Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਔਰਤਾਂ ਵਿੱਚ ਵਧਿਆ ਵਿਸ਼ਵਾਸ: ਪ੍ਰਿੰਸੀਪਲ ਬੁੱਧ ਰਾਮ

ਪਿੰਡ ਕਲੀਪੁਰ ਵਿਖੇ ਔਰਤਾਂ ਨੇ ਢੋਲ ਦੀ ਥਾਪ 'ਤੇ ਲੱਡੂ ਵੰਡ ਕੇ ਮਨਾਈ ਖੁਸ਼ੀ

Principal Budh Ram

Web Admin

Web Admin

5 Dariya News

ਬੁਢਲਾਡਾ/ਮਾਨਸਾ , 20 Mar 2026

Last updated on: Mar 20, 2026, 15:16 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਤੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਨੂੰ ਦੇਖਦੇ ਹੋਏ ਪਿੰਡ ਕਲੀਪੁਰ ਵਿਖੇ ਔਰਤਾਂ ਵੱਲੋਂ ਇਕੱਠੇ ਹੋ ਕੇ ਢੋਲ ਵਜਾ ਕੇ ਅਤੇ ਖੁਸ਼ੀ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਐਮ.ਐਲ.ਏ. ਪ੍ਰਿੰਸੀਪਲ ਬੁੱਧਰਾਮ ਹਲਕਾ ਬੁਢਲਾਡਾ ਨੇ ਔਰਤਾਂ ਨਾਲ ਖੁਸ਼ੀ ਸਾਂਝੀ ਕੀਤੀ। 

ਉਹਨਾਂ ਨੇ ਦੱਸਿਆ ਕਿ ਮਾਨ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਪਣਾ ਕਾਰੋਬਾਰ, ਆਪਣੀ ਪਹਿਚਾਣ, ਸਕੀਮ ਤਹਿਤ ਸੈਂਕੜੇ "ਉਦਮੀ ਔਰਤਾਂ" ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਆ ਜਾ ਚੁੱਕਾ ਹੈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਦਾ ਬਹੁਤ ਸਤਿਕਾਰ ਕਰਦੇ ਹਨ। 

ਉਨਾਂ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰਕੇ ਆਪਣਾ ਵਾਅਦਾ ਨਿਭਾਇਆ ਹੈ ਅਤੇ ਐਸ.ਸੀ ਔਰਤਾਂ ਨੂੰ 1500 ਰੁਪਏ ਹਰ ਮਹੀਨੇ ਦੇਣ ਦਾ ਐਲਾਨ ਕਰਕੇ ਉਹਨਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਹੈ। ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਣਦੇ ਹਨ ਕਿ 1000 ਜਾਂ 1500 ਰੁਪਏ ਦੀ ਉਹਨਾਂ ਔਰਤਾਂ ਲਈ ਕੀ ਅਹਿਮੀਅਤ ਹੈ ਜਿਨਾਂ ਨੇ ਇਸ 1000-1500 ਰੁਪਏ ਨਾਲ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਹੈ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਅੱਜ ਔਰਤ ਸਮਾਜ ਦੇ ਵਿੱਚ ਬਰਾਬਰ ਦੀ ਹਿੱਸੇਦਾਰ ਹੈ ਅਤੇ ਘਰ ਚਲਾਉਣ ਲਈ ਵੀ ਬਰਾਬਰ ਦੀ ਹਿੱਸੇਦਾਰੀ ਚੁੱਕ ਰਹੀ ਹੈ ਅਤੇ ਸਮਾਜ ਨੂੰ ਅੱਗੇ ਵਧਾਉਣ ਲਈ ਔਰਤਾਂ ਦਾ ਹਰ ਖੇਤਰ ਵਿੱਚ ਅੱਗੇ ਆਉਣਾ ਬਹੁਤ ਜਰੂਰੀ ਹੈ। 

ਐਮ.ਐਲ.ਏ. ਪ੍ਰਿੰਸੀਪਲ ਬੁੱਧਰਾਮ ਨੇ ਔਰਤਾਂ ਦਾ ਇਕੱਠ ਦੇਖ ਕੇ ਉਹਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦੀ ਔਰਤ ਜੇਕਰ ਵਧ ਚੜ੍ਹ ਕੇ ਅੱਗੇ ਆਉਂਦੀ ਹੈ ਤਾਂ ਪੰਜਾਬ ਨੂੰ ਤਰੱਕੀਆਂ ਦੇ ਰਾਹ ਤੋਂ ਨਹੀਂ ਰੋਕਿਆ ਜਾ ਸਕਦਾ। ਉਹਨਾਂ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਪਿੰਡ ਵਿੱਚ ਕਰਵਾਏ ਗਏ ਵਿਕਾਸ ਕੰਮਾਂ ਬਾਰੇ ਵੀ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਅਤੇ ਪਿੰਡ ਦੇ ਵਿਕਾਸ ਲਈ ਹੋਰ ਗਰਾਂਟਾਂ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਅਮਰਜੀਤ ਕੌਰ, ਸੀਮਾ ਕੌਰ, ਸੰਦੀਪ ਕੌਰ ,ਰਮਨਦੀਪ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਗੁਰਮੀਤ ਕੌਰ ,ਕਰਮਜੀਤ ਕੌਰ, ਸੁਖਚੈਨ ਕੌਰ, ਸੁਖਬੀਰ ਕੌਰ ,ਬੇਅੰਤ ਕੌਰ ,ਅਮਰਜੀਤ ਕੌਰ ,ਮੀਨਾ ਕੌਰ, ਸ਼ਕੁੰਤਲਾ ਦੇਵੀ, ਛਿੰਦਰ ਕੌਰ, ਵੀਰਪਾਲ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਦੀਪੀ ਕੌਰ, ਸਰਬਜੀਤ ਕੌਰ, ਬਲਜੀਤ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਕਿਰਨਜੀਤ ਕੌਰ, ਜਸਵੰਤ ਕੌਰ, ਗੁਰਵਿੰਦਰ ਕੌਰ, ਸਰਪੰਚ ਰਾਜਵਿੰਦਰ ਸਿੰਘ, ਸਮੂਹ ਗ੍ਰਾਮ ਪੰਚਾਇਤ ਤੋਂ ਇਲਾਵਾ ਸੋਹਣਾ ਸਿੰਘ ਕਲੀਪੁਰ ਚੇਅਰਮੈਨ ਕੋਪਰੇਟਿਵ ਬੈਂਕ ਜਿਲਾ ਮਾਨਸਾ, ਕਲੱਬ ਪ੍ਰਧਾਨ ਕਸ਼ਮੀਰ ਸਿੰਘ, ਮਨਜਿੰਦਰ ਸਿੰਘ, ਸੁਖਚੈਨ ਸਿੰਘ, ਗੁਰਤੇਜ ਸਿੰਘ, ਆਤਮਾ ਸਿੰਘ, ਕ੍ਰਿਸ਼ਨ ਸਿੰਘ, ਡਾਕਟਰ ਪਰਮਜੀਤ ਸਿੰਘ, ਬਹਾਦਰ ਸਿੰਘ, ਇਕਬਾਲ ਫੌਜੀ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ; ਮਿਸ਼ਰਾ ਸਿੰਘ, ਗੁਰਬਾਜ ਫੌਜੀ, ਬਲਵਿੰਦਰ ਸਿੰਘ ਕੁਲਾਣਾ, ਵੀ ਔਰਤਾਂ ਦੀ ਖੁਸ਼ੀ ਵਿੱਚ ਹਾਜ਼ਰ ਹੋਏ।

 

Tags: Principal Budh Ram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD