Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਰਬੀ ਸੀਜ਼ਨ ਦੇ ਮੱਦੇਨਜਰ ਸਮੇਂ ਰਹਿੰਦੇ ਮੰਡੀਆਂ ਵਿੱਚ ਪੂਰੇ ਕਰਨ ਜਰੂਰੀ ਪ੍ਰਬੰਧ - ਰਾਜੇਸ਼ ਨਾਗਰ

ਮੰਤਰੀ ਨੇ ਕੀਤਾ ਘਰੌਂਡਾ ਅਨਾਜ ਮੰਡੀ ਦਾ ਅਚਾਨਕ ਨਿਰੀਖਣ, ਪ੍ਰਬੰਧਾਂ ਦਾ ਲਿਆ ਜਾਇਜਾ, ਦਿੱਤੇ ਜਰੂਰੀ ਨਿਰਦੇਸ਼

Web Admin

Web Admin

5 Dariya News

ਘਰੌਂਡਾ , 20 Mar 2026

Last updated on: Mar 20, 2026, 15:51 IST

ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਰਾਜੇਸ਼ ਨਾਗਰ ਨੇ ਘਰੌਂਡਾ ਅਨਾਜ ਮੰਡੀ ਦਾ ਅਚਾਨਕ ਨਿਰੀਖਣ ਕੀਤਾ ਅਤੇ ਮੰਡੀ ਆੜਤੀਆਂ ਅਤੇ ਕਿਸਾਨਾਂ ਨਾਲ ਗਲਬਾਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਕਣਕ ਦੇ ਸੀਜ਼ਨ ਨੂੰ ਲੈ ਕੇ ਖਰੀਦ ਪ੍ਰਬੰਧਾਂ ਨੂੰ ਸਮੇਂ ਰਹਿੰਦੇ ਪੂਰਾ ਕਰਨ ਅਤੇ ਕਿਸਾਨਾਂ ਲਈ ਮੰਡੀਆਂ ਵਿੱਚ ਸਾਫ ਪੀਣ ਦੇ ਪਾਣੀ, ਪਖਾਨਿਆਂ, ਬਿਜਲੀ, ਕੈਂਟੀਨ, ਸ਼ੈਡ ਤੇ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ। 

ਸਰੋਂ ਦੀ ਖਰੀਦ ਵਿੱਚ ਵੀ ਕਿਸੇ ਤਰ੍ਹਾ ਦੀ ਲਾਪ੍ਰਵਾਹੀ ਨਾ ਵਰਤਣ ਅਤੇ ਕਿਸਾਨਾਂ ਨੂੰ ਕਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਮੀਡੀਆ ਨਾਲ ਗਲਬਾਤ ਦੌਰਾਨ ਕਿਹਾ ਕਿ ਮੰਡੀਆਂ ਤੋਂ ਕਣਕ ਉਠਾਨ ਲਈ ਕਾਫੀ ਗਿਣਤੀ ਵਿੱਚ ਵਾਹਨ ਉਪਲਬਧ ਕਰਵਾਉਣ ਲਈ ਟੈਂਡਰ ਲੱਗ ਚੁੱਕਾ ਹੈ, ਜਲਦੀ ਹੀ ਟਰੱਕਾਂ ਦੀ ਵਿਵਸਥਾ ਯਕੀਨੀ ਕੀਤੀ ਜਾਵੇਗੀ। 

ਉਨ੍ਹਾਂ ਨੇ ਕਿਹਾ ਕਿ ਬਾਰਦਾਨੇ ਦੀ ਕਾਫੀ ਗਿਣਤੀ ਵਿੱਚ ਵਿਵਸਥਾ ਕਰਵਾਈ ਜਾ ਰਹੀ ਹੈ ਅਤੇ ਸਾਰੇ ਖਰੀਦ ਏਜੰਸੀਆਂ ਨੂੰ ਵੀ ਸਰਕਾਰ ਵੱਲੋਂ ਜਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਵਿਭਾਗਾਂ ਨਾਲ ਸਬੰਧਿਤ ਸਾਰੀ ਤਿਆਰੀਆਂ ਜਲਦੀ ਪੂਰੀਆਂ ਕਰਣਗੇ। ਖੁਰਾਕ ਮੰਤਰੀ ਨੇ ਸਪਸ਼ਟ ਕੀਤਾ ਕਿ ਰਬੀ ਸੀਜਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। 

ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਨਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿੱਚ ਕਿਸੇ ਤਰ੍ਹਾ ਦੀ ਕੋਈ ਮੁਸ਼ਕਲ ਨਜਰ ਆਵੇ ਤਾਂ ਕਿਸਾਨ ਇਸੀ ਸੂਚਨਾ ਦੇ ਸਕਦੇ ਹਨ, ਉਸ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ। ਪੱਤਰਕਾਰਾਂ ਦੇ ਸੁਆਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਮੰਡੀ ਦੇ ਆਰਪੀਓ, ਪ੍ਰਧਾਨ ਅਤੇ ਹੋਰ ਅਧਿਕਾਰੀਆਂ ਨਾਲ ਗੱਲ ਕਰ ਇੱਥੇ ਦੀ ਸਮਸਿਆਵਾਂ ਦੇ ਬਾਰੇ ਵਿੱਚ ਜਾਣਕਾਰੀ ਲਈ ਗਈ ਹੈ। 

ਇੱਥੇ ਹੁਣ ਤੱਕ ਕੋਈ ਸਮਸਿਆ ਨਹੀਂ ਆਈ ਹੈ, ਜੇਕਰ ਕੋਈ ਸਮਸਿਆ ਆਉਂਦੀ ਹੈ ਤਾਂ ਉਸ ਨੂੰ ਸਮੇਂ 'ਤੇ ਦੂਰ ਕਰ ਦਿੱਤਾ ਜਾਵੇਗਾ। ਇਸ ਮੋਕੇ 'ਤੇ ਡੀਐਫਐਸਸੀ ਮੁਕੇਸ਼ ਕੁਮਾਰ ਅਤੇ ਮੰਡੀ ਪ੍ਰਧਾਨ ਸੁਖਬੀਰ ਸਿੰਘ ਸੰਧੂ ਮੌਜੂਦ ਰਹੇ।

 

 

Tags: Rajesh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD