Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬੇਟੀ ਬਚਾਓ-ਬੇਟੀ ਪਢਾਓ ਪ੍ਰੋਗਰਾਮ ਸਮਾਜ ਵਿੱਚ ਸਕਾਰਾਤਮਕ ਬਦਲਾਵ ਲਿਆਉਣ ਦਾ ਬਣ ਚੁੱਕਾ ਹੈ ਜਨ ਆਂਦੋਲਨ-ਸ਼ਰੁਤੀ ਚੌਧਰੀ

ਰਾਜ ਸਰਕਾਰ ਬੇਟੀਆਂ ਦੇ ਉੱਜਵਲ ਭਵਿੱਖ ਅਤੇ ਉਨ੍ਹਾਂ ਦੇ ਸਸ਼ਕਤੀਕਰ ਲਈ ਪੂਰੀ ਤਰ੍ਹਾਂ ਪ੍ਰਤੀਬੱਧ

Shruti Choudhry

Web Admin

Web Admin

5 Dariya News

ਚੰਡੀਗੜ੍ਹ , 19 Mar 2026

Last updated on: Mar 20, 2026, 12:29 IST

ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਰਾਜ ਵਿੱਚ ਬੇਟੀ ਬਚਾਓ-ਬੇਟੀ ਪਢਾਓ ਪ੍ਰੋਗਰਾਮ ਸਿਰਫ ਇੱਕ ਯੋਜਨਾ ਨਹੀਂ, ਸਗੋਂ ਸਾਮਾਜਿਕ ਸੋਚ ਵਿੱਚ ਸਕਾਰਾਤਕਮ ਬਦਲਾਵ ਲਿਆਉਣ ਦਾ ਇੱਕ ਵਿਆਪਕ ਜਨਆਂਦੋਲਨ ਬਣ ਚੁੱਕਾ ਹੈ। ਇਸ ਦੇ ਰਾਹੀਂ ਬੇਟੀਆਂ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ, ਉਨ੍ਹਾਂ ਪ੍ਰਤੀ ਸਨਮਾਨ ਵਧਾਉਣ ਅਤੇ ਸਮਾਜ ਵਿੱਚ ਲੈਂਗਿਕ ਸਮਾਨਤਾ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਅਤੇ ਨਤੀਜੇ ਵੱਜੋਂ ਯਤਨ ਕੀਤੇ ਜਾ ਰਹੇ ਹਨ।

ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਨੇ ਇਹ ਗੱਲ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਕਹੀ, ਜੋ ਜਨਮ ਦੇ ਸਮੇ ਲਿੰਗਾਨੁਪਾਤ ਵਿੱਚ ਸ਼ਾਨਦਾਰ ਸੁਧਾਰ ਕਰਨ ਵਾਲੇ ਜ਼ਿਲ੍ਹਿਆਂ ਦੇ ਸਨਮਾਨ ਵਿੱਚ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਨੇ  ਕਿਹਾ ਕਿ ਹਰਿਆਣਾ ਨੇ ਇਸ ਦਿਸ਼ਾ ਵਿੱਚ ਵਰਣਯੋਗ ਤਰੱਕੀ ਕੀਤੀ ਹੈ। ਸਾਲ 2014 ਵਿੱਚ ਜਿੱਥੇ ਜਨਮ ਦੇ ਸਮੇ ਲਿੰਗਾਨੁਪਾਤ 871 ਸੀ, ਉੱਥੇ ਹੀ ਸਾਲ 2025 ਵਿੱਚ ਇਹ ਵੱਧ ਕੇ 923 ਤੱਕ ਪਹੁੰਚ ਗਿਆ ਹੈ। ਇਹ ਬਦਲਾਵ ਸਮਾਜ ਦੀ ਸੋਚ ਵਿੱਚ ਆਏ ਸਕਾਰਾਤਮਕ ਬਦਲਾਵ ਅਤੇ ਸਰਕਾਰ ਦੀ ਪ੍ਰਭਾਵੀ ਨੀਤੀਆਂ ਦਾ ਨਤੀਜਾ ਹੈ।

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਸ ਸੁਧਾਰ ਦੇ ਪੀਛੇ ਕਈ ਮਹਤੱਵਪੂਰਨ ਕਦਮ ਹਨ ਜਿਨ੍ਹਾਂ ਵਿੱਚ ਪੀਸੀਪੀਐਨਡੀਟੀ ਐਕਟ ਦਾ ਸਖਤੀ ਨਾਲ ਪਾਲਨ, ਅਵੈਧ ਲਿੰਗ ਚੌਣ 'ਤੇ ਰੋਕ ਅਤੇ ਐਮਟੀਪੀ ਦੇ ਦੁਰੂਪਯੋਗ ਵਿਰੁਧ ਕਾਰਵਾਈ, ਗਰਭਾਵਸਥਾ ਦੀ ਰਿਵਰਸ ਟ੍ਰੈਕਿੰਗ ਜਿਹੀ ਨਵਾਚਾਰ ਪਹਿਲ ਅਤੇ ਵੱਖ ਵੱਖ ਵਿਭਾਗਾਂ ਵਿੱਚਕਾਰ ਸ਼ਾਨਦਾਰ ਤਾਲਮੇਲ ਸ਼ਾਮਲ ਹੈ। ਉਨ੍ਹਾਂ ਨੇ ਦੱਸਿਆ ਕਿ ਫਤੇਹਾਬਾਦ ਵਿੱਚ 43, ਪਾਣੀਪਤ ਵਿੱਚ 83 ਅਤੇ ਪੰਚਕੂਲਾ ਵਿੱਚ 24 ਛਾਪੇ ਮਾਰ ਕੇ ਅਵੈਧ ਗਤੀਵਿਧੀਆਂ 'ਤੇ ਸਖਤ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਸਨਮਾਨ ਸਿਰਫ ਉਪਲਬਧਿਆਂ ਦੀ ਸਲਾਂਘਾ ਨਹੀਂ, ਸਗੋਂ ਸਮਾਜ ਵਿੱਚ ਬੇਟੀਆਂ ਪ੍ਰਤੀ ਸਨਮਾਨ ਅਤੇ ਸਮਾਨਤਾ ਦੀ ਭਾਵਨਾ ਨੂੰ ਹੋਰ ਮਜਬੂਤ ਕਰਨ ਦਾ ਸੰਦੇਸ਼ ਵੀ ਹੈ। ਰਾਜ ਸਰਕਾਰ ਬੇਟੀਆਂ ਦੇ ਉੱਜਵਲ ਭਵਿੱਖ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਉਨ੍ਹਾਂ ਨੇ ਕਿਹਾ ਕਿ 871 ਤੋਂ 923 ਤੱਕ ਦਾ ਇਹ ਸੁਧਾਰ ਬੇਟੀ ਬਚਾਓ-ਬੇਟੀ ਪਢਾਓ ਪ੍ਰੋਗਰਾਮ ਦੇ ਸਫਲ ਲਾਗੂਕਰਨ ਦਾ ਪ੍ਰਤੀਕ ਹੈ।

ਉਨ੍ਹਾਂ ਨੇ ਦੱਸਿਆ ਕਿ ਬੇਟੀ ਬਚਾਓ-ਬੇਟੀ ਪਢਾਓ ਯੋਜਨਾ ਦੀ ਸ਼ੁਰੂਆਤ 22 ਜਨਵਰੀ 2015 ਨੂੰ ਦੇਸ਼ ਵਿੱਚ ਗਿਰਦੇ ਬਾਲ ਲਿੰਗ ਅਨੁਪਾਤ ਨੂੰ ਸੁਧਾਰਨ ਅਤੇ ਮਹਿਲਾਵਾਂ ਅਤੇ ਬਾਲਿਕਾਵਾਂ ਦੇ ਸਸ਼ਕਤੀਕਰਨ ਨੂੰ ਵਧਾਵਾ ਦੇਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਇਹ ਯੋਜਨਾ ਮਿਸ਼ਨ ਸ਼ਕਤੀ ਦੇ ਤਹਿਤ ਸੰਬਲ ਉਪ-ਯੋਜਨਾ ਦਾ ਇੱਕ ਮਹਤੱਵਪੂਰਨ ਹਿੱਸਾ ਹੈ, ਜੋ ਬਾਲਿਕਾ ਦੇ ਜੀਵਨ ਦੇ ਹਰ ਪੜਾਅ ਵਿੱਚ ਸੁਰੱਖਿਆ, ਸਿੱਖਿਆ ਅਤੇ ਸਮਾਨ ਮੌਕੇ ਯਕੀਨੀ ਕਰਨ ਦਾ ਕੰਮ ਕਰਦੀ ਹੈ। 

ਸ਼ਰੁਤੀ ਚੌਧਰੀ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਬਾਲ ਲਿੰਗ ਅਨੁਪਾਤ ਵਿੱਚ ਸੁਧਾਰ, ਲੈਂਗਿਕ ਸਮਾਨਤਾ ਨੂੰ ਵਧਾਵਾ, ਲਿੰਗ ਅਧਾਰਿਤ ਭੇਦਭਾਵ ਨੂੰ ਸਮਾਪਤ ਕਰਨਾ, ਬਾਲਿਕਾਵਾਂ ਦੀ ਸੁਰੱਖਿਆ ਯਕੀਨੀ ਕਰਨਾ ਅਤੇ ਉਨ੍ਹਾਂ ਸਿੱਖਿਆ ਅਤੇ ਭਾਗੀਦਾਰੀ ਨੂੰ ਪ੍ਰੋਤਸਾਹਿਤ ਕਰਨਾ ਮੁੱਖ ਟੀਚਾ ਹੈ।ਇਸ ਮੌਕੇ 'ਤੇ ਮਹਿਲਾ ਅਤੇ ਬਾਲ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਸ੍ਰੀ ਸ਼ੇਖਰ ਵਿਦਿਆਰਥੀ, ਡਾਇਰੈਕਟਰ ਡਾ. ਪ੍ਰਿਯੰਕਾ ਸੋਨੀ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਰਹੇ।

 

Tags: Shruti Choudhry

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD