Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੰਦਾਂ ਦੀ ਸਾਂਭ-ਸੰਭਾਲ ਬੇਹੱਦ ਜ਼ਰੂਰੀ : ਡਾ. ਸੰਗੀਤਾ ਜੈਨ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਮੌਖਿਕ ਸਿਹਤ ਦਿਵਸ

Civil Surgeon Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 20 Mar 2026

Last updated on: Mar 20, 2026, 16:20 IST

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮੌਖਿਕ ਸਿਹਤ ਦਿਵਸ ਮਨਾਇਆ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਅਤੇ ਏਮਜ਼ ਮੋਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਦੰਦਾਂ ਦੀ ਸਿਹਤ ਨੂੰ ਠੀਕ ਰੱਖਣ ਵਾਸਤੇ ਜਾਗਰੂਕਤਾ ਪੈਦਾ ਕਰਨ ਲਈ ਇਹ ਦਿਨ ਦੁਨੀਆਂ ਭਰ ਵਿਚ ਮਨਾਇਆ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਦੰਦਾਂ ਦੀ ਸਮੇਂ-ਸਮੇਂ ਸਿਰ ਜਾਂਚ ਅਤੇ ਸਾਂਭ-ਸੰਭਾਲ ਬੇਹੱਦ ਜ਼ਰੂਰੀ ਹੈ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦੰਦਾਂ ਦੀ ਜਾਂਚ ਅਤੇ ਇਲਾਜ ਦੀਆਂ ਮਿਆਰੀ ਸਿਹਤ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ। ਡਾ. ਅਮਿਤ ਅੱਗਰਵਾਲ, ਵਿਭਾਗ ਮੁਖੀ (ਡੈਂਟਿਸਟਰੀ), ਨੇ ਡੈਂਟਲ ਓਪੀਡੀ ਵਿੱਚ ਦੋ ਨਵੀਆਂ ਡੈਂਟਲ ਕੁਰਸੀਆਂ ਦੇ ਸ਼ਾਮਲ ਹੋਣ ਬਾਰੇ ਦੱਸਿਆ ਅਤੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਡੈਂਟਲ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਪਰਨੀਤ ਗਰੇਵਾਲ, ਐਸ.ਐਮ.ਓ. ਡਾ. ਪਰਮਿੰਦਰ ਸਿੰਘ , ਏਮਜ਼ ਦੇ ਡਾਇਰੈਕਟਰ ਪਿ੍ਰੰਸੀਪਲ ਡਾ. ਨਵਦੀਪ ਸੈਣੀ, ਡਾ. ਮਨਿਸ਼ ਗੁਪਤਾ, ਡਾ. ਹਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਸਮਾਗਮ ਦੌਰਾਨ ਵੱਖ-ਵੱਖ ਰਚਨਾਤਮਕ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ:

ਨਰਸਿੰਗ ਵਿਦਿਆਰਥੀਆਂ ਵੱਲੋਂ ਮੂੰਹ ਸਿਹਤ ਵਿਸ਼ੇ ‘ਤੇ ਸੁੰਦਰ ਰੰਗੋਲੀ ਤਿਆਰ ਕੀਤੀ ਗਈ

ਮੂੰਹ ਸਫਾਈ ਬਾਰੇ ਕਵਿਤਾਵਾਂ ਦੀ ਪੇਸ਼ਕਾਰੀ:

– ਅਵੀਕਾ ਅਤੇ ਅਵਨੂਰ (ਮਾਤਾ ਸਾਹਿਬ ਕੌਰ ਨਰਸਿੰਗ ਕਾਲਜ)  

– ਡਾ. ਭਾਵਨਾ (ਇੰਟਰਨ, ਡੈਂਟਲ ਵਿਭਾਗ, ਸਿਵਲ ਹਸਪਤਾਲ ਮੋਹਾਲੀ)  

– ਸ਼ੁਭਪ੍ਰੀਤ (ਸਰਸਵਤੀ ਨਰਸਿੰਗ ਕਾਲਜ, ਘੜੂਆਂ)  

ਇਸ ਸਮਾਗਮ ਵਿੱਚ ਡੈਂਟਲ ਟੀਮ ਅਤੇ ਹੋਰ ਹਸਪਤਾਲ ਸਟਾਫ ਨੇ ਭਰਪੂਰ ਹਿੱਸਾ ਲਿਆ। ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

 

Tags: Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD