Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੰਬੀ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦੀ ਸ਼ੁਰੂਆਤ

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਲ ਰਹੀਆਂ ਆਧੁਨਿਕ ਸਹੂਲਤਾਂ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Gurmeet Khudian

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ/ਲੰਬੀ , 21 Mar 2026

Last updated on: Mar 21, 2026, 15:51 IST

ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਨਵੇਂ ਉਪਰਾਲੇ ਲਗਾਤਾਰ ਜਾਰੀ ਹਨ। ਇਸੇ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਇੰਟਰਐਕਟਿਵ ਫਲੈਟ ਪੈਨਲਾਂ ਦੀ ਸ਼ੁਰੂਆਤ ਕੀਤੀ ਗਈ। 

ਪਿੰਡ ਖੁੱਡੀਆਂ ਗੁਲਾਬ ਸਿੰਘ ਦੇ ਸਰਕਾਰੀ ਹਾਈ ਸਕੂਲ ਵਿੱਚ ਕੈਬਿਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਇਸ ਦੀ ਵਿਧਿਵਤ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੰਤਰੀ ਖੁੱਡੀਆਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਅਧੀਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਤਕਨੀਕੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ।

ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲਾਂ ਰਾਹੀਂ ਪੜ੍ਹਾਈ ਹੋਰ ਵੀ ਰੁਚਿਕਰ ਅਤੇ ਪ੍ਰਭਾਵਸ਼ਾਲੀ ਬਣੇਗੀ ਅਤੇ ਵਿਦਿਆਰਥੀਆਂ ਦੀ ਸਮਝ ਅਤੇ ਸਿੱਖਣ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਸ਼ਲਾਘਾਯੋਗ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨਵੇਂ ਪ੍ਰੋਜੈਕਟ ਲਾਗੂ ਕੀਤੇ ਜਾਣਗੇ।

ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਗੁਰਮਨ ਮਾਨ ਲਾਲਬਾਈ ਅਤੇ ਸੀਨੀਅਰ ਆਗੂ ਗੁਰਬਾਜ ਸਿੰਘ ਬਣਵਾਲਾ ਨੇ ਦੱਸਿਆ ਕਿ ਕੈਬਿਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਯਤਨਾਂ ਸਦਕਾ ਲੰਬੀ ਹਲਕੇ ਦੇ ਸਕੂਲਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲ ਥਰਾਜਵਾਲਾ, ਲਾਲਬਾਈ, ਸਰਕਾਰੀ ਸਕੂਲ ਸਿੰਘਵਾਲਾ, ਕਿੱਲਿਆਂਵਾਲੀ ਅਤੇ ਘੁਮਿਆਰਾ ਸਮੇਤ ਹੋਰ ਕਈ ਸਕੂਲਾਂ ਵਿੱਚ ਵੀ ਇੰਟਰਐਕਟਿਵ ਫਲੈਟ ਪੈਨਲ ਸਪੁਰਦ ਕੀਤੇ ਗਏ ਹਨ।

ਇਸ ਮੌਕੇ ਬਲਾਕ ਪ੍ਰਧਾਨ ਸ਼ਿਵਰਾਜ ਸਿੰਘ ਮਿੱਠੜੀ, ਕਰਮਵੀਰ ਲੁਹਾਰਾ, ਪੀਏ ਟੋਨੀ ਭੱਟੀ, ਸੁਖਵੀਰ ਪਾਲ, ਕੁਲਵੀਰ ਸਿੰਘ, ਲਵਪ੍ਰੀਤ ਚੰਨੂੰ, ਮਨਪ੍ਰੀਤ ਸਿੰਘ ਪੋਪੀ, ਦਰਸ਼ਨ ਸਿੰਘ ਸਰਪੰਚ, ਜੁਗਨੂ ਬਰਾੜ ਸਿੰਘੇਵਾਲਾ, ਅਮਨਦੀਪ ਮੰਨਣਾ, ਬਲਜਿੰਦਰ ਸਿੰਘ, ਟੇਕ ਸਿੰਘ, ਗਗਨਦੀਪ ਸਿੰਘ, ਗੁਰਵਿੰਦਰ ਸਿੰਘ, ਡਿਪਟੀ ਸਿੰਘ ਅਤੇ ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਸਮੇਤ ਪ੍ਰਿੰਸੀਪਲ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ।

 

Tags: Gurmeet Khudian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD