Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 248 ਕਾਬੂ

ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਲੈ ਕੇ ਹੁਣ ਤੱਕ 38 ਹਜ਼ਾਰ ਤੋਂ ਵੱਧ ਐਫਆਈਆਰ ਦਰਜ ਕਰਕੇ 54 ਹਜ਼ਾਰ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2384 ਕਿਲੋਗ੍ਰਾਮ ਹੈਰੋਇਨ, 715 ਕਿਲੋਗ੍ਰਾਮ ਅਫੀਮ ਅਤੇ 17 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

Anti Drug Mission

Web Admin

Web Admin

5 Dariya News

ਚੰਡੀਗੜ੍ਹ , 19 Mar 2026

Last updated on: Mar 20, 2026, 11:33 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ 383ਵੇਂ ਦਿਨ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ - 'ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ। ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। 

ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊਜ਼) ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਸੀ। ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 426 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 200 ਐਫਆਈਆਰਜ਼ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 20 ਕਿਲੋ ਭੁੱਕੀ, 2655 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,150 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। 

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 38,119 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 54,190 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਕਾਬੂ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2384 ਕਿਲੋਗ੍ਰਾਮ ਹੈਰੋਇਨ, 715 ਕਿਲੋਗ੍ਰਾਮ ਅਫੀਮ, 303 ਕੁਇੰਟਲ ਭੁੱਕੀ, 834 ਕਿਲੋਗ੍ਰਾਮ ਗਾਂਜਾ, 51.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 36 ਕਿਲੋਗ੍ਰਾਮ ਆਈਸੀਈ ਅਤੇ 17 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 1.21 ਲੱਖ ਵਿਅਕਤੀਆਂ ਨੂੰ ਨਸ਼ਾ ਛੁਡਾਊ ਜਾਂ ਓਟ ਕੇਂਦਰਾਂ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 58ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 15,458 ਹੋ ਗਈਆਂ। ਇਸ ਤੋਂ ਇਲਾਵਾ, 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 101 ਵਿਅਕਤੀਆਂ ਨੂੰ ਤਸਦੀਕ ਉਪਰੰਤ ਛੱਡ ਦਿੱਤਾ ਗਿਆ। 

ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

 

Tags: Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD