Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਏ ਜਾਣ ‘ਤੇ 57 ਕਰੋੜ ਰੁਪਏ ਖਰਚ ਹੋਣਗੇ : ਕੁਲਵੰਤ ਸਿੰਘ

ਕਿਹਾ, ਨਗਰ ਨਿਗਮ ਚੋਣਾਂ ਨੂੰ ਲੈ ਕੇ ਮਾਨਯੋਗ ਅਦਾਲਤ ਦੇ ਫੈਸਲੇ ਦੀ ਇੰਨ ਬਿੰਨ ਪਾਲਣਾ ਕਰਾਂਗੇ

Kulwant Singh Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 19 Mar 2026

Last updated on: Mar 19, 2026, 16:56 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਚਿਰਕੋਣੇ ਮਸਲਿਆਂ ਦਾ ਤਰਜੀਹੀ ਅਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਅੱਜ ਵਿਧਾਇਕ ਮੋਹਾਲੀ ਸ੍ਰੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਉਹ ਫੇਜ਼-10 ਵਿਖੇ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਮੌਕੇ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਐਲ.ਆਈ.ਜੀ. ਅਤੇ ਐਮ.ਆਈ.ਜੀ. ਫੇਜ਼-10 ਦੇ ਇਲਾਕੇ ਵਿੱਚ ਪੁਰਾਣੀਆਂ ਅਤੇ ਖਰਾਬ ਪਾਣੀ ਸਪਲਾਈ ਲਾਈਨਾਂ ਕਾਰਨ ਪਾਣੀ ਅਸ਼ੁੱਧ ਹੋਣ ਦੀ ਸਮੱਸਿਆ ਆ ਰਹੀ ਸੀ। 

ਇਸ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀਆਂ ਲਾਈਨਾਂ ਨੂੰ ਬਦਲ ਕੇ ਨਵੀਆਂ 4 ਇੰਚ ਦੀਆਂ ਡੀ.ਆਈ. ਪਾਈਪਾਂ ਪਾਈਆਂ ਜਾ ਰਹੀਆਂ ਹਨ। ਇਸ ਪ੍ਰੋਜੈਕਟ ‘ਤੇ ਲਗਭਗ 57 ਕਰੋੜ ਰੁਪਏ ਖਰਚ ਆਉਣ ਦਾ ਅੰਦਾਜ਼ਾ ਹੈ ਅਤੇ ਕੰਮ ਕਰੀਬ ਢਾਈ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਵਿਧਾਇਕ ਨੇ ਕਿਹਾ ਕਿ ਪੁਰਾਣੀਆਂ ਪਾਈਪਾਂ ਵਿੱਚ ਪਾਣੀ ਦੇ ਮਿਕਸ ਹੋਣ ਕਾਰਨ ਸਾਫ ਪਾਣੀ ਨਹੀਂ ਮਿਲ ਰਿਹਾ ਸੀ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਸੀ। ਨਵੀਆਂ ਪਾਈਪਾਂ ਪਾਉਣ ਨਾਲ ਇਲਾਕੇ ਦੇ ਲੋਕਾਂ ਨੂੰ ਸਾਫ ਪਾਣੀ ਮਿਲੇਗਾ ਅਤੇ ਬਿਮਾਰੀਆਂ ਤੋਂ ਵੀ ਰਾਹਤ ਮਿਲੇਗੀ। 

ਉਨ੍ਹਾਂ ਇਹ ਵੀ ਦੱਸਿਆ ਕਿ ਫੇਜ਼-10 ਵਿੱਚ ਨਹਿਰੀ ਪਾਣੀ ਦੀ ਸਪਲਾਈ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਦਿੱਕਤ ਆਉਣ ‘ਤੇ ਸੰਬੰਧਿਤ ਵਿਭਾਗ ਵੱਲੋਂ ਤੁਰੰਤ ਠੀਕ ਕੀਤਾ ਜਾਂਦਾ ਹੈ। ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਫੇਜ਼-10 ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਅ ਹੈ ਕਿਉਂਕਿ ਉਹ 1995 ਵਿੱਚ ਇੱਥੋਂ ਕੌਂਸਲਰ ਚੁਣੇ ਗਏ ਸਨ ਅਤੇ ਇਸ ਇਲਾਕੇ ਦੇ ਵਸਨੀਕਾਂ ਨੇ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਕਰਨ ਦਾ ਮੌਕਾ ਦਿੱਤਾ।

ਨਗਰ ਨਿਗਮ ਚੋਣਾਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭਨਾਂ ਨੂੰ ਮਾਨਯੋਗ ਅਦਾਲਤ ਦੇ ਫੈਸਲੇ ਦੀ ਉਡੀਕ ਸੀ ਅਤੇ ਅਦਾਲਤ ਦੇ ਫੈਸਲੇ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਚੀਫ ਇੰਜੀਨੀਅਰ ਨਰੇਸ਼ ਕੁਮਾਰ ਬੱਤਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਕਈ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

 

Tags: Kulwant Singh Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD