Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸੂਬੇ ਵਿੱਚ ਰਸੋਈ ਗੈਸ ਨੂੰ ਲੈ ਕੇ ਸਰਕਾਰ ਅਤੇ ਪ੍ਰਸਾਸ਼ਨ ਪੂਰੀ ਤਰ੍ਹਾ ਨਾਲ ਚੌਕਸ - ਰਾਜੇਸ਼ ਨਾਗਰ

ਹੁਣ ਤੱਕ ਪੂਰੇ ਸੂਬੇ ਵਿੱਚ 12 ਐਫਆਈਆਰ ਹੋਈਆਂ ਦਰਜ, 169 ਸਿਲੇਂਡਰ ਕੀਤੇ ਜਬਤ

Rajesh Nagar

Web Admin

Web Admin

5 Dariya News

ਚੰਡੀਗੜ੍ਹ , 19 Mar 2026

Last updated on: Mar 20, 2026, 12:28 IST

ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਕਿਹਾ ਕਿ ਸੂਬੇ ਵਿੱਚ ਰਸੋਈ ਗੈਸ ਨੂੰ ਲੈ ਕੇ ਸਰਕਾਰ ਅਤੇ ਪ੍ਰਸਾਸ਼ਨ ਪੂਰੀ ਤਰ੍ਹਾ ਨਾਲ ਚੌਕਸ ਹੈ। ਨਾਗਰਿਕਾਂ ਨੂੰ ਘਰਾਂ ਵਿੱਚ ਰਸੋਈ ਗੈਸ ਦੀ ਦਿਕੱਤ ਨਹੀਂ ਹੋਣ ਦਿੱਤੀ ਜਾ ਰਹੀ ਹੈ। ਉੱਥੇ ਹੀ ਗੈਸ ਨੂੰ ਲੈ ਕੇ ਕਾਲਾਬਾਜਾਰੀ ਕਰਨ ਤੇ ਅਵੈਧ ਵਰਤ ਕਰਨ ਦੇ ਪੂਰੇ ਸੂਬੇ ਵਿੱਚ ਹੁਣ ਤੱਕ 12 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਕਰੀਬ 169 ਸਿਲੇਂਡਰਾਂ ਨੂੰ ਜਬਤ ਕੀਤਾ ਗਿਆ ਹੈ। ਇੰਨ੍ਹਾਂ ਵਿੱਚ ਕੁਰੂਕਸ਼ੇਤਰ ਵਿੱਚ 18, ਨਾਰਨੌਲ 60, ਕਰਨਾਲ 5, ਅੰਬਾਲਾ ਵਿੱਚ 21, ਖਰਖੌਦਾ ਵਿੱਚ 28, ਫਰੀਦਾਬਾਦ ਵਿੱਚ 18 ਅਤੇ ਜੀਂਦ ਵਿੱਚ 19 ਸਿਲੇਂਡਰ ਸ਼ਾਮਿਲ ਹਨ।

ਸ੍ਰੀ ਰਾਜੇਸ਼ ਨਾਗਰ ਵੀਰਵਾਰ ਨੂੰ ਕੁਰੂਕਸ਼ੇਤਰ ਵਿੱਚ ਆਯੋਜਿਤ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸਾਰੇ ਜਿਲ੍ਹਿਆਂ ਵਿੱਚ ਜਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇੰਨ੍ਹਾਂ ਵਿੱਚ ਡਿਪਟੀ ਕਮਿਸ਼ਨਰ, ਪੁਲਿਸ ਸੁਪਰਡੈਂਟ , ਡੀਐਫਅਯਸੀ ਨੂੰ ਮੁੱਖ ਰੂਪ ਨਾਲ ਸ਼ਾਮਿਲ ਕੀਤਾ ਗਿਆ ਹੈ। ਰਸੋਈ ਗੈਸ ਸਬੰਧੀ ਸ਼ਿਕਾਇਤ ਮਿਲਣ 'ਤੇ ਇਹ ਟੀਮ ਸਖਤ ਐਕਸ਼ਨ ਰਿਹਾ ਹੈ।

ਰਾਜਮੰਤਰੀ ਨੇ ਕਿਹਾ ਕਿ ਸੂਬੇ ਦੇ ਨਾਗਰਿਕਾਂ ਦੀ ਸੂਬਾ ਸਰਕਾਰ ਨੂੰ ਪੂਰੀ ਚਿੰਤਾ ਹੈ। ਕਿਸੇ ਵੀ ਨਾਗਰਿਕ ਨੂੰ ਪੈਨਿਕ ਹੋਣ ਦੀ ਜਰੂਰਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪਿੱਛੋਂ ਸਾਡੀ ਸਪਲਾਈ ਪੂਰੀ ਆ ਰਹੀ ਹੈ ਅਤੇ ਅੱਗੇ ਵੀ ਸਪਲਾਈ ਪੂਰੀ ਦਿੱਤੀ ਜਾ ਰਹੀ ਹੈ। ਸੂਬੇ ਦੇ ਹਾਲਾਤ ਪੂਰੀ ਤਰ੍ਹਾ ਨਾਲ ਕੰਟਰੋਲ ਵਿੱਚ ਹਨ। ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾ ਨਾਲ ਘਬਰਾਉਣ ਦੀ ਜਰੂਰਤ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਦੇਖਣ ਵਿੱਚ ਆਇਆ ਹੈ ਕਿ ਘਰ ਵਿੱਚ ਮੌਜੂਦ ਸਾਰੇ ਸਿਲੇਂਡਰਾਂ ਨੂੰ ਪਹਿਲਾਂ ਹੀ ਭਰਵਾਉਣ ਲਈ ਨਾਗਰਿਕ ਏਜੰਸੀਆਂ ਵਿੱਚ ਪਹੁੰਚ ਰਹੇ ਹਨ। ਤਿੰਨ ਤੋਂ ਚਾਰ ਮਹੀਨੇ ਵਿੱਚ ਸਿਲੇਂਡਰ ਹੋਣ ਵਾਲੇ ਵੀ ਤੁਰੰਤ ਬੁਕਿੰਗ ਕਰਵਾਉਣ ਪਹੁੰਚ ਰਹੇ ਹਨ। ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਤੇ ਸੂਬੇ ਵਿੱਚ ਹਾਲਾਤ ਪੂਰੀ ਤਰ੍ਹਾ ਆਮ ਹਨ। ਅਜਿਹੇ ਵਿੱਚ ਸਰਕਾਰ ਦਾ ਸਹਿਯੋਗ ਕਰਨ ਅਤੇ ਪਹਿਲਾਂ ਦੀ ਤਰ੍ਹਾ ਹੀ ਜਰੂਰੀ ਹੋਣ 'ਤੇ ਸਿਲੇਂਡਰ ਲੈਣ ਜਾਣ।

 

Tags: Rajesh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD