Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Vigilance Bureau

Web Admin

Web Admin

5 Dariya News

ਫਰੀਦਕੋਟ , 19 Mar 2026

Last updated on: Mar 20, 2026, 11:08 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। 

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕਟਰ ਅਕਸਰ ਰਿਸ਼ਵਤ ਲੈਣ ਲਈ ਕਿਸਾਨਾਂ ਤੋਂ ਖਰੀਦੀਆਂ ਗਈਆਂ ਫਸਲਾਂ ਵਿੱਚ ਜਾਣਬੁੱਝ ਕੇ ਨੁਕਸ ਕੱਡਦਾ ਰਹਿੰਦਾ ਹੈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। 

ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD