Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

Gurmeet Khudian

Web Admin

Web Admin

5 Dariya News

ਲੰਬੀ/ਸ੍ਰੀ ਮੁਕਤਸਰ ਸਾਹਿਬ , 19 Mar 2026

Last updated on: Mar 19, 2026, 17:06 IST

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਾਨਯੋਗ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 3 ਕਰੋੜ 7 ਲੱਖ 51 ਹਜਾਰ ਰੁਪਏ ਦੀ ਲਾਗਤ ਨਾਲ ਨੀਂਹ ਪੱਥਰ ਰੱਖੇ ਗਏ।

ਇਸ ਦੌਰਾਨ ਪਿੰਡ ਫਤੂਹੀ ਖੇੜਾ ਵਿਖੇ ਫਤੂਹੀਖੇੜਾ ਮਾਈਨਰ ਦੀ ਕੰਕਰੀਟ ਲਾਈਨਿੰਗ ਅਤੇ ਹੈਂਡ ਰੈਗੂਲੇਟਰ ਦੇ ਪ੍ਰੋਜੈਕਟ ਲਈ ਲਗਭਗ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਵੜਿੰਗ ਖੇੜਾ ਵਿਖੇ ਲਾਇਬ੍ਰੇਰੀ ਦੀ ਉਸਾਰੀ, ਸੀਨੀਅਰ ਸਕੈਂਡਰੀ ਸਕੂਲ ਵਿੱਚ ਸਾਇੰਸ ਲੈਬ ਅਤੇ ਕਲਾਸਰੂਮਾਂ ਦੀ ਉਸਾਰੀ ਲਈ ਲਗਭਗ 22.51 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।

ਪਿੰਡ ਥਰਾਜਵਾਲਾ, ਛਾਪਿਆਂਵਾਲੀ, ਕਬਰਵਾਲਾ ਅਤੇ ਰੱਤਾ ਟਿੱਬਾ ਵਿਖੇ ਹੈਲਥ ਵੈੱਲਨੈਸ ਸੈਂਟਰਾਂ ਦੀ ਉਸਾਰੀ ਲਈ ਹਰ ਇਕ ਥਾਂ ‘ਤੇ ਲਗਭਗ 35-35 ਲੱਖ ਰੁਪਏ ਦੀ ਲਾਗਤ ਨਾਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ ਪਿੰਡ ਰਾਣੀਵਾਲਾ ਵਿਖੇ ਪੰਚਾਇਤ ਘਰ ਦੀ ਉਸਾਰੀ ਲਈ ਲਗਭਗ 25 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੂਰੇ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਜੀਵਨ ਪੱਧਰ ਵਿੱਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿੱਚ ਪਹਿਲ ਦੇ ਅਧਾਰ ਤੇ ਕੰਮ ਕੀਤਾ ਜਾ ਰਿਹਾ ਹੈ, ਨੌਜਵਾਨਾਂ ਨੂੰ  ਨੋਕਰੀਆਂ, ਬਿਜਲੀ ਦੀ ਮੁਫਤ ਸਹੂਲਤ, ਸੜਕਾਂ ਦਾ ਨਿਰਮਾਣ ਤੋਂ ਇਲਾਵਾ ਹਰ ਪੱਖ ਤੋਂ ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਬੀਡੀਪੀਓ ਰਾਕੇਸ਼ ਬਿਸ਼ਨੋਈ, ਐਸਐਚਓ ਹਰਪ੍ਰੀਤ ਕੌਰ, ਮੰਡੀ ਬੋਰਡ ਜੇ.ਈ ਜਿਓਣ ਸਿੰਘ, ਜਗਦੇਵ ਸਿੰਘ ਸਰਪੰਚ ਵੜਿੰਗ ਖੇੜਾ,ਸਾਬਕਾ ਸਰਪੰਚ ਦਰਸ਼ਨ ਸਿੰਘ ਵੜਿੰਗ,ਗੁਰਲਾਲ ਸਿੰਘ ਵੜਿੰਗ,ਨਛੱਤਰ ਸਿੰਘ, ਕਰਨਬੀਰ  ਸਿੰਘ ਲੁਹਾਰਾ, ਸਰਪੰਚ ਦਰਸ਼ਨ ਸਿੰਘ ਥਰਾਜਵਾਲਾ,ਟੋਨੀ ਗਰਗ,ਜਗਦੇਵ ਸਿੰਘ ਕਿੰਗਰਾ, ਮਨਪ੍ਰੀਤ ਸਿੰਘ ਪੋਪੀ, ਕੁਲਵਿੰਦਰ ਸਿੰਘ,  ਜਸ਼ਨਦੀਪ ਸਿੰਘ ਸਰਪੰਚ ਛਾਪਿਆਵਾਲੀ, ਮੰਦਰ ਸਿੰਘ ਯੂਥ ਕੋਆਰਡੀਨੇਟਰ, ਅਨੋਖ ਸਿੰਘ ਸਰਪੰਚ ਕਬਰਵਾਲਾ, ਗੁਨਦੀਪ ਸਿੰਘ,ਨਿਰਮਲ ਸਿੰਘ ਕਬਰਵਾਲਾ,ਸੁੱਖਦੇਵ ਸਿੰਘ ਸੁੱਖਾ ਗੁਰੂਸਰ, ਮੋਹਨ ਸਿੰਘ ਕੱਟਿਆਂਵਾਲੀ, ਜੁਗਰਾਜ ਸਿੰਘ ਸਰਪੰਚ ਰਾਣੀਵਾਲਾ, ਸ਼ਮਸ਼ੇਰ ਸਿੰਘ, ਵਿਜੇ ਨੰਬਰਦਾਰ,ਗੁਰਜੀਤ ਸਿੰਘ ਥਰਾਜਵਾਲਾ,ਜਗਦੀਸ਼ ਸਿੰਘ ਮੈਂਬਰ,ਜਗਦੇਵ ਸਰਪੰਚ ਧੋਲਾ,ਅਮਰੀਕ ਸਿੰਘ ਖਾਲਸਾ,ਗੋਲੂ ਛਾਪਿਆਂਵਾਲੀ,ਪਰਗਟ ਸਿੰਘ ਕਬਰਵਾਲਾ,ਗੱਗੀ ਮਾਨ ਕਰਮਗੜ੍ਹ,ਗੁਰਭੇਜ ਸਿੰਘ ਮੱਲ੍ਹੀ,ਜਗਬੀਰ ਸਿੰਘ,ਬਲਵਿੰਦਰ ਸਿੰਘ,ਹਰਮਿੰਦਰ ਸਿੰਘ,ਗੁਰਜੀਤ ਸਿੰਘ ਜੀਤੂ,ਗੁਰਬਾਜ ਸਿੰਘ ਵਨਵਾਲਾ,ਰਾਜਾ ਮਾਹੂਆਣਾ, ਰਛਪਾਲ ਸਿੰਘ ਚੇਅਰਮੈਨ, ਟੋਜੀ ਲੰਬੀ,ਗੁਰਦੀਪ ਸਿੰਘ, ਗੁਰਚਰਨ ਸਿੰਘ ਚੰਨਾ, ਤਕਦੀਰ ਸਿੰਘ, ਓਐਸਡੀ ਗੁਰਬਾਜ ਖੁਡੀਆਂ ਅਤੇ ਮੀਡੀਆ ਇੰਚਾਰਜ ਮੋਹਿਤ ਸੋਨੀ ਮੌਜੂਦ ਸਨ।

 

Tags: Gurmeet Khudian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD