Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਜੀਤ ਪਾਲ ਸਿੰਘ ਕੋਹਲੀ ਵੱਲੋਂ ਵਾਰਡ 60 ਧਾਮੋਮਾਜਰਾ ਤੋਂ ਤੀਰਥ ਯਾਤਰਾ ਬੱਸ ਰਵਾਨਾ

ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਦਾ ਲੋਕਾਂ ਨੂੰ ਮਿਲ ਰਿਹਾ ਲਾਭ: ਕੋਹਲੀ

Ajit Pal Singh Kohli, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਪਟਿਆਲਾ , 20 Mar 2026

Last updated on: Mar 20, 2026, 15:13 IST

ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ ਅਤੇ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਰਾਹੀਂ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਅੱਜ ਪਟਿਆਲਾ ਸ਼ਹਿਰੀ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਵਾਰਡ ਨੰਬਰ 60 ਧਮੋਮਾਜਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਯਾਤਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ।

ਵਿਧਾਇਕ ਨੇ ਦਸਿਆ ਕਿ ਇਹ ਬੱਸ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਅੰਮ੍ਰਿਤਸਰ ਵਿਖੇ ਜਾਏਗੀ ।ਉਨ੍ਹਾਂ  ਕਿਹਾ ਕਿ ਸਰਕਾਰ ਦਾ ਮਕਸਦ ਹਰ ਇਕ ਨਾਗਰਿਕ ਤੱਕ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨ ਤੋਂ ਵਾਂਝਾ ਨਾ ਰਹੇ।

ਵਿਧਾਇਕ ਨੇ  ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇਸ ਦਿਸ਼ਾ ਵਿੱਚ ਇੱਕ ਵਿਸ਼ੇਸ਼ ਅਤੇ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਆਮ ਜਨਤਾ, ਖ਼ਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਉਹ ਬਿਨਾ ਕਿਸੇ ਚਿੰਤਾ ਦੇ ਆਪਣੀ ਯਾਤਰਾ ਦਾ ਆਨੰਦ ਮਾਣ ਸਕਣ। 

ਉਨ੍ਹਾਂ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਕੀਮਾਂ ਨੂੰ ਹੋਰ ਵਧਾਇਆ ਜਾਵੇਗਾ। ਇਸ ਸਮਾਗਮ ਵਿੱਚ ਵਾਰਡ ਨੰਬਰ 60 ਦੇ ਇੰਚਾਰਜ ਰੁਪਿੰਦਰ ਸਿੰਘ (ਕੋਚ) ਦੀ ਵਿਸ਼ੇਸ਼ ਹਾਜ਼ਰੀ ਰਹੀ। 

ਉਨ੍ਹਾਂ ਵੱਲੋਂ ਵੀ ਯਾਤਰੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਕਿਹਾ ਗਿਆ ਕਿ ਇਹ ਯੋਜਨਾ ਲੋਕਾਂ ਵਿੱਚ ਭਰੋਸੇ ਅਤੇ ਧਾਰਮਿਕ ਸਾਂਝ ਨੂੰ ਮਜ਼ਬੂਤ ਕਰਦੀ ਹੈ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲਦੀ ਹੈ, ਸਗੋਂ ਸਮਾਜ ਵਿੱਚ ਖੁਸ਼ਹਾਲੀ  ਦਾ ਮਾਹੌਲ ਵੀ ਬਣਦਾ ਹੈ। 

ਉਨ੍ਹਾਂ ਕਿਹਾ ਕਿ ਪਹਿਲਾਂ ਇਸ ਤਰ੍ਹਾਂ ਦੀਆਂ ਸਹੂਲਤਾਂ ਸਿਰਫ਼ ਕੁਝ ਲੋਕਾਂ ਤੱਕ ਸੀਮਿਤ ਰਹਿੰਦੀਆਂ ਸਨ, ਪਰ ਹੁਣ ਹਰ ਵਰਗ ਨੂੰ ਇਸ ਦਾ ਲਾਭ ਮਿਲ ਰਿਹਾ ਹੈ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪਾਰਟੀ ਵਰਕਰ ਅਤੇ ਸਨਮਾਨਿਤ ਵਿਅਕਤੀ ਮੌਜੂਦ ਸਨ, ਜਿਨ੍ਹਾਂ ਨੇ ਇਸ ਮੌਕੇ ਨੂੰ ਯਾਦਗਾਰ ਬਣਾਇਆ।

 

Tags: Ajit Pal Singh Kohli , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD