Thursday, 23 July 2026

 

 

ਖ਼ਾਸ ਖਬਰਾਂ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

 

ਦੋਰਾਹਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 'ਤੇ ਜਾ ਰਹੇ ਬਜ਼ੁਰਗਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਦੀ ਲਹਿਰ

Manwinder Singh Giaspura, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਦੋਰਾਹਾ, ਖੰਨਾ, ਲੁਧਿਆਣਾ , 19 Mar 2026

Last updated on: Mar 19, 2026, 17:28 IST

ਪੰਜਾਬ ਸਰਕਾਰ ਦੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੱਜ ਦੋਰਾਹਾ ਦੇ ਵਾਰਡ ਨੰਬਰ 4 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਉਪਰਾਲੇ ਦਾ ਉਦੇਸ਼ ਮੱਧਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। 

ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜਿਸ ਨਾਲ ਦੋਰਾਹਾ ਵਾਰਡ ਨੰਬਰ 4 ਦੇ ਵਾਸੀਆਂ ਵਿੱਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣਿਆ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕਰਕੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ’ਚ ਵਿਲੱਖਣ ਉਪਰਾਲਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ, ਜਿਸ ਕਰ ਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਂਦੀ ਹੈ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ’ਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ।

ਉਨ੍ਹਾਂ ਨੇ ਦੱਸਿਆ ਕਿ ਇਹ ਯੋਜਨਾ ਧਾਰਮਿਕ ਯਾਤਰਾ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਸਮਾਜਿਕ ਸਾਂਝ ਨੂੰ ਵੀ ਮਜ਼ਬੂਤ ਕਰਦੀ ਹੈ। ਯਾਤਰੀਆਂ ਲਈ ਸੁਰੱਖਿਅਤ ਆਵਾਜਾਈ, ਢੰਗ ਦੇ ਬੰਦੋਬਸਤ ਅਤੇ ਸੁਵਿਧਾਵਾਂ ਦਾ ਖ਼ਾਸ ਧਿਆਨ ਰੱਖਿਆ ਗਿਆ ਹੈ ਤਾਂ ਜੋ ਉਹ ਨਿਸ਼ਚਿੰਤ ਹੋ ਕੇ ਦਰਸ਼ਨ ਕਰ ਸਕਣ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਮਾਜ ਦੇ ਹਰ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ।

ਮੁੱਖ ਮੰਤਰੀ ਤੀਰਥ ਯਾਤਰਾ ’ਤੇ ਨਿਕਲੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਬਜ਼ੁਰਗਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਦੋਰਾਹਾ ਸ਼ਹਿਰ ਦੇ ਲੋਕਾਂ ਨੇ ਆਸ ਜਤਾਈ ਕਿ ਭਵਿੱਖ ਵਿੱਚ ਹੋਰ ਧਾਰਮਿਕ ਸਥਾਨਾਂ ਲਈ ਵੀ ਇਸ ਤਰ੍ਹਾਂ ਦੀਆਂ ਯਾਤਰਾਵਾਂ ਨਿਰੰਤਰ ਜਾਰੀ ਰਹਿਣਗੀਆਂ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਤੇ ਜਾ ਰਹੇ ਬਜ਼ੁਰਗਾਂ ਦੇ ਚਿਹਰਿਆਂ ਉੱਤੇ  ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਸੀ। ਇਹਨਾਂ ਬਜ਼ੁਰਗਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੁਆਵਾਂ ਦਿੰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਸਾਡਾ ਸਰਵਣ ਪੁੱਤ ਹੈ ਜੋ ਸਾਨੂੰ ਮੁਫ਼ਤ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾ ਰਿਹਾ ਹੈ।

 

Tags: Manwinder Singh Giaspura , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD