Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਵੱਲੋਂ 'ਐਮ.ਬੀ.ਏ. ਪਲੱਸ' ਪ੍ਰੋਗਰਾਮ ਲਾਂਚ

ਉਦਯੋਗਿਕ ਮਾਹਿਰ ਕਰਨਗੇ ਵਿਦਿਆਰਥੀਆਂ ਦੀ ਸਿੱਧੀ ਅਗਵਾਈ

CGC Jhanjeri

Web Admin

Web Admin

5 Dariya News

ਮੋਹਾਲੀ , 21 Mar 2026

Last updated on: Mar 21, 2026, 14:58 IST

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਉਦਯੋਗਿਕ ਜਗਤ ਦੀਆਂ ਲੋੜਾਂ  ਮੁੱਖ ਰੱਖਦਿਆਂ ਇੱਕ ਵਿਸ਼ੇਸ਼ 'ਐਮ.ਬੀ.ਏ. ਪਲੱਸ' ਪ੍ਰੋਗਰਾਮ ਲਾਂਚ ਕੀਤਾ ਗਿਆ ਹੈ। ਇਹ ਪ੍ਰੋਗਰਾਮ ਦਿੱਲੀ ਦੇ 'ਪ੍ਰਾਈਡ ਪਲਾਜ਼ਾ ਹੋਟਲ, ਏਰੋਸਿਟੀ' ਵਿਖੇ ਉਦਯੋਗਿਕ ਖੇਤਰ ਦੀਆਂ ਨਾਮਵਰ ਹਸਤੀਆਂ ਦੀ ਮੌਜੂਦਗੀ ਵਿੱਚ ਲਾਂਚ ਕੀਤਾ ਗਿਆ। ਇਸ ਨਵੀਨਤਾਕਾਰੀ ਪਹਿਲਕਦਮੀ ਦਾ ਮਕਸਦ ਵਿਦਿਆਰਥੀਆਂ  ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖ ਕੇ, ਕਾਰਪੋਰੇਟ ਜਗਤ ਦੇ ਅਸਲ ਤਜ਼ਰਬਿਆਂ ਅਤੇ ਚੁਣੌਤੀਆਂ ਨਾਲ ਜੋੜਨਾ ਹੈ।

ਸਮਾਗਮ ਦੀ ਪ੍ਰਧਾਨਗੀ ਸੀ.ਜੀ.ਸੀ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਜੀ ਨੇ ਕੀਤੀ। ਉਨ੍ਹਾਂ ਦੇ ਨਾਲ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਜੀ, ਈ.ਵੀ.ਪੀ. ਡਾ. ਸੁਸ਼ੀਲ ਪਰਾਸ਼ਰ  ਅਤੇ 'ਐਚ.ਆਰ. ਸਕਸੈਸ ਟਾਕ' ਦੇ ਸੀ.ਈ.ਓ. ਗੋਵਿੰਦ ਨੇਗੀ ਜੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। 

ਜ਼ਿਕਰੇਖਾਸ ਹ ੈਕਿ ਇਸ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿਚ ਇਸ ਦੋ ਸਾਲਾ ਕੋਰਸ ਦੌਰਾਨ ਹਰੇਕ ਵਿਦਿਆਰਥੀ  ਚਾਰ ਵੱਖ-ਵੱਖ ਉਦਯੋਗਿਕ ਆਗੂਆਂ ਵੱਲੋਂ ਮਾਰਗਦਰਸ਼ਨ ਦਿੱਤਾ ਜਾਵੇਗਾ। ਹਰ ਸਮੈਸਟਰ ਵਿੱਚ ਇੱਕ ਮਾਹਿਰ 15 ਵਿਦਿਆਰਥੀਆਂ ਦੇ ਸਮੂਹ ਦੀ ਨਿਗਰਾਨੀ ਕਰੇਗਾ। 

ਇਸ ਦੇ ਨਾਲ ਹੀ ਵਿਦਿਆਰਥੀ ਕਾਰਪੋਰੇਟ ਬੋਰਡਰੂਮ ਦੀਆਂ ਚਰਚਾਵਾਂ, ਰਣਨੀਤਕ ਸਿਮੂਲੇਸ਼ਨ ਅਤੇ ਲਾਈਵ ਕੇਸ ਸਟੱਡੀਜ਼ ਰਾਹੀਂ ਫੈਸਲੇ ਲੈਣ ਦੀ ਕਲਾ ਸਿੱਖਣਗੇ। ਜਦ ਕਿ ਵਿਦਿਆਰਥੀ ਅਸਲ ਕਾਰੋਬਾਰੀ ਚੁਣੌਤੀਆਂ ਜਿਵੇਂ ਕਿ ਮਾਰਕੀਟ ਵਿਸਤਾਰ, ਵਿੱਤੀ ਵਿਸ਼ਲੇਸ਼ਣ ਅਤੇ ਤਕਨੀਕੀ ਤਬਦੀਲੀਆਂ 'ਤੇ ਸਿੱਧਾ ਕੰਮ ਕਰਨਗੇ। 

ਇਸ ਦੇ ਨਾਲ ਹੀ  ਪੜ੍ਹਾਈ ਦੇ ਦੌਰਾਨ ਹੀ ਵਿਦਿਆਰਥੀ ਵੱਡੇ ਕਾਰਪੋਰੇਟ ਪ੍ਰੋਜੈਕਟਾਂ ਅਤੇ ਕੰਸਲਟਿੰਗ ਅਸਾਈਨਮੈਂਟਾਂ ਨਾਲ ਜੁੜੇ ਰਹਿਣਗੇ। ਇਸ ਮੌਕੇ ਸੰਬੋਧਨ ਕਰਦਿਆਂ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਅਜੋਕੇ ਸਮੇਂ ਦੀ ਸਿੱਖਿਆ ਅਜਿਹੀ ਹੋਣੀ ਚਾਹੀਦੀ ਹੈ ਜੋ ਨੌਜਵਾਨਾਂ  ਗੁੰਝਲਦਾਰ ਸੰਗਠਨਾਤਮਕ ਮਾਹੌਲ ਲਈ ਤਿਆਰ ਕਰ ਸਕੇ।ਮੈਨੇਜ਼ਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ 'ਐਮ.ਬੀ.ਏ. ਪਲੱਸ'  ਤਜ਼ਰਬੇਕਾਰ ਮਾਹਿਰਾਂ ਅਤੇ ਉੱਭਰ ਰਹੇ ਮੈਨੇਜਰਾਂ ਵਿਚਕਾਰ ਇੱਕ ਸਾਰਥਕ ਸੰਵਾਦ ਸਿਰਜਣ ਲਈ ਤਿਆਰ ਕੀਤਾ ਗਿਆ ਹੈ। 

ਡਾ. ਸੁਸ਼ੀਲ ਪਰਾਸ਼ਰ ਅਤੇ ਗੋਵਿੰਦ ਨੇਗੀ ਨੇ ਵੀ ਇਸ ਪ੍ਰੋਗਰਾਮ  ਅਕਾਦਮਿਕ ਅਤੇ ਵਿਹਾਰਕ ਗਿਆਨ ਦਾ ਸੁਮੇਲ ਦੱਸਦਿਆਂ ਵਿਦਿਆਰਥੀਆਂ ਦੇ ਭਵਿੱਖ ਲਈ ਇਸ  ਅਹਿਮ ਕਰਾਰ ਦਿੱਤਾ। ਇਸ ਲਾਂਚ ਨਾਲ ਸੀ.ਜੀ.ਸੀ. ਯੂਨੀਵਰਸਿਟੀ ਨੇ ਮੈਨੇਜਮੈਂਟ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ।

 

Tags: CGC Jhanjeri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD