਣ ਲਈ ਤਿਆਰ ਕੀਤਾ ਗਿਆ ਹੈ, ਜਿਸ ਨਾਲ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਬਾਰੇ ਰੀਅਲ-ਟਾਈਮ ਅਪਡੇਟਸ ਵੀ ਮਿਲਣਗੀਆਂ ਅਤੇ ਸਾਰੇ ਸਟੇਕਹੋਲਡਰਾਂ ਨਾਲ ਸੰਚਾਰ ਹੋਰ ਮਜ਼ਬੂਤ ਹੋਵੇਗਾ।ਉਨ੍ਹਾਂ ਕਿਹਾ ਕਿ ਵੈੱਬਸਾਈਟ ਨੂੰ ਆਸਾਨ ਨੈਵੀਗੇਸ਼ਨ ਅਤੇ ਸਮੇਂ-ਸਮੇਂ ‘ਤੇ ਪ੍ਰੋਗਰਾਮਾਂ ਅਤੇ ਸੂਚਨਾਵਾਂ ਦੀਆਂ ਅਪਡੇਟਸ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਵਰਤੋਂਕਾਰਾਂ ਲਈ ਸਹੂਲਤਾਂ ਅਤੇ ਭਾਗੀਦਾਰੀ ਵਿੱਚ ਵਾਧਾ ਹੋਵੇਗਾ।

ਨਵੀਂ ਵੈੱਬਸਾਈਟ (ਾਾਾ.ਗਨਦੁ.ੳਚ.ਨਿ) ਦੀਆਂ ਖਾਸ ਖੂਬੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਮਾਡਰਨ ਅਤੇ ਮੋਬਾਈਲ-ਫ੍ਰੈਂਡਲੀ ਡਿਜ਼ਾਇਨ ਨਾਲ ਤਿਆਰ ਕੀਤੀ ਗਈ ਹੈ, ਜਿਸ ਨਾਲ ਕਿਸੇ ਵੀ ਸਮੇਂ ਤੇ ਕਿਸੇ ਵੀ ਥਾਂ ਤੋਂ ਆਸਾਨੀ ਨਾਲ ਪਹੁੰਚ ਕੀਤੀ ਜਾ ਸਕਦੀ ਹੈ। ਇਸਦੇ ਨਾਲ ਹੀ ਅਡਵਾਂਸ ਸਰਚ ਸੁਵਿਧਾ ਦਿੱਤੀ ਗਈ ਹੈ, ਜਿਸ ਨਾਲ ਵਰਤੋਂਕਾਰ ਆਸਾਨੀ ਨਾਲ ਅਕਾਦਮਿਕ ਸਰੋਤਾਂ, ਨੋਟਿਸਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਨੂੰ ਖੋਜ ਸਕਦੇ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਵੈੱਬਸਾਈਟ ‘ਤੇ ਯੂਨੀਵਰਸਿਟੀ ਦੇ ਸਮਾਗਮਾਂ, ਖ਼ਬਰਾਂ ਅਤੇ ਘੋਸ਼ਣਾਵਾਂ ਦੀਆਂ ਰੀਅਲ-ਟਾਈਮ ਅਪਡੇਟਸ ਦਿੱਤੀਆਂ ਜਾਣਗੀਆਂ, ਜਿਸ ਨਾਲ ਵਿਿਦਆਰਥੀ ਅਤੇ ਹੋਰ ਸਬੰਧਿਤ ਲੋਕ ਹਰ ਸਮੇਂ ਜਾਣਕਾਰੀ ਨਾਲ ਜੁੜੇ ਰਹਿਣਗੇ। ਇਸ ਤੋਂ ਇਲਾਵਾ, ਵਾਈਸ ਚਾਂਸਲਰ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪੋਰਟਲ ਵਿੱਚ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਡਿਿਜ਼ਟਲ ਸੇਵਾਵਾਂ, ਜਿਵੇਂ ਕਿ ਦਾਖਲਾ ਪ੍ਰਕਿਿਰਆ, ਪ੍ਰੀਖਿਆ ਸੰਬੰਧੀ ਜਾਣਕਾਰੀ, ਨਤੀਜੇ ਅਤੇ ਹੋਰ ਆਨਲਾਈਨ ਸੇਵਾਵਾਂ ਤੱਕ ਸਿੱਧੀ ਪਹੁੰਚ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲ ਯੂਨੀਵਰਸਿਟੀ ਦੀ ਟੈਕਨਾਲੋਜੀ ਅਧਾਰਿਤ ਹੱਲਾਂ ਨੂੰ ਅਪਣਾਉਣ, ਪਾਰਦਰਸ਼ਤਾ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰ ‘ਤੇ ਡਿਿਜ਼ਟਲ ਪਹੁੰਚ ਨੂੰ ਵਧਾਉਣ ਵੱਲ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜੋ ਕਿ ਅਕਾਦਮਿਕ ਭਾਈਚਾਰੇ ਦੀਆਂ ਬਦਲਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ।

 

Tags: Guru Nanak Dev University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD