Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਜਾਂਚ ਤੋੰ ਪਤਾ ਲੱਗਾ ਹੈ ਕਿ ਦਿੱਲੀ ਤੋਂ ਖਰੀਦੇ ਗਏ ਸਨ ਹਥਿਆਰ : ਡੀਜੀਪੀ ਗੌਰਵ ਯਾਦਵ

Crime News Punjab

Web Admin

Web Admin

5 Dariya News

ਬਠਿੰਡਾ , 21 Mar 2026

Last updated on: Mar 21, 2026, 15:19 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ  ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ , ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 'ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰ ਦਿੱਲੀ ਤੋਂ ਖਰੀਦੇ ਗਏ ਸਨ ਅਤੇ ਇਸ ਸਬੰਧੀ ਹੋਰ ਸਬੰਧਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਏਜੀਟੀਐਫ ਬਠਿੰਡਾ ਦੀ ਟੀਮ ਨੂੰ  ਭਰੋਸੇਯੋਗ ਸੂਤਰਾਂ ਤੋੰ ਪੁਖ਼ਤਾ ਇਤਲਾਹ ਮਿਲੀ ਸੀ ਕਿ  ਜੈਕੀ ਉਰਫ਼ ਜੈਕੀ ਅਤੇ ਵਿਕਾਸ ਅਰੋੜਾ, ਜੋ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਜਿਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਸਨ , ਨੂੰ ਪੰਚਵਟੀ ਖੇਤਰ ਵਿੱਚ ਮਿੱਤਲ ਮਾਲ ਦੇ ਨੇੜੇ  ਦੇਖੇ ਗਏ ਹਨ। 

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐਸਪੀ ਏਜੀਟੀਐਫ ਬਠਿੰਡਾ ਰੇਂਜ ਜਸਪਾਲ ਸਿੰਘ ਨੇ ਜ਼ਿਲ੍ਹਾ ਬਠਿੰਡਾ ਪੁਲਿਸ ਨਾਲ ਇਹ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਡਾ. ਜੋਤੀ ਯਾਦਵ ਨੇ ਦੱਸਿਆ ਕਿ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਦੋ ਸ਼ੱਕੀ ਵਿਅਕਤੀਆਂ ਨੂੰ ਜੀਟੀ ਰੋਡ, ਬਠਿੰਡਾ ਤੋਂ ਆਉਂਦੇ ਦੇਖਿਆ ਗਿਆ। 

ਸਰਹਿੰਦ ਨਹਿਰ ਦੇ ਨੇੜੇ ਸੰਤਪੁਰਾ ਰੋਡ 'ਤੇ ਸਥਿਤ ਪੁਲਿਸ ਨਾਕੇ ਨੂੰ ਦੇਖ ਕੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ,ਪਰ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਮੁਸਤੈਦੀ ਨਾਲ ਕਾਬੂ ਕਰ ਲਿਆ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ। ਇਸ ਸਬੰਧੀ ਬਠਿੰਡਾ ਦੇ ਪੁਲਿਸ ਸਟੇਸ਼ਨ ਕੋਤਵਾਲੀ ਵਿਖੇ ਅਸਲਾ ਐਕਟ ਦੀ ਧਾਰਾ 25  ਤਹਿਤ ਐਫਆਈਆਰ ਨੰਬਰ 65 ਮਿਤੀ 20.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD