Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Vigilance Bureau

Web Admin

Web Admin

5 Dariya News

ਬਠਿੰਡਾ , 20 Mar 2026

Last updated on: Mar 20, 2026, 18:11 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। 

ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ 'ਤੇ 25000 ਰੁਪਏ ਦੀ ਥਾਂ 15000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੇ ਸਹਿ-ਮੁਲਜ਼ਮ ਰੇਸ਼ਮ ਸਿੰਘ ਏ.ਐਲ.ਐਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD