Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮਾਨਸਾ ਦੇ ਸਰਸ ਮੇਲੇ ’ਚ ਕੰਵਰ ਗਰੇਵਾਲ ਦੀ ਸੂਫ਼ੀਆਨਾ ਗਾਇਕੀ ਨੇ ਬੰਨ੍ਹਿਆ ਸਮਾਂ

ਸੂਫ਼ੀਆਨਾ ਰੰਗ ’ਚ ਰੰਗੀ ਗਈ ਸੱਭਿਆਚਾਰਕ ਸ਼ਾਮ, ਦੂਰੋਂ ਨੇੜਿਓਂ ਆਏ ਹਜ਼ਾਰਾਂ ਸਰੋਤਿਆਂ ਨੇ ਲਗਭਗ ਢਾਈ ਘੰਟੇ ਮਾਣਿਆ ਆਨੰਦ

Dr Vijay Singla

Web Admin

Web Admin

5 Dariya News

ਮਾਨਸਾ , 21 Mar 2026

Last updated on: Mar 21, 2026, 13:35 IST

ਸਰਸ ਮੇਲੇ ਦੇ ਸਭਿਆਚਾਰਕ ਮੰਚ 'ਤੇ, ਅੰਤਰ-ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਬੁਲੰਦ ਆਵਾਜ਼ ਅਤੇ ਰੂਹਾਨੀ ਅੰਦਾਜ਼ ਨਾਲ ਲਗਭਗ ਢਾਈ ਘੰਟੇ ਹਜ਼ਾਰਾਂ ਦਰਸ਼ਕਾਂ ਨੂੰ ਕੀਲ ਕੇ ਰੱਖਿਆ। ਇਸ ਵਿਸ਼ੇਸ਼ ਸੱਭਿਆਚਾਰਕ ਸ਼ਾਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਬੀਬੀ ਹਰਪਾਲ ਕੌਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਕਲਾਕਾਰ ਕੰਵਰ ਗਰੇਵਾਲ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਆਪਣਾ ਅਸ਼ੀਰਵਾਦ ਦਿੱਤਾ।

ਕੰਵਰ ਗਰੇਵਾਲ ਨੇ ਜਿਉਂ ਹੀ ਮੰਚ ਤੋਂ ਆਪਣੇ ਮਕਬੂਲ ਸੂਫ਼ੀ ਕਲਾਮਾਂ ਦੀ ਸ਼ੁਰੂਆਤ ਕੀਤੀ ਤਾਂ ਗੀਤ ਸੰਗੀਤ ਦਾ ਇਹ ਸੰਗਮ, ਮੇਲਾ ਪੰਡਾਲ 'ਚ ਬੈਠੇ ਹਜ਼ਾਰਾਂ ਸਰੋਤਿਆਂ ਦੇ ਦਿਲਾਂ ਦੀਆਂ ਤਾਰਾਂ ਨੂੰ ਛੂਹ ਗਿਆ। ਉਨ੍ਹਾਂ ਨੇ ਆਪਣੀ ਗਾਇਕੀ ਰਾਹੀਂ ਜਿੱਥੇ ਪੰਜਾਬੀ ਵਿਰਸੇ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਗੱਲ ਕੀਤੀ, ਉੱਥੇ ਹੀ ਫ਼ਕੀਰੀ ਅਤੇ ਸੂਫ਼ੀਵਾਦ ਦੇ ਡੂੰਘੇ ਅਰਥਾਂ ਨੂੰ ਵੀ ਬਾਖ਼ੂਬੀ ਪੇਸ਼ ਕੀਤਾ। 

ਸਰੋਤੇ ਉਨ੍ਹਾਂ ਦੇ ਗੀਤਾਂ ਦੇ ਵੇਗ ਵਿੱਚ ਇਸ ਕਦਰ ਵਹਿ ਗਏ ਕਿ ਦੇਰ ਰਾਤ ਤੱਕ ਪੰਡਾਲ ਵਿੱਚ ਵਜਦ ਵਾਲਾ ਮਾਹੌਲ ਬਣਿਆ ਰਿਹਾ। ਕੰਵਰ ਗਰੇਵਾਲ ਨੂੰ ਦੂਰੋਂ ਨੇੜਿਓਂ ਸੁਣਨ ਪੁੱਜੇ ਸਰੋਤਿਆਂ ਦੇ ਚਿਹਰਿਆਂ ਉਤੇ ਉਤਸ਼ਾਹ ਸਾਫ ਨਜ਼ਰ ਆ ਰਿਹਾ ਸੀ। ਮੇਲੇ ਦੌਰਾਨ ਬੱਚਿਆਂ, ਨੌਜਵਾਨਾਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਕੰਵਰ ਗਰੇਵਾਲ ਦੇ ਸੂਫ਼ੀਆਨਾ ਰੰਗ ਵਿੱਚ ਰੰਗਿਆ ਨਜ਼ਰ ਆਇਆ। ਕੰਵਰ ਗਰੇਵਾਲ ਨੇ ਆਪਣੇ ਮਕਬੂਲ ਗੀਤ ''ਮਸਤ ਬਣਾ ਦੇਣਗੇ, ਟਿਕਟਾਂ ਦੋ ਲੈ ਲਈਂ, ਅੱਲਾ ਹੂ, ਛੱਲਾ, ਬੇਬੇ ਮੈਨੂੰ ਚੰਨ ਆਖਦੀ, ਬੁੱਲਾ ਨੱਚਿਆ, ਬੂਹੇ ਭੇੜ ਕੇ ਰੋਣਗੀਆਂ ਮਾਵਾਂ'' ਆਦਿ ਗੀਤ ਗਾ ਕੇ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ। 

ਇਸ ਮੌਕੇ ਮਾਤਾ ਹਰਪਾਲ ਕੌਰ, ਵਿਧਾਇਕ ਡਾ. ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਨਵਜੋਤ ਕੌਰ, ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਮੁੱਖ ਮੰਤਰੀ ਫੀਲਡ ਅਫਸਰ ਡਾ. ਗੁਰਲੀਨ ਕੌਰ ਸਿੱਧੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ, ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਗਗਨਦੀਪ ਸਿੰਘ ਤੇ ਹਰਜਿੰਦਰ ਸਿੰਘ ਜੱਸਲ, ਆਦਿ ਨੇ ਸੂਫ਼ੀ ਗਾਇਕ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਕੰਵਰ ਗਰੇਵਾਲ ਨੇ ਸਿਰਫ਼ ਮਨੋਰੰਜਨ ਹੀ ਨਹੀਂ ਕੀਤਾ, ਸਗੋਂ ਆਪਣੇ ਗੀਤਾਂ ਰਾਹੀਂ ਸਮਾਜਿਕ ਕੁਰੀਤੀਆਂ ਵਿਰੁੱਧ ਇਕਜੁੱਟ ਹੋਣ ਦਾ ਸੁਨੇਹਾ ਵੀ ਦਿੱਤਾ।

 

Tags: Dr Vijay Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD