Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਪੁਲ ਗੋਇਲ ਨੇ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ ਵਿੱਚ ਹਾਰਟ ਸੈਂਟਰ ਦਾ ਕੀਤਾ ਉਦਘਾਟਨ

ਕਿਫਾਇਤੀ ਦਰਾਂ 'ਤੇ ਮਿਲੇਗਾ ਦਿੱਲ ਦਾ ਇਲਾਜ

Web Admin

Web Admin

5 Dariya News

ਫਰੀਦਾਬਾਦ , 20 Mar 2026

Last updated on: Mar 21, 2026, 13:07 IST

ਹਰਿਆਣਾ ਦੇ ਮਾਲ ਅਤੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਅੱਜ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ (ਬੀਕੇ ਹਸਪਤਾਲ) ਵਿੱਚ ਹਾਰਟ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਦਿੱਲ ਦੇ ਰੋਗਾਂ ਦਾ ਆਧੁਨਿਕ ਇਲਾਜ ਆਮ ਜਨਤਾ ਨੂੰ ਘੱਟ ਖਰਚ ਵਿੱਚ ਉਪਲਬਧ ਹੋਵੇਗਾ। 

ਨਿਜੀ ਹਸਪਤਾਲਾਂ ਵਿੱਚ ਜਿੱਥੇ ਸਟੰਟ ਦਾ ਖਰਚ ਕਰੀਬ 2 ਲੱਖ ਰੁਪਏ ਤੱਕ ਹੁੰਦਾ ਹੈ, ਉੱਥੇ ਹੀ ਇੱਥੇ ਇਹ ਸਹੂਲਤ ਕਿਫਾਇਤੀ ਦਰਾਂ 'ਤੇ ਦਿੱਤੀ ਜਾਵੇਗੀ ਅਤੇ ਜਾਂਚਾਂ ਵੀ ਘੱਟ ਫੀਸ 'ਤੇ ਹੋਵੇਗੀ। ਉਨ੍ਹਾਂ ਨੇ ਦਸਿਆ ਕਿ ਇੱਕ ਸਾਲ ਦੇ ਅੰਦਰ ਹਸਪਤਾਲ ਦਾ ਵਿਸਤਾਰ ਕੀਤਾ ਜਾਵੇਗਾ ਅਤੇ 200 ਤੋਂ 400 ਬੈਡ ਦਾ ਨਵਾਂ ਆਧੁਨਿਕ ਹਸਪਤਾਲ ਵੀ ਸਥਾਪਿਤ ਕੀਤਾ ਜਾਵੇਗਾ। 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਲਈ ਪ੍ਰਤੀਬੱਧ ਹੈ। ਬੀਕੇ ਹਸਪਤਾਲ ਨੂੰ ਖੇਤਰ ਦੇ ਲੱਖਾਂ ਲੋਕਾਂ ਦੀ ਜੀਵਨ ਰੇਖਾ ਦੱਸਦੇ ਹੋਏ ਉਨ੍ਹਾਂ ਨੇ ਸਹੂਲਤਾਂ ਦੇ ਵਿਸਤਾਰ ਨੂੰ ਪ੍ਰਾਥਮਿਕਤਾ ਦਸਿਆ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿੱਚ ਸਮੱਗਰੀ, ਭਵਨ ਮੁਰੰਮਤ, ਨਵੀਂ ਮਸ਼ੀਨਾਂ ਅਤੇ ਹੋਰ ਸਹੂਲਤਾਂ ਪੜਾਅਵਾਰ ਢੰਗ ਨਾਲ ਵਧਾਈ ਜਾਣਗੀਆਂ, ਨਾਲ ਹੀ ਸ਼ਵ ਵਾਹਨ ਦੀ ਸਹੂਲਤ ਵੀ ਜਲਦੀ ਉਪਲਬਧ ਕਰਵਾਈ ਜਾਵੇਗੀ। 

ਇਸ ਤੋਂ ਇਲਾਵਾ, ਮਹਾਕਾਲ ਰਸੋਈਅ ਸ਼ੁਰੂ ਕੀਤੀ ਜਾਵੇਗੀ, ਜਿੱਥੇ ਮਰੀਜਾਂ ਦੇ ਪਰਿਜਨਾਂ ਨੂੰ 10 ਰੁਪਏ ਵਿੱਚ ਭੋਜਨ ਮਿਲੇਗਾ ਅਤੇ ਜਰੂਰਤਮੰਦ ਮਰੀਜਾਂ ਨੂੰ ਮੁਫਤ ਭੋਜਨ ਵੀ ਦਿੱਤਾ ਜਾਵੇਗਾ। ਹਸਪਤਾਲ ਪਰਿਸਰ ਵਿੱਚ ਕਰੀਬ 2.10 ਕਰੋੜ ਰੁਪਏ ਦੀ ਲਾਗਤ ਨਾਲ ਸੜਕ, ਸੀਵਰੇਜ ਅਤੇ ਹੋਰ ਕੰਮ ਜਲਦੀ ਸ਼ੁਰੂ ਹੋਣਗੇ।

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ 4 ਅਪ੍ਰੈਲ ਨੂੰ ਸੈਕਟਰ-12, ਫਰੀਦਾਬਾਦ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪ੍ਰੋਗਰਾਮ ਵਿੱਚ ਮੈਟਰੋ ਵਿਸਤਾਰ, ਆਰਆਰਟੀਐਸ, ਨਵੇਂ ਹਸਪਤਾਲ ਅਤੇ ਹੋਰ ਵਿਕਾਸ ਪਰਿਯੋਜਨਾਂਵਾਂ ਦੇ ਐਲਾਨ ਹੋਣਗੇ। ਉੱਥੇ ਹੀ 28 ਅਪ੍ਰੈਲ ਨੂੰ ਜੇ ਸੀ ਬੋਸ ਯੂਨੀਵਰਸਿਟੀ ਵਿੱਚ ਰੁਜ਼ਗਾਰ ਮੇਲਾ ਆਯੋਜਿਤ ਕਰ ਨੌਜੁਆਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਏ ਜਾਣਗੇ।

ਇਸ ਮੌਕੇ 'ਤੇ ਮੇਅਰ ਪ੍ਰਵੀਣ ਬੱਤਰਾ ਜੋਸ਼ੀ, ਜਿਲ੍ਹਾ ਪ੍ਰਧਾਨ ਪੰਕਜ ਪੂਜਨ ਰਾਮਪਾਲ ਅਤੇ ਮੁੱਖ ਮੈਡੀਕਲ ਅਧਿਕਾਰੀ ਡਾ. ਜਯੰਤ ਆਹੂਜਾ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

 

 

Tags: Vipul Goel

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD