Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧ ਜਲਦ ਕੀਤੇ ਜਾਣ ਪੂਰੇ - ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਮੂਹ ਅਧਿਕਾਰੀਆਂ ਅਤੇ ਜਿਲ੍ਹਾ ਮੰਡੀ ਅਫ਼ਸਰਾਂ ਨਾਲ ਹਾੜ੍ਹੀ ਖਰੀਦ ਸੀਜ਼ਨ ਦੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ

Harchand Singh Barsat

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 19 Mar 2026

Last updated on: Mar 19, 2026, 17:54 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਾੜ੍ਹੀ ਸੀਜ਼ਨ ਦੀ ਮੁੱਖ ਫਸਲ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ ਅਤੇ ਜਿਲ੍ਹਾ ਮੰਡੀ ਅਫ਼ਸਰਾਂ ਨਾਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਮੰਡੀਆਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਪਾਸੋਂ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। 

ਇਸ ਮੌਕੇ ਸ. ਬਰਸਟ ਨੇ ਕਿਹਾ ਕਿ 1 ਅਪ੍ਰੈਲ ਤੋਂ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਣ ਵਾਲੀ ਹੈ, ਜਿਸਦੇ ਲਈ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ ਅਤੇ ਛਾਂ ਆਦਿ ਦੇ ਸਮੇਂ ਸਿਰ ਪੁਖਤਾ ਪ੍ਰਬੰਧ ਕੀਤੇ ਜਾਣ, ਤਾਂ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆਂ ਪੇਸ਼ ਨਾ ਆਵੇ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਜਿਲ੍ਹਾ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾਂ ਪ੍ਰਬੰਧ ਕਰਕੇ ਚੰਗੀ ਕਾਰਗੁਜਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ ਅਤੇ ਕਿਸਾਨ ਵੀ ਖੁਸ਼ੀ-ਖੁਸ਼ੀ ਆਪਣੀ ਫਸਲ ਨੂੰ ਬਿਨਾਂ ਕਿਸੇ ਸਮੱਸਿਆ ਤੋਂ ਵੇਚ ਸਕਣ।

ਇਸ ਦੇ ਨਾਲ ਹੀ ਸ. ਬਰਸਟ ਨੇ ਸਮੂਹ ਅਧਿਕਾਰੀਆਂ ਨੂੰ ਜਿੱਥੇ ਹਰਿਆਵਲ ਮੁਹਿੰਮ ਤਹਿਤ ਮੰਡੀਆਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ, ਉੱਥੇ ਹੀ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵੀ ਵਿਸ਼ੇਸ਼ ਪੱਧਰ ਤੇ ਉਪਰਾਲੇ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। 

ਮੀਟਿੰਗ ਵਿੱਚ ਜਤਿੰਦਰ ਸਿੰਘ ਭੰਗੂ ਇੰਜੀਨਿਅਰ-ਇਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਮਨਿੰਦਰਜੀਤ ਸਿੰਘ ਬੇਦੀ ਡੀ.ਜੀ.ਐਮ., ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ., ਮੁਕੇਸ਼ ਕੁਮਾਰ ਕੈਲੇ ਡੀ.ਜੀ.ਐਮ., ਅਮਨਦੀਪ ਸਿੰਘ ਸੰਧੂ ਡੀ.ਜੀ.ਐਮ. ਸਮੇਤ ਸਮੂਹ ਜਿਲ੍ਹਾ ਮੰਡੀ ਅਫ਼ਸਰ ਅਤੇ ਹੋਰ ਅਧਿਕਾਰੀ ਮੌਜੂਦ ਰਹੇ।

 

Tags: Harchand Singh Barsat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD