Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਜੰਗ ਤੇਜ਼ ਕਰਨ ਦੇ ਨਾਲ-ਨਾਲ ਮਾਝਾ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਗਈ

ਪੰਜਾਬੀਆਂ ਦੇ ਸਾਥ ਨਾਲ ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਹੀਲੇ ਜਿੱਤਿਆ ਜਾਵੇਗਾ - ਮੁਨੀਸ਼ ਸਿਸੋਦੀਆ

Manish Sisodia

5 Dariya News

5 Dariya News

5 Dariya News

ਅੰਮ੍ਰਿਤਸਰ , 20 Mar 2026

Last updated on: Mar 21, 2026, 11:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਦੇ ਸਮੂਹ ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਬਲਾਕ ਕੋਆਰਡੀਨੇਟਰਾਂ ਦਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਕਨਵੈਂਨਸ਼ਨ ਹਾਲ ਵਿਖੇ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਸ੍ਰੀ ਮੁਨੀਸ਼ ਸਿਸੋਦੀਆ, ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ, ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜੋਨ ਕੋਆਰਡੀਨੇਟਰ ਸੋਨੀਆ ਮਾਨ ਸਮੇਤ ਮਾਝੇ ਦੇ ਸਾਰੇ ਜ਼ਿਲ੍ਹਿਆਂ ਦੇ ਵਿਧਾਇਕ ਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਏ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜੋਨ ਕੋਆਰਡੀਨੇਟਰ ਸੋਨੀਆ ਮਾਨ ਵੱਲੋਂ ਮਾਝਾ ਜੋਨ ਦੇ ਸਾਰੇ ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸਿਖਲਾਈ ਦਿੰਦੇ ਹੋਏ ਕਿਹਾ ਕਿ ਉਹ ਹਰ ਪਿੰਡ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਅਤੇ ਵਾਰਡ ਡਿਫੈਂਸ ਕਮੇਟੀਆਂ (ਡਬਲਿਊ.ਡੀ.ਸੀ.) ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਮੁਹਿੰਮ ਲਈ ਲਾਮਬੱਧ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼ ਵੱਲੋਂ ਅਗਲੇ ਹਫ਼ਤੇ ਤੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਦਾ ਸਿਲਸਲਾ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਸਾਰੇ ਵਲੰਟੀਅਰਜ਼ ਘਰ-ਘਰ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। 

ਉਨ੍ਹਾਂ ਸਾਰੇ ਵਲੰਟੀਅਰਜ਼ ਨੂੰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਸਿਖਲਾਈ ਪ੍ਰੋਗਰਾਮ ਵਿੱਚ ਮਾਝੇ ਦੇ ਸਾਰੇ ਜ਼ਿਲ੍ਹਿਆਂ ਦੇ ਐੱਸ.ਡੀ.ਐੱਮ. ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਵਰਚੂਅਲ ਸ਼ਮੂਲੀਅਤ ਕੀਤੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਖ਼ਿਲਾਫ਼਼ ਇੱਕ ਅਜਿਹੀ ਯੋਜਨਾਬੱਧ ਅਤੇ ਬਹੁ-ਪੱਖੀ ਜੰਗ ਲੜ ਰਿਹਾ ਹੈ, ਜਿਸਦੀ ਮਿਸਾਲ ਦੁਨੀਆ ਵਿੱਚ ਕਿਤੇ ਵੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਸਰਕਾਰੀ ਕਾਰਵਾਈ ਨਹੀਂ, ਸਗੋਂ ਇੱਕ ਇਤਿਹਾਸਕ ਜਨ ਅੰਦੋਲਨ ਹੈ। 

ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਉਦੋਂ ਤੱਕ ਸਫਲ ਨਹੀਂ ਮੰਨੀ ਜਾ ਸਕਦੀ ਜਦੋਂ ਤੱਕ ਉਸ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਨਹੀਂ ਬਣਾਈ ਜਾਂਦੀ। ਇਸ ਲਈ ਪਾਰਟੀ ਵੱਲੋਂ ਇਸ ਮੁਹਿੰਮ ਵਿੱਚ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੂੰ ਜੋੜਿਆ ਜਾ ਰਿਹਾ ਹੈ ਅਤੇ ਲੋਕਾਂ ਦੇ ਸਾਥ ਨਾਲ ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਹਾਲ ਜਿੱਤਿਆ ਜਾਵੇਗਾ। 

ਸ੍ਰੀ ਮੁਨੀਸ਼ ਸਿਸੋਦੀਆ ਨੇ ਹਾਜ਼ਰ ਵਲੰਟੀਅਰਜ਼ ਨੂੰ ਕਿਹਾ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਉਹ ਯੋਧੇ ਹਨ ਜੋ ਫਰੰਟ `ਤੇ ਜਾ ਕੇ ਇਸ ਯੁੱਧ ਨੂੰ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਨਸ਼ੇ ਦਾ ਵਪਾਰ ਕਰਦਾ ਹੈ ਤਾਂ ਇਸ ਦੀ ਸੂਚਨਾ ਸਰਕਾਰ ਨੂੰ ਜ਼ਰੂਰ ਦੇਣ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਨਸ਼ੇ ਤੇ ਵਪਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜੋ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਲਿਆ ਹੈ ਉਸ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 38,119 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 54,190 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2384 ਕਿਲੋਗ੍ਰਾਮ ਹੈਰੋਇਨ, 715 ਕਿਲੋਗ੍ਰਾਮ ਅਫੀਮ, 303 ਕੁਇੰਟਲ ਭੁੱਕੀ, 834 ਕਿਲੋਗ੍ਰਾਮ ਗਾਂਜਾ, 51.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 36 ਕਿਲੋਗ੍ਰਾਮ ਆਈਸੀਈ ਅਤੇ 17 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸੂਬੇ ਦੇ ਟਰਾਂਸਪੋਰਟ ਤੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜ਼ੀਰੋ ਟਾਲਰੈਂਸ ਦੀ ਨੀਤੀ `ਤੇ ਚੱਲਦੀ ਹੋਈ ਹਰ ਨਸ਼ਾ ਤਸਕਰ ਵਿਰੁੱਧ ਸਖਤ ਕਾਨੂੰਨੀ ਕਰਵਾਈ ਕਰ ਰਹੀ ਹੈ ਅਤੇ ਨਸ਼ਾ ਵੇਚਣ ਵਾਲੇ ਸਮਾਜ ਅਤੇ ਮਨੁੱਖਤਾ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਵੱਡੇ-ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੈ ਅਤੇ ਨਸ਼ੇ ਵੇਚ ਕੇ ਬਣਾਈਆਂ ਜਾਇਦਾਦਾਂ ਨੂੰ ਵੀ ਢਹਿ-ਢੇਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਰਾਜ ਸਰਕਾਰ ਦੀ ਨੀਤੀ ਬਿਲਕੁਲ ਸਪੱਸ਼ਟ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਰਾਜ ਸਰਕਾਰ ਵੱਲੋਂ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਂਦਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਮੁਕਤੀ ਮੁਹਿੰਮ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸੇ ਦੌਰਾਨ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵਧੀਆ ਯੋਗਦਾਨ ਪਾਉਣ ਵਾਲੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਦੇ ਕੋਆਰਡੀਨੇਟਰਾਂ ਅਤੇ ਬਲਾਕ ਕੋਆਰਡੀਨੇਟਰਾਂ ਦਾ ਵਿਸ਼ੇਸ਼ ਤੌਰ `ਤੇ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਅਜੇ ਕੁਮਾਰ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ, ਵਿਧਾਇਕ ਸ. ਦਲਬੀਰ ਸਿੰਘ ਟੌਂਗ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਸ. ਸਰਵਨ ਸਿੰਘ ਧੁੰਨ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਸ. ਕਰਮਜੀਤ ਸਿੰਘ ਰਿੰਟੂ, ਮੇਅਰ ਨਗਰ ਨਿਗਮ ਸ. ਜਤਿੰਦਰਪਾਲ ਸਿੰਘ ਮੋਤੀ ਭਾਟੀਆ, ਸ. ਤਲਬੀਰ ਸਿੰਘ ਗਿੱਲ, ਸ੍ਰੀ ਰਮਨ ਬਹਿਲ, ਸ. ਬਲਬੀਰ ਸਿੰਘ ਪੰਨੂ, ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਚੇਅਰਮੈਨ ਪਨਸਪ ਸ੍ਰੀ ਪ੍ਰਭਬੀਰ ਸਿੰਘ ਬਰਾੜ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਿੰਘ ਗੁਰਪ੍ਰਤਾਪ ਸਿੰਘ ਸੰਧੂ, ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ, ਸ੍ਰੀ ਰਵਿੰਦਰ ਹੰਸ, ਚੇਅਰਮੈਨ ਮਾਣਕ ਮਹਿਤਾ, ਅਰਸ਼ਦੀਪ ਸਿੰਘ ਡੇਰਾ ਬਾਬਾ ਨਾਨਕ, ਨੀਰਜ ਸਲਹੋਤਰਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

 

 

Tags: Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD