Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਨਵੀਂ ਤਕਨਾਲੋਜੀ ਨਾਲ ਪੜ੍ਹਾਈ ਹੋਵੇਗੀ ਹੋਰ ਦਿਲਚਸਪ – ਗੁਰਪ੍ਰੀਤ ਸਿੰਘ ਬਣਾਂਵਾਲੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ ਵਿਖੇ ਆਧੁਨਿਕ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

Gurpreet Singh Banawali

Web Admin

Web Admin

5 Dariya News

ਮਾਨਸਾ , 19 Mar 2026

Last updated on: Mar 19, 2026, 15:46 IST

ਸੂਬਾ ਸਰਕਾਰ ਦੇ ਵਿਸ਼ੇਸ਼ ਉਪਰਾਲੇ ਤਹਿਤ ਸਾਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਡਿਜ਼ੀਟਲ ਯੁੱਗ ਦਾ ਹਾਣੀ ਬਣਾਉਣ ਲਈ ਅਤਿ ਅਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐੱਫ.ਪੀਜ) ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਹਲਕਾ ਸਰਦੂਲਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ ਵਿਖੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅਤਿ ਅਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐੱਫ.ਪੀਜ) ਦਾ ਉਦਘਾਟਨ ਕੀਤਾ। 

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਦਾ ਸਮਾਂ ਤਕਨਾਲੋਜੀ ਦਾ ਸਮਾਂ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਂ ਤਕਨਾਲੋਜੀ ਦਾ ਸ਼ਾਮਲ ਹੋਣਾ ਬਹੁਤ ਜ਼ਰੂਰੀ ਹੈ।ਇਹ ਇੰਟਰਐਕਟਿਵ ਪੈਨਲ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਨਾਲ ਸਿੱਖਣ ਦਾ ਮੌਕਾ ਦੇਵੇਗਾ। ਇਸ ਨਾਲ ਪੜ੍ਹਾਈ ਹੋਰ ਵੀ ਦਿਲਚਸਪ ਅਤੇ ਆਸਾਨ ਬਣੇਗੀ। ਵਿਦਿਆਰਥੀ ਹੁਣ ਤਸਵੀਰਾਂ, ਵੀਡੀਓਜ਼ ਅਤੇ ਡਿਜ਼ੀਟਲ ਸਮੱਗਰੀ ਰਾਹੀਂ ਵਿਸ਼ਿਆਂ ਨੂੰ ਹੋਰ ਚੰਗੀ ਤਰ੍ਹਾਂ ਸਮਝ ਸਕਣਗੇ।

ਇਸ ਪੈਨਲ ਦੀ ਮਦਦ ਨਾਲ ਵਿਦਿਆਰਥੀ ਹੋਰ ਮਿਹਨਤ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਹੱਥਾਂ ਵਿੱਚ ਦੇਸ਼ ਦਾ ਭਵਿੱਖ ਹੈ, ਤੁਸੀਂ ਮਿਹਨਤ ਕਰੋ, ਨਵੀਂ ਤਕਨਾਲੋਜੀ ਦਾ ਸਹੀ ਢੰਗ ਨਾਲ ਲਾਭ ਲਓ ਅਤੇ ਜੀਵਨ ਵਿੱਚ ਵੱਡੀਆਂ ਉਪਲਬਧੀਆਂ ਹਾਸਲ ਕਰੋ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ, ਪ੍ਰਿੰਸੀਪਲ ਕਮਲਜੀਤ ਕੌਰ, ਬਲਾਕ ਨੋਡਲ ਅਫ਼ਸਰ ਝੁਨੀਰ, ਪ੍ਰਿੰਸੀਪਲ ਦਿਲਪ੍ਰੀਤ ਸਿੰਘ , ਜਗਪਾਲ ਸਿੰਘ ਖਹਿਰਾ, ਰਾਜ ਕੁਮਾਰ ਤਾਇਲ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗਿਆਨ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

 

Tags: Gurpreet Singh Banawali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD