Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਿਆ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ

ਮਾਹਿਲਪੁਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ 22 ਮਾਰਚ ਨੂੰ ਹੋਵੇਗੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਰਾਸ਼ਟਰੀ ਮੈਰਾਥਨ

Jai Krishan Rouri

Web Admin

Web Admin

5 Dariya News

ਮਾਹਿਲਪੁਰ/ਹੁਸ਼ਿਆਰਪੁਰ , 20 Mar 2026

Last updated on: Mar 20, 2026, 17:53 IST

ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ 22 ਮਾਰਚ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਬੈਨਰ ਹੇਠ ਸ਼ਹੀਦ-ਏ-ਆ਼ਜ਼ਮ ਸਰਦਾਰ ਭਗਤ ਸਿੰਘ ਮਹਾਨ ਸ਼ਹਾਦਤ ਨੂੰ ਸਮਰਪਿਤ ਕਰਵਾਈ ਜਾ ਰਹੀ ਮੈਰਾਥਨ ਦੀਆਂ ਤਿਆਰੀਆਂ ਦਾ ਮੌਕੇ ’ਤੇ ਅੱਜ ਸ਼ਾਮ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਾਇਜ਼ਾ ਲੈਂਦਿਆਂ ਸਮਾਜਿਕ ਸੰਸਥਾਵਾਂ ਅਤੇ ਐਨ.ਜੀ.ਓਜ਼ ਨੂੰ ਮੈਰਾਥਨ ਵਿਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੱਤਾ।

ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਅਧਿਕਾਰੀਆਂ, ਪੰਚਾਇਤਾਂ ਦੇ ਨੁਮਾਇੰਦਿਆਂ, ਸਮਾਜਿਕ ਅਤੇ ਐਨ.ਜੀ.ਓਜ਼ ਦੇ ਮੈਂਬਰਾਂ ਨਾਲ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਜਾਗਰੁਕਤਾ ਦੇ ਨਾਲ-ਨਾਲ ਖੇਡਾਂ ਦੇ ਰੁਝਾਨ ਨੂੰ ਹੋਰ ਪ੍ਰਫੁੱਲਤ ਅਤੇ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਇਸ ਸਮਾਜਿਕ ਬੁਰਾਈ ਤੋਂ ਛੁਟਕਾਰਾ ਹਾਸਲ ਕੀਤਾ ਜਾ ਸਕੇ। ਉਨ੍ਹਾਂ ਨੇ ਪੰਚਾਇਤਾਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਸੱਦਾ ਦਿੱਤਾ ਕਿ ਉਹ ਮੈਰਾਥਨ ਵਿਚ ਦੌੜਨ ਵਾਲਿਆਂ ਦੀ ਹੌਸਲਅਫਜ਼ਾਈ ਲਈ ਆਪੋ-ਆਪਣੇ ਪਿੰਡਾਂ ਦੇ ਬਾਹਰ ਇਕੱਤਰ ਹੋ ਕੇ ਨਸ਼ਿਆਂ ਦੇ ਖਾਤਮੇ ਦੇ ਸੰਕਲਪ ਨੂੰ ਹੋਰ ਠੋਸ ਰੂਪ ਦੇਣ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵੱਡੇ ਪੱਧਰ ’ਤੇ ਕਾਰਵਾਈਆਂ ਕਰਕੇ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਰਹੀ ਹੈ ਜਿਸ ਦੇ ਸਾਰਥਕ ਸਿੱਟੇ ਸਾਡੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਮਾਹਿਲਪੁਰ ਵਿਖੇ ਹੋਣ ਵਾਲੀ ਰਾਸ਼ਟਰੀ ਮੈਰਾਥਨ ਵੀ ਇਸੇ ਲੜੀ ਦਾ ਹਿੱਸਾ ਹੈ ਜੋ ਨਸ਼ਿਆਂ ਖਿਲਾਫ਼ ਸੰਦੇਸ਼ ਨੂੰ ਘਰ-ਘਰ ਪਹੁੰਚਾਵੇਗੀ। 

ਉਨ੍ਹਾਂ ਦੱਸਿਆ ਕਿ ਮੈਰਾਥਨ ਦੇ ਜੇਤੂਆਂ ਦੀ ਹੌਂਸਲਾਅਫ਼ਜ਼ਾਈ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਜਾਵੇਗਾ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਬਾਰੇ ਡਿਪਟੀ ਸਪੀਕਰ ਨੇ ਕਿਹਾ ਕਿ ਇਸ ਮੈਰਾਥਨ ਵਿਚ ਚਾਰ ਵਰਗ ਰੱਖੇ ਗਏ ਹਨ ਜਿਨ੍ਹਾਂ ਵਿਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਤੇ 42 ਕਿਲੋਮੀਟਰ ਮੈਰਾਥਨ ਵਿਚ ਲੋਕ ਦੌੜਨਗੇ ਅਤੇ ‘ਨਸ਼ਿਆਂ ਨੂੰ ਨਾਂਹ’ ਦਾ ਅਹਿਦ ਵੀ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੈਰਾਥਨ ਵਿਚ ਹਰ ਪੱਖੋਂ ਲੋੜੀਂਦੇ ਪੁਖਤਾ ਪ੍ਰਬੰਧ ਅਮਲ ਵਿਚ ਲਿਆਂਦੇ ਜਾਣਗੇ ਤਾਂ ਜੋ ਸਾਰੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਮੈਰਾਥਨ ਲਈ ਰਜਿਸਟ੍ਰੇਸ਼ਨ ਬਾਰੇ ਡਿਪਟੀ ਸਪੀਕਰ ਨੇ ਦੱਸਿਆ ਕਿ ਵੱਖ-ਵੱਖ ਵਰਗਾਂ ਲਈ ਚਾਹਵਾਨ ਵਿਅਕਤੀ/ਨੌਜਵਾਨ www.srsftge.com ਰਾਹੀਂ ਨੈਸ਼ਨਲ ਮੈਰਾਥਨ ਵਾਸਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। 

ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਮੁਕੰਮਲ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਦੌਰਾਨ 42 ਕਿਲੋਮੀਟਰ ਲਈ ਪ੍ਰਕਿਰਿਆ ਐਤਵਾਰ ਸਵੇਰੇ 4:00 ਵਜੇ ਸ਼ੁਰੂ ਹੋਵੇਗੀ ਜਿਸ ਵਿਚ ਦੌੜਾਕਾਂ ਨੂੰ ਇਕੱਤਰ ਕਰਨ, ਹੌਸਲਾਅਫਜਾਈ ਅਤੇ ਰੂਟ ਬਾਰੇ ਦੱਸਣ ਉਪਰੰਤ 4:55 ਵਜੇ ਅੰਤਿਮ ਕਾਲ ਤੋਂ ਬਾਅਦ 5:00 ਵਜੇ ਮੈਰਾਥਨ ਰਵਾਨਾ ਕੀਤੀ ਜਾਵੇਗੀ। ਇਸੇ ਤਰ੍ਹਾਂ 21 ਕਿਲੋਮੀਟਰ ਲਈ 5:05 ਵਜੇ ਪ੍ਰਕਿਰਿਆ ਸ਼ੁਰੂ ਹੋ ਕੇ 5:20 ਵਜੇ ਤੱਕ ਅੰਤਿਮ ਕਾਲ ਤੋਂ ਬਾਅਦ 5:30 ਵਜੇ ਦੌੜਾਕਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। 

10 ਕਿਲੋਮੀਟਰ ਵਾਲੀ ਮੈਰਾਥਨ ਲਈ 5:35 ਵਜੇ ਪ੍ਰਕਿਰਿਆ ਸ਼ੁਰੂ ਕਰਕੇ 6:10 ਵਜੇ ਰਵਾਨਾ ਕੀਤੀ ਜਾਵੇਗੀ। 5 ਕਿਲੋਮੀਟਰ ਮੈਰਾਥਨ ਵਿਚ ਹਿੱਸਾ ਲੈਣ ਵਾਲਿਆਂ ਨੂੰ 6:20 ਵਜੇ ਇਕੱਤਰ ਕੀਤਾ ਜਾਵੇਗਾ। ਇਸੇ ਤਰ੍ਹਾਂ 7:00 ਵਜੇ ਤੋਂ 7:30 ਵਜੇ ਤੱਕ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਮੁੱਖ ਮਹਿਮਾਨ ਵਲੋਂ ਸੰਬੋਧਨ ਕਰਨ ਉਪਰੰਤ ਨਸ਼ਿਆਂ ਖਿਲਾਫ਼ ਅਹਿਦ ਦਿਵਾਇਆ ਜਾਵੇਗਾ। 

ਇਸ ਉਪਰੰਤ ਰਾਸ਼ਟਰੀ ਗਾਨ ਤੋਂ ਬਾਅਦ 7:30 ਵਜੇ 5 ਕਿਲੋਮੀਟਰ ਵਾਲੀ ਮੈਰਾਥਨ ਨੂੰ ਰਵਾਨਾ ਕੀਤਾ ਜਾਵੇਗਾ। ਮੈਰਾਥਨ ਦੀ ਨਜ਼ਰਸਾਨੀ ਲਈ ਰੂਟ ’ਤੇ ਵੱਖ-ਵੱਖ ਟੀਮਾਂ ਲਾਉਣ ਦੇ ਨਾਲ-ਨਾਲ ਨਸ਼ਿਆਂ ਖਿਲਾਫ਼ ਸੰਦੇਸ਼ ਦਿੱਤਾ ਜਾਵੇਗਾ। ਸਵੇਰੇ 8:40 ਵਜੇ ਮੈਰਾਥਨ ਦੇ ਨਤੀਜੇ ਅਤੇ ਸਨਮਾਨ ਹੋਵੇਗਾ। 

ਮੁੱਖ ਮਹਿਮਾਨ ਅਤੇ ਸ਼ਖਸੀਅਤਾਂ ਵਲੋਂ ਸਰਦਾਰ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸਿਜਦਾ ਕੀਤਾ ਜਾਵੇਗਾ।

 

Tags: Jai Krishan Rouri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD