Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰਿਆਣਾ ਵਿੱਚ ਵੱਡਾ ਪ੍ਰਸਾਸ਼ਨਿਕ ਫੇਰਬਦਲ, 23 ਆਈਏਐਸ ਅਧਿਕਾਰੀਆਂ ਦੇ ਤਬਾਦਲੇ

Haryana Transfers

Web Admin

Web Admin

5 Dariya News

ਚੰਡੀਗੜ੍ਹ , 19 Mar 2026

Last updated on: Mar 20, 2026, 12:30 IST

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 23 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। 

ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਆਦੇਸ਼ਾਂ ਅਨੁਸਾਰ ਡਾ. ਰਾਜਾ ਸ਼ੇਖਰ ਵੁੰਡਰੂ ਨੂੰ ਟ੍ਰਾਂਸਪੋਰਟ ਵਿਭਾਗ ਅਤੇ ਪ੍ਰਿਟਿੰਗ ਐਂਡ ਸਟੇਸ਼ਨਰੀ ਵਿਭਾਗ ਦਾ ਵਧੀਕ ਮੁੱਖ ਸਕੱਤਰ ਲਗਾਇਆ ਗਿਆ ਹੈ।

ਜੀਂ ਅਨੁਪਮਾ ਨੂੰ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਅਤੇ ਅੰਤੋਂਦੇਯ (ਸੇਵਾ) ਵਿਭਾਗ ਦੇ ਨਾਲ-ਨਾਲ ਸਿਵਲ ਏਵੀਏਸ਼ਨ ਵਿਭਾਗ ਦਾ ਵਧੀਕ ਮੁੱਖ ਸਕੱਤਰ ਲਗਾਇਆ ਹੈ।

ਅਪੂਰਵ ਕੁਮਾਰ ਸਿੰਘ ਨੂੰ ਉੱਚੇਰੀ ਸਿਖਿਆ ਵਿਭਾਗ ਅਤੇ ਲੋਕ ਨਿਰਮਾਣ (ਭਵਨ ਅਤੇ ਸੜਕ) ਅਤੇ ਵਾਸਤੂਕਲਾ ਵਿਭਾਗ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਹੈ।

ਅਨੁਰਾਗ ਅਗਰਵਾਲ ਨੂੰ ਨਗਰ ਅਤੇ ਗ੍ਰਾਮ ਆਯੋਜਨਾ ਅਤੇ ਸ਼ਹਿਰੀ ਸੰਪਦਾ ਵਿਭਾਗ ਦਾ ਵਧੀਕ ਮੁੱਖ ਸਕੱਤਰ ਲਗਾਇਆ ਹੈ।

ਵਿਜਯੇਂਦਰ ਕੁਮਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਿਯੁਕਤੀਆਂ, ਪਰਸੋਨਲ ਵਿਭਾਗ ਅਤੇ ਫੌਜੀ ਅਤੇ ਨੀਮ-ਫੌਜੀ ਭਲਾਈ ਵਿਭਾਗ ਦਾ ਵਧੀਕ ਮੁੱਖ ਸਕੱਤਰ ਅਤੇ ਪ੍ਰਸਤਾਵਿਤ ਹਰਿਆਣਾ ਆਮਦਨ ਸੰਵਰਧਨ ਬੋਰਡ ਅਧਿਕਾਰੀ ਦਾ ਓਐਸਡੀ ਲਗਾਇਆ ਹੈ।

ਪੰਕਜ ਅਗਰਵਾਲ ਨੂੰ ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਅਤੇ ਖਾਨ ਅਤੇ ਭੂਵਿਗਿਆਨ ਵਿਭਾਗ ਵਿੱਚ ਪ੍ਰਧਾਨ ਵਿੱਚ ਪ੍ਰਧਾਨ ਸਕੱਤਰ ਅਤੇ ਹਰਿਆਣਾ ਸਰਸਵਤੀ ਹੈਰੀਟੇਜ ਬੋਰਡ ਵਿੱਚ ਸਲਾਹਕਾਰ ਨਿਯੁਕਤ ਕੀਤਾ ਹੈ।

ਵਿਜੈ ਸਿੰਘ ਦਹੀਆ ਨੂੰ ਸਕੂਲ ਸਿਖਿਆ ਵਿਭਾਗ ਦੇ ਨਾਲ-ਨਾਲ ਪਸ਼ੂਪਾਲਣ ਅਤੇ ਖੇਡ ਵਿਭਾਗ ਦਾ ਪ੍ਰਧਾਨ ਸਕੱਤਰ ਲਗਾਇਆ ਹੈ।

ਆਸ਼ਿਮਾ ਬਰਾੜ ਨੂੰ ਆਬਕਾਰੀ ਅਤੇ ਕਰਾਧਾਨ ਅਤੇ ਵਿੱਤ ਵਿਭਾਗ ਦੇ ਨਾਲ-ਨਾਲ ਊਰਜਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਦੀ ਜਿਮੇਵਾਰੀ ਵੀ ਦਿੱਤੀ ਗਈ ਹੈ।

ਫੂਲਚੰਦ ਮੀਣਾ ਨੂੰ ਮਨੁੱਖ ਸਰੋਤ ਵਿਭਾਗ, ਤਾਲਮੇਲ ਪ੍ਰਸਾਸ਼ਨ ਦੇ ਕਮਿਸ਼ਨਰ ਅਤੇ ਸਕੱਤਰ ਅਤੇ ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੇ ਨਾਲ-ਨਾਲ ਫਰੀਦਾਬਾਦ ਮਹਾਨਗਰ ਵਿਕਾਸ ਅਥਾਰਿਟੀ ਦਾ ਮੁੱਖ ਕਾਰਜਕਾਰੀ ਅਧਿਕਾਰੀ ਵੀ ਨਿਯੁਕਤ ਕੀਤਾ ਹੈ।

ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਸਾਕੇਤ ਕੁਮਾਰ ਨੂੰ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਦੇ ਨਾਲ-ਨਾਲ ਹਰਿਆਣਾ ਪਾਵਰ ਜਨਰੇਸ਼ਨ ਕਾਰਪੋਰੇਸ਼ਨ ਦੇ ਪ੍ਰਬੰਧ ਨਿਦੇਸ਼ਕ ਦਾ ਕਾਰਜਭਾਰ ਵੀ ਸੌਂਪਿਆ ਹੈ।

ਏ. ਮੋਨਾ ਸ਼੍ਰੀਨਿਵਾਸ ਨੂੰ ਰੇਜ਼ੀਡੇਂਟ ਕਮਿਸ਼ਨਰ, ਹਰਿਆਣਾ ਭਵਨ, ਨਵੀਂ ਦਿੱਲੀ ਅਤੇ ਸੋਨੀਪਤ ਮਹਾਨਗਰ ਵਿਕਾਸ ਅਥਾਰਿਟੀ ਦਾ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

ਜੇ. ਗਣੇਸ਼ਨ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਨਾਗਰਿਕ ਸੰਸਾਧਨ ਸੂਚਨਾ ਵਿਭਾਗ ਦਾ ਕਮਿਸ਼ਨਰ ਅਤੇ ਸਕੱਤਰ, ਸਾਰਿਆਂ ਲਈ ਆਵਾਸ ਵਿਭਾਗ ਦਾ ਡਾਇਰੈਕਟਰ ਜਨਰਲ ਅਤੇ ਸਕੱਤਰ ਲਗਾਇਆ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਹਰਿਆਣਾ ਏਆਈ ਵਿਕਾਸ ਪਰਿਯੋਜਨਾ ਅਤੇ ਹਰਿਆਣਾ ਕਲੀਨ ਏਅਰ ਪ੍ਰੋਜੈਕਟ ਫੋਰ ਸਸਟੇਨੇਬਲ ਡਿਵੇਲਪਮੈਂਟ ਪ੍ਰੋਜੈਕਟ ਅਤੇ ਹੋਰ ਬਾਹਰੀ ਸਹਾਇਤਾ ਪ੍ਰਾਪਤ ਪਰਿਯੋਜਨਾਵਾਂ ਦਾ ਸੀਈਓ ਅਤੇ ਹਾਰਟ੍ਰੋਨ ਦਾ ਪ੍ਰਬੰਧਨ ਨਿਦੇਸ਼ਕ ਲਗਾਇਆ ਹੈ।

ਅਸ਼ੋਗ ਕੁਮਾਰ ਮੀਣਾ ਨੂੰ ਸ਼ਹਿਰੀ ਸਥਾਨਕ ਵਿਭਾਗ ਦਾ ਕਮਿਸ਼ਨਰ ਅਤੇ ਸਕੱਤਰ ਅਤੇ ਵਿਦੇਸ਼ੀ ਸਹਿਯੋਗ ਵਿਭਾਗ ਦੇ ਡਾਇਰੈਕਟਰ ਜਨਰਲ ਦਾ ਕਾਰਜਭਾਰ ਦਿੱਤਾ ਹੈ।

ਮਨੀ ਰਾਮ ਸ਼ਰਮਾ ਨੂੰ ਰਜਿਸਟਰਾਰ, ਸਹਿਕਾਰੀ ਕਮੇਟੀਆਂ ਨਿਯੁਕਤ ਕੀਤਾ ਹੈ।

ਮੁਕੁਲ ਕੁਮਾਰ ਨੂੰ ਨਿਦੇਸ਼ਕ, ਸ਼ਹਿਰੀ ਸਥਾਨਕ ਨਿਗਮ, ਮਿਸ਼ਨ ਨਿਦੇਸ਼ਕ, ਰਾਜ ਸ਼ਹਿਰੀ ਆਜੀਵਿਕਾ ਮਿਸ਼ਨ ਅਤੇ ਰਾਜ ਸ਼ਹਿਰੀ ਵਿਕਾਸ ਅਥਾਰਿਟੀ ਅਤੇ ਨਿਦੇਸ਼ਕ, ਹੋਸਪਟੈਲਿਟੀ ਦਾ ਕਾਰਜਭਾਰ ਸੌਂਪਿਆ ਹੈ।

ਡਾ. ਆਦਿਤਅ ਦਹੀਆ ਨੂੰ ਪ੍ਰਬੰਧ ਨਿਦੇਸ਼ਕ, ਹਰਿਆਣਾਂ ਬਿਜਲੀ ਪ੍ਰਸਾਰਣ ਨਿਗਮ ਲਿਮੀਟੇਡ ਅਤੇ ਨਿਦੇਸ਼ਕ, ਡਿਪਾਰਟਮੈਂਟ ਆਫ ਫਿਯੂਚਰ ਨਿਯੁਕਤ ਕੀਤਾ ਹੈ।

ਵਿਜੈ ਕੁਮਾਰ ਸਿਦੱਪਾ ਭਾਵਿਕੱਟੀ ਨੂੰ ਪ੍ਰਬੰਧ ਨਿਦੇਸ਼ਕ, ਹੈਫੇਡ ਅਤੇ ਹਰਿਆਣਾ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਟਿੰਗ ਕਾਰਪੋਰੇਸ਼ਨ, ਗਨੌਰ ਦੀ ਜਿਮੇਵਾਰੀ ਦਿੱਤੀ ਗਈ ਹੈ।

ਸੁਨੀਲ ਸਾਰਵਨ ਨੂੰ ਪ੍ਰਬੰਧਨ ਨਿਦੇਸ਼ਕ, ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਅਤੇ ਹਰਿਆਣਾ ਵਿੱਤ ਨਿਗਮ ਦਾ ਕਾਰਜਭਾਰ ਸੌਂਪਿਆ ਗਿਆ ਹੈ।

ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਦੇ ਪ੍ਰਬੰਧ ਨਿਦੇਸ਼ਕ ਵਿਕਰਮ ਨੂੰ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਲਿਮੀਟੇਡ ਦਾ ਪ੍ਰਬੰਧ ਨਿਦੇਸ਼ਕ ਵੀ ਲਗਾਇਆ ਗਿਆ ਹੈ।

ਨੇਹਾ ਸਿੰਘ ਨੂੰ ਡਿਪਟੀ ਕਮਿਸ਼ਨਰ, ਸੋਨੀਪਤ ਨਿਯੁਕਤ ਕੀਤਾ ਹੈ।

ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ ਅਤੇ ਵਿਜੀਲੈਂਸ ਵਿਭਾਗ ਦੀ ਵਧੀਕ ਸਕੱਤਰ ਵਰਸ਼ਾ ਖਾਂਗਵਾਲ ਨੂੰ ਰਾਜ ਪਰਿਯੋਜਨਾ ਨਿਦੇਸ਼ਕ , ਹਰਿਆਣਾ ਸਕੂਲ ਸਿਖਿਆ ਪਰਿਯੋਜਨਾ ਪਰਿਸ਼ਦ ਦਾ ਵੱਧ ਕਾਰਜਭਾਰ ਦਿੱਤਾ ਹੈ।

ਮਨੀਤਾ ਮਲਿਕ ਨੂੰ ਨਿਦੇਸ਼ਕ, ਮੁੱਢਲੀ ਸਿਖਿਆ ਹਰਿਆਣਾਂ ਅਤੇ ਵਧੀਕ ਸਕੱਤਰ, ਸਕੂਲਾ ਸਿਖਿਆ ਵਿਭਾਗ ਨਿਯੁਕਤ ਕੀਤਾ ਹੈ।

ਵੰਦਨਾ ਦਿਸੋਦਿਆ ਨੂੰ ਸਕਿਲ ਵਿਕਾਸ ਅਤੇ ਉਦਯੋਗਿਕ ਸਿਖਲਾਈ ਹਰਿਆਣਾ ਦਾ ਨਿਦੇਸ਼ਕ ਅਤੇ ਵਧੀਕ ਸਕੱਤਰ ਲਗਾਇਆ ਹੈ।

 

Tags: Haryana Transfers

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD