Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਜਲੰਧਰ ਨਾਲ ਸਬੰਧਤ 3 ਮਹਿਲਾ ਉੱਦਮੀਆਂ ਨੂੰ ਮਿਲਿਆ ਪੰਜਾਬ ਸਰਕਾਰ ਉੱਦਮੀ ਮਹਿਲਾ ਸਨਮਾਨ

ਮੁਹਾਲੀ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਡਿਜ਼ੀਟਲ ਦੀਦੀ ਤੇ ਸੇਵਾ ਟੂ ਸੈਲਫ਼ ਰਿਲਾਇੰਸ ਕੈਟਾਗਰੀ ’ਚ ਕੀਤਾ ਸਨਮਾਨ ਹਾਸਲ

Divya P

Web Admin

Web Admin

5 Dariya News

ਜਲੰਧਰ , 19 Mar 2026

Last updated on: Mar 20, 2026, 10:54 IST

ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਮੁਹਾਲੀ ਵਿਖੇ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪਾਸੋਂ ਸਨਮਾਨ ਹਾਸਲ ਕਰਨ ਵਾਲੀਆਂ ਮਹਿਲਾ ਉੱਦਮੀਆਂ ਵਿੱਚ 3 ਜ਼ਿਲ੍ਹਾ ਜਲੰਧਰ ਨਾਲ ਸਬੰਧਤ ਮਹਿਲਾ ਉੱਦਮੀ ਵੀ ਸ਼ਾਮਲ ਹਨ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਪੱਧਰੀ ਸਮਾਗਮ ਦੌਰਾਨ ਪੂਜਾ ਪੁੱਤਰੀ ਸੰਜੀਵ ਕੁਮਾਰ ਪਿੰਡ ਭੰਗਾਲਾ ਬਲਾਕ ਨੂਰਮਹਿਲ ਨੂੰ ਡਿਜ਼ੀਟਲ ਦੀਦੀ ਕੈਟਾਗਰੀ ਲਈ, ਅੰਜਲੀ ਪੁੱਤਰੀ ਨਛੱਤਰ ਪਿੰਡ ਪੂਨੀਆ ਬਲਾਕ ਸ਼ਾਹਕੋਟ ਨੂੰ ਸੇਵਾ ਟੂ ਸੈਲਫ਼ ਰਿਲਾਇੰਸ ਅਤੇ ਮੋਨਿਕਾ ਪੁੱਤਰੀ ਗੁਰਮੇਲ ਸਿੰਘ ਵਾਸੀ ਪਿੰਡ ਮਾਣਕੋ ਬਲਾਕ ਆਦਮਪੁਰ ਨੂੰ ਸੇਵਾ ਟੂ ਸੈਲਫ਼ ਰਿਲਾਇੰਸ ਕੈਟਾਗਰੀ ਵਿੱਚ ਵਧੀਆ ਅਤੇ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਸਨਮਾਨ ਪ੍ਰਾਪਤ ਹੋਇਆ ਹੈ।

ਇਨ੍ਹਾਂ ਮਹਿਲਾ ਉੱਦਮੀਆਂ ਨੂੰ ਸਰਕਾਰ ਵੱਲੋਂ ਸਨਮਾਨ ਪੱਤਰ, ਟਰਾਫੀ ਅਤੇ 25000-25000  ਰੁਪਏ ਦਾ ਚੈੱਕ ਸਨਮਾਨ ਵਜੋਂ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹਲਕਾ ਪੱਧਰ ਅਤੇ ਜ਼ਿਲ੍ਹਾ ਪੱਧਰ ’ਤੇ ਵੀ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਕਰਵਾਏ ਗਏ ਹਨ, ਜਿਸ ਦੌਰਾਨ ਵੱਖ-ਵੱਖ ਕੈਟਾਗਰੀਜ਼ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੀਆ 100-100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਸ਼ਨ ਤਹਿਤ ਪੇਂਡੂ ਖੇਤਰਾਂ ਦੀਆਂ ਗਰੀਬ ਔਰਤਾਂ ਨੂੰ ਸਵੈ ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਦੇ ਜੀਵਨ ਪੱਧਰ, ਆਰਥਿਕ ਅਤੇ ਸਮਾਜਿਕ ਪੱਧਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਧੀਆ ਕਾਰਗੁਜ਼ਾਰੀ ਵਾਲੇ ਸਵੈ ਸਹਾਇਤਾ ਸਮੂਹਾਂ ਨੂੰ ਰਿਵਾਲਵਿੰਗ ਫੰਡ ਦੇ ਤੌਰ ’ਤੇ 30000 ਰੁਪਏ ਅਤੇ ਕਮਿਊਨਟੀ ਇਨਵੈਸਟਮੈਂਟ ਫੰਡ ਦੇ ਤੌਰ ’ਤੇ 50000 ਰੁਪਏ ਪ੍ਰਤੀ ਗਰੁੱਪ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਸ ਤੋਂ ਇਲਾਵਾ ਇਨ੍ਹਾਂ ਗਰੁੱਪਾਂ ਨੂੰ ਸੀ.ਸੀ.ਐਲ. ਮੁਹੱਈਆ ਕਰਵਾ ਕੇ ਲਾਇਵਲੀਹੁੱਡ ਨਾਲ ਜੁੜੇ ਕੰਮ ਧੰਦਿਆਂ ਜਿਵੇਂ ਸਕੂਲੀ ਵਰਦੀਆਂ ਦੀ ਸਿਲਾਈ, ਐਗਰੀ ਨਿਯੂਟਰੀ ਗਾਰਡਨ, ਵੇਰਕਾ ਨਾਲ ਕੰਨਵਰਜੈਂਸ ਕਰਕੇ ਡੇਅਰੀ ਦੇ ਕੰਮ ਨਾਲ ਜੋੜਿਆ ਜਾਂਦਾ ਹੈ ਤਾਂ ਜੋ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਦਾ ਜੀਵਨ ਪੱਧਰ ਬਿਹਤਰ ਹੋ ਸਕੇ। ਇਸ ਮੌਕੇ ਡੀ.ਪੀ.ਐਮ ਸੁਖਵੰਤ ਕੌਰ, ਡੀ.ਐਫ.ਐਮ. ਕੋਮਲ, ਲੇਖਾਕਾਰ ਵਿਕਾਸ ਬਖਸ਼ੀ ਅਤੇ ਆਜੀਵਿਕਾ ਮਿਸ਼ਨ ਦਾ ਬਾਕੀ ਸਟਾਫ਼ ਵੀ ਮੌਜੂਦ ਸੀ।

 

Tags: Divya P

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD