Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕੁਲਜੀਤ ਸਿੰਘ ਬੇਦੀ ਨੇ ਮੁਸਲਿਮ ਭਾਈਚਾਰੇ ਨਾਲ ਮਨਾਈ ਈਦ

ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼

Kuljit Singh Bedi

Web Admin

Web Admin

5 Dariya News

ਮੋਹਾਲੀ , 21 Mar 2026

Last updated on: Mar 21, 2026, 15:27 IST

ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਨਡਿਆਲੀ ਅਤੇ ਮਟੌਰ ਸਮੇਤ ਕਈ ਥਾਵਾਂ ’ਤੇ ਪਹੁੰਚ ਕੇ ਮੁਸਲਿਮ ਭਾਈਚਾਰੇ ਨਾਲ ਈਦ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਸਭ ਨੂੰ ਦਿਲੋਂ ਈਦ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਭਾਈਚਾਰਕ ਏਕਤਾ ਅਤੇ ਪਿਆਰ ਦਾ ਸੰਦੇਸ਼ ਵੀ ਦਿੱਤਾ।

ਨਡਿਆਲੀ ਪਿੰਡ ਵਿੱਚ ਇੱਕ ਖਾਸ ਮੌਕੇ ’ਤੇ ਉਸ ਮੁਸਲਿਮ ਨੌਜਵਾਨ ਦਾ ਸਨਮਾਨ ਵੀ ਕੀਤਾ ਗਿਆ ਜੋ ਹੱਜ ਕਰਕੇ ਵਾਪਸ ਆਪਣੇ ਪਿੰਡ ਪਹੁੰਚਿਆ। ਪਿੰਡ ਦੇ ਸਰਪੰਚ, ਪੰਚਾਇਤ ਮੈਂਬਰਾਂ ਅਤੇ ਵੱਖ-ਵੱਖ ਧਰਮਾਂ ਨਾਲ ਸੰਬੰਧਿਤ ਲੋਕ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਿਲ ਹੋਏ। 

ਇਸ ਦੌਰਾਨ ਪਿੰਡ ਦੀਆਂ ਮਹਿਲਾਵਾਂ ਨੇ ਵੀ ਡਿਪਟੀ ਮੇਅਰ ਅਤੇ ਮੁਸਲਿਮ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ। ਸਮਾਗਮ ਦੌਰਾਨ ਚਾਹ-ਪਕੌੜਿਆਂ ਦਾ ਲੰਗਰ ਲਗਾ ਕੇ ਸਭ ਨੇ ਇਕੱਠੇ ਈਦ ਦੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਈਦ ਸਿਰਫ ਇੱਕ ਤਿਉਹਾਰ ਨਹੀਂ, ਸਗੋਂ ਪਿਆਰ, ਮਾਫ਼ੀ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਵਾਲਾ ਪਵਿੱਤਰ ਮੌਕਾ ਹੈ। 

ਉਨ੍ਹਾਂ ਕਿਹਾ ਕਿ ਮੋਹਾਲੀ ਦੀ ਖੂਬਸੂਰਤੀ ਹੀ ਇਹ ਹੈ ਕਿ ਇੱਥੇ ਹਰ ਧਰਮ ਦੇ ਲੋਕ ਮਿਲਜੁਲ ਕੇ ਤਿਉਹਾਰ ਮਨਾਉਂਦੇ ਹਨ ਅਤੇ ਇਹੀ ਸਾਂਝ ਸਾਡੇ ਸਮਾਜ ਨੂੰ ਮਜ਼ਬੂਤ ਬਣਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮਾਗਮ ਲੋਕਾਂ ਵਿੱਚ ਇਕਤਾ ਅਤੇ ਆਪਸੀ ਭਰੋਸਾ ਹੋਰ ਵਧਾਉਂਦੇ ਹਨ। 

ਇਸ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਡਿਪਟੀ ਮੇਅਰ ਨੂੰ ਸਨਮਾਨਿਤ ਵੀ ਕੀਤਾ ਗਿਆ। ਈਦ ਦੇ ਮੌਕੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਭਾਈਚਾਰਕ ਸਾਂਝ ਅਤੇ ਇਕਤਾ ਦਾ ਸੰਦੇਸ਼ ਦਿੱਤਾ, ਜਿਸ ਨਾਲ ਸਮਾਗਮ ਦਾ ਮਾਹੌਲ ਹੋਰ ਵੀ ਖੁਸ਼ਗਵਾਰ ਬਣ ਗਿਆ। ਸਮਾਗਮ ਵਿੱਚ ਸਰਵਰ ਮੁਸਲਿਮ ਵੈਲਫੇਅਰ ਕਮੇਟੀ (ਰਜਿ.) ਮਟੌਰ ਸੈਕਟਰ-70 ਮੋਹਾਲੀ ਦੇ ਪ੍ਰਧਾਨ ਤਰਸੇਮ ਖਾਨ, ਜਰਨਲ ਸਕੱਤਰ ਚਰਨਜੀਤ ਖਾਨ ਕਾਲਾ, ਚੇਅਰਮੈਨ ਗੁਰਜੀਤ ਖਾਨ ਮਟੌਰ, ਵਾਈਸ ਚੇਅਰਮੈਨ ਦਿਲਬਰ ਖਾਨ, ਕੈਸ਼ੀਅਰ ਸਿਕੰਦਰ ਖਾਨ ਅਤੇ ਵਾਈਸ ਪ੍ਰਧਾਨ ਦਿਲਸ਼ਾਦ ਜਰਮਨ ਸਮੇਤ ਕਮੇਟੀ ਦੇ ਹੋਰ ਮੈਂਬਰ ਵੀ ਮੌਜੂਦ ਰਹੇ। 

ਇਸ ਤੋਂ ਇਲਾਵਾ ਹੈਪੀ ਮਟੌਰ, ਸਾਹਿਲ, ਅਜ਼ਰੂਦੀਨ ਖਾਨ, ਸਲੀਮ ਖਾਨ, ਯਮੀਨ ਖਾਨ, ਇਕਬਾਲ ਖਾਨ, ਸੁਰੇਸ਼ ਖਾਨ, ਸੋਨੂੰ ਖਾਨ, ਚੰਨੀ ਮਟੌਰ, ਧਰਮਿੰਦਰ ਖਾਨ, ਜਸਪਾਲ ਖਾਨ, ਰਵੀ ਖਾਨ ਅਤੇ ਰਾਹੁਲ ਖਾਨ ਆਦਿ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ।

 

Tags: Kuljit Singh Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD