Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਰਾਜੂ ਚਾਵਲਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਵਪਾਰੀਆਂ ਨਾਲ ਮਿਲਣੀ

ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

Madan Lal Bagga

Web Admin

Web Admin

5 Dariya News

ਲੁਧਿਆਣਾ , 19 Mar 2026

Last updated on: Mar 19, 2026, 17:25 IST

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਚੇਅਰਮੈਨ ਰਾਜੂ ਚਾਵਲਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਬੀਤੇ ਕੱਲ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆ ਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ ਗਿਆ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਵਿੱਚ ਲੇਬਰ ਵਿਭਾਗ, ਜੀ.ਐਸ.ਟੀ., ਨਗਰ ਨਿਗਮ, ਪੁਲਿਸ ਵਿਭਾਗ, ਪੀ.ਐਸ.ਪੀ.ਸੀ.ਐਲ. ਤੇ ਹੋਰ ਸ਼ਾਮਲ ਸਨ। 

ਵਿਧਾਇਕ ਬੱਗਾ ਅਤੇ ਚੇਅਰਮੈਨ ਚਾਵਲਾ ਦੇ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀਆਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਬਾਜ਼ਾਰਾਂ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਟਰਾਂਸਫਾਰਮਰ, ਤਹਿਬਜ਼ਾਰੀ ਨਾਲ ਸਬੰਧਤ ਮਸਲੇ, ਟ੍ਰੈਫਿਕ ਸਮੱਸਿਆ ਅਤੇ ਬਾਜ਼ਾਰਾਂ ਵਿੱਚ ਸੁਰੱਖਿਆ ਦੀ ਘਾਟ ਵਰਗੇ ਮੁੱਦੇ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ। 

ਇਸ ਤੋਂ  ਇਲਾਵਾ ਵਪਾਰੀਆਂ ਨੇ ਜੀ.ਐਸ.ਟੀ. ਰਿਫੰਡ ਅਤੇ ਹੋਰ ਵਿਭਾਗੀ ਮਸਲਿਆਂ ਦੇ ਜਲਦ ਨਿਪਟਾਰੇ ਦੀ ਵੀ ਗੁਹਾਰ ਲਗਾਈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਚੇਅਰਮੈਨ ਰਾਜੂ ਚਾਵਲਾ ਵੱਲੋਂ ਜੀ.ਐਸ.ਟੀ. ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਨਿਗਮ, ਫੂਡ ਸਪਲਾਈ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ ਅਤੇ ਵਪਾਰੀਆਂ ਨੂੰ ਬਿਨ੍ਹਾਂ ਕਿਸੇ ਠੋਸ ਕਾਰਨ ਖੱਜਲ-ਖੁਆਰ ਨਾ ਕੀਤਾ ਜਾਵੇ ਕਿਉਂਕਿ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦਾ ਧੁਰਾ ਮੰਨਿਆ ਜਾਂਦਾ ਹੈ ਜੋ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਪੈਦਾ ਕਰਦੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗ ਨੂੰ ਮੁੜ ਪੈਰਾਂ ਸਿਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾ ਸਕੇ। 

ਉਨ੍ਹਾਂ ਦੱਸਿਆ ਕਿ ਬੀਤੇ ਸਾਲਾਂ ਦੌਰਾਨ ਪੰਜਾਬ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਲਿਆਂਦਾ ਗਿਆ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਅਖੀਰ ਵਿੱਚ, ਚੇਅਰਮੈਨ ਰਾਜੂ ਚਾਵਲਾ ਵੱਲੋਂ ਮੀਟਿੰਗ ਪਹੁੰਚੇ ਸਾਰੇ ਵਪਾਰੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਅਜਿਹੀਆਂ ਮੀਟਿੰਗਾਂ ਨਿਰੰਤਰ ਜਾਰੀ ਰਹਿਣਗੀਆਂ।

ਇਸ ਮੌਕੇ ਮਨਪ੍ਰੀਤ ਸਿੰਘ ਬੰਟੀ, ਜਸਪਾਲ ਸਿੰਘ ਸ਼ਹਿਜ਼ਾਦਾ, ਗੁਰਿੰਦਰ ਸਿੰਘ ਐਮ.ਪੀ., ਅਰਵਿੰਦਰ ਸਿੰਘ ਟੋਨੀ, ਬਲਵਿੰਦਰ ਸਿੰਘ ਚਾਵਲਾ, ਪਰਮਜੀਤ ਸਿੰਘ ਪੰਮਾ, ਗੁਰਿੰਦਰ ਸਿੰਘ ਜੌਲੀ, ਦਵਿੰਦਰ ਸਿੰਘ ਜੋਤੀ, ਰਾਜੂ (ਪਲਾਜ਼ਾ ਸ਼ੂਜ), ਸੈਮੀ ਓਬਰਾਏ, ਗੁਰਪ੍ਰੀਤ ਸਿੰਘ ਬਿੱਲਾ, ਪੱਪੂ ਸ਼ਹਿਨਾਈ, ਹਰਪ੍ਰੀਤ ਸਿੰਘ ਖਾਲਸਾ, ਅਵਤਾਰ ਸਿੰਘ ਮਿਨਰਵਾ, ਹੈਪੀ (ਅਮਨ), ਪ੍ਰਿੰਸ ਮਿੱਢਾ, ਅਜੇ ਅਰੋੜਾ, ਰਣਜੀਤ ਸਿੰਘ ਟੋਨੀ, ਦਿਨੇਸ਼ ਟਕਿਆਰ ਤੇ ਹੋਰ ਮੌਜੂਦ ਸਨ।

 

Tags: Madan Lal Bagga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD