Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਡਾ. ਹਿਮਾਂਸ਼ੂ ਅਗਰਵਾਲ ਅਤੇ ਪ੍ਰੇਮ ਕੁਮਾਰ ਵੱਲੋਂ ਸਕੂਲ ਆਫ਼ ਐਮੀਨੈਂਸ ਫਿਲੌਰ 'ਚ ਅਤਿ-ਆਧੁਨਿਕ ਸਪੇਸ ਲੈਬ ਦਾ ਉਦਘਾਟਨ

ਕਿਹਾ, ਲੈਬ ਵਿਦਿਆਰਥੀਆਂ ਨੂੰ ਪੁਲਾੜ ਵਿਗਿਆਨ ਤੇ ਤਕਨਾਲੋਜੀ ’ਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰੇਗੀ

Dr Himanshu Aggarwal

Web Admin

Web Admin

5 Dariya News

ਫਿਲੌਰ (ਜਲੰਧਰ) , 20 Mar 2026

Last updated on: Mar 21, 2026, 11:38 IST

ਵਿਦਿਆਰਥੀਆਂ ਨੂੰ ਪੁਲਾੜ ਅਤੇ ਵਿਗਿਆਨ ਨਾਲ ਸਬੰਧਤ ਨਵੀਨਤਮ ਤਕਨਾਲੋਜੀ ਅਤੇ ਗਿਆਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਪ੍ਰਿੰਸੀਪਲ ਪ੍ਰੇਮ ਕੁਮਾਰ ਵੱਲੋਂ ਅੱਜ ਸਕੂਲ ਆਫ਼ ਐਮੀਨੈਂਸ ਫਿਲੌਰ ਵਿਖੇ ਅਤਿ-ਆਧੁਨਿਕ ਸਪੇਸ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰੇਗੀ ਅਤੇ ਉਨ੍ਹਾਂ ਨੂੰ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰੇਗੀ। 

ਉਨ੍ਹਾਂ ਕਿਹਾ ਕਿ ਇਸ ਲੈਬ ਦੇ ਬਣਨ ਨਾਲ ਵਿਦਿਆਰਥੀ ਪੁਲਾੜ, ਗ੍ਰਹਿਆਂ ਅਤੇ ਰੋਬੋਟਿਕ ਤਕਨੀਕ ਨਾਲ ਮੌਸਮ ਦੀ ਭਵਿੱਖਵਾਣੀ, ਸੰਚਾਰ ਅਤੇ ਨੈਵੀਗੇਸ਼ਨ ਆਦਿ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ., ਐਸ.ਡੀ.ਐਮ. ਫਿਲੌਰ ਦੀਪਕ ਭਾਟੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਡਾ. ਗੁਰਿੰਦਰਜੀਤ ਕੌਰ ਵੀ ਮੌਜੂਦ ਸਨ।

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਤਹਿਤ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਡਾ. ਅਗਰਵਾਲ ਨੇ ਕਿਹਾ ਕਿ ਅੱਜ ਦਾ ਯੁੱਗ ਵਿਗਿਆਨ ਅਤੇ ਤਕਨਾਲੋਜੀ ਦਾ ਯੁੱਗ ਹੈ ਅਤੇ ਸਪੇਸ ਬਾਰੇ ਸਿੱਖਿਆ ਹਾਸਲ ਕਰਕੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਨਵੇਂ ਰਾਹ ਖੁੱਲ੍ਹਣਗੇ। 

ਉਨ੍ਹਾਂ ਕਿਹਾ ਕਿ ਇਸ ਲੈਬ ਤੋਂ ਸਿੱਖਿਆ ਹਾਸਲ ਕਰਕੇ ਵਿਦਿਆਰਥੀ ਭਵਿੱਖ ਵਿੱਚ ਸਪੇਸ ਵਿਗਿਆਨੀ ਬਣ ਕੇ ਆਪਣੇ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਿੱਚ ਕਾਮਯਾਬ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਇਸ ਕਿਸਮ ਦੀ ਲੈਬ ਖੁੱਲ੍ਹਣ ਨਾਲ ਇਥੇ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਿਕਸ਼ ਵਿਗਿਆਨ ਬਾਰੇ ਬਿਹਤਰ ਢੰਗ ਨਾਲ ਜਾਨਣ ਅਤੇ ਸਿੱਖਣ ਦਾ ਮੌਕਾ ਮਿਲੇਗਾ। 

ਉਨ੍ਹਾਂ ਦੱਸਿਆ ਕਿ ਅਜਿਹੀ ਇਕ ਸਪੇਸ ਲੈਬ ਸਕੂਲ ਆਫ਼ ਐਮੀਨੈਂਸ ਆਦਮਪੁਰ ਵਿਖੇ ਵੀ ਬਣਾਈ ਗਈ ਹੈ, ਜਿਸ ਦਾ ਬੀਤੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦੌਰਾ ਵੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅਜਿਹੀਆਂ ਹੋਰ ਸਪੇਸ ਲੈਬਜ਼ ਬਣਾਈਆਂ ਜਾਣਗੀਆਂ।

ਡਾ. ਅਗਰਵਾਲ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਦਾ ਕੋਈ ਬਦਲ ਨਹੀਂ ਹੈ ਅਤੇ ਮਿਹਨਤ ਨਾਲ ਜ਼ਿੰਦਗੀ ਵਿੱਚ ਕੋਈ ਵੀ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦ੍ਰਿੜਤਾ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਨੇ ਸਪੇਸ ਲੈਬ ਦਾ ਦੌਰਾ ਵੀ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਜੋਸ਼ੀ, ਪ੍ਰਿੰਸੀਪਲ ਸਕੂਲ ਆਫ਼ ਐਮੀਨੈਂਸ ਫਿਲੌਰ ਤਰਲੋਕ ਸਿੰਘ, ਚੇਅਰਮੈਨ ਐਸ.ਐਸ.ਸੀ. ਕਮੇਟੀ ਡਾ. ਵੈਭਵ ਸ਼ਰਮਾ, ਸਕੱਤਰ ਰੈੱਡ ਕਾਰਸ ਸੁਸਾਇਟੀ ਸੁਰਜੀਤ ਲਾਲ ਅਤੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ।

 

Tags: Dr Himanshu Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD