Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ `ਤੇ 2042 ਕਰੋੜ ਖਰਚੇ ਗਏ - ਜੀਵਨ ਜੋਤ ਕੌਰ

ਹਰ ਮਹੀਨੇ ਪੰਜਾਬ ਦੀਆਂ ਔਰਤਾਂ ਨੂੰ 1.20 ਕਰੋੜ ਰੁਪਏ ਦੇ ਮੁਫ਼ਤ ਬਸ ਸਫਰ ਦੀ ਦਿੱਤੀ ਜਾ ਰਹੀ ਹੈ ਸਹੂਲਤ

Jeevan Jyot Kaur

Web Admin

Web Admin

5 Dariya News

ਅੰਮ੍ਰਿਤਸਰ , 21 Mar 2026

Last updated on: Mar 21, 2026, 16:27 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਢੁਕਵੇਂ ਅਤੇ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ, ਜੋ ਉਹਨਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2022-23 ਤੋਂ 2025-26 ਤੱਕ ਔਰਤਾਂ ਦੇ ਮੁਫ਼ਤ ਬਸ ਸਫਰ ਲਈ ਲਗਭਗ 2042 ਕਰੋੜ ਰੁਪਏ ਖਰਚ ਕੀਤੇ ਗਏ ਹਨ। 

ਇਸ ਵਿੱਚ 2022-23 ਦੌਰਾਨ 495 ਕਰੋੜ, 2023-24 ਵਿੱਚ 497.50 ਕਰੋੜ, 2024-25 ਵਿੱਚ 450 ਕਰੋੜ ਅਤੇ 2025-26 ਵਿੱਚ 600 ਕਰੋੜ ਰੁਪਏ ਸ਼ਾਮਲ ਹਨ। ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਹਰ ਮਹੀਨੇ ਲਗਭਗ 1 ਕਰੋੜ 20 ਲੱਖ ਮੁਫ਼ਤ ਬਸ ਸਫਰ ਦਾ ਲਾਭ ਪੰਜਾਬ ਭਰ ਦੀਆਂ ਮਹਿਲਾਵਾਂ ਵੱਲੋਂ ਲਿਆ ਜਾ ਰਿਹਾ ਹੈ, ਜੋ ਇਸ ਯੋਜਨਾ ਦੀ ਲੋਕਪ੍ਰਿਯਤਾ ਅਤੇ ਪ੍ਰਭਾਵਸ਼ੀਲਤਾ ਨੂੰ ਸਪਸ਼ਟ ਤੌਰ `ਤੇ ਦਰਸਾਉਂਦਾ ਹੈ। 

ਉਨ੍ਹਾਂ ਕਿਹਾ ਇਹ ਸਹੂਲਤ ਸਿਰਫ਼ ਮੁਫ਼ਤ ਸਫਰ ਨਹੀਂ, ਸਗੋਂ ਮਹਿਲਾਵਾਂ ਦੀ ਜ਼ਿੰਦਗੀ ਵਿੱਚ ਆਜ਼ਾਦੀ ਅਤੇ ਵਿਸ਼ਵਾਸ ਦੀ ਨਵੀਂ ਲਹਿਰ ਹੈ। ਹੁਣ ਉਹ ਬਿਨਾਂ ਆਰਥਿਕ ਚਿੰਤਾ ਦੇ ਸਿੱਖਿਆ, ਰੋਜ਼ਗਾਰ ਅਤੇ ਸਿਹਤ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਰਹੀਆਂ ਹਨ, ਜਿਸ ਨਾਲ ਉਹ ਹੋਰ ਖੁਦ-ਮੁਖਤਿਆਰ ਅਤੇ ਮਜ਼ਬੂਤ ਬਣ ਰਹੀਆਂ ਹਨ।

ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਕਿਹਾ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਹੀ ਤਰੱਕੀਸ਼ੀਲ ਸਮਾਜ ਦੀ ਬੁਨਿਆਦ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਮਾਨ ਸਰਕਾਰ ਨੇ ਮਹਿਲਾਵਾਂ ਨੂੰ 1000 ਰੁਪਏ ਮਹੀਨਾਂ ਅਤੇ ਅਨਸੂਚਿਤ ਜਾਤੀਆਂ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਦੇਣ ਦਾ ਫੈਸਲਾ ਕਰਕੇ ਇੱਕ ਹੋਰ ਵੱਡੀ ਸਹੂਲਤ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਮਹਿਲਾਵਾਂ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਹਿਤੈਸ਼ੀ ਉਪਰਾਲੇ ਜਾਰੀ ਰਹਿਣਗੇ।

 

Tags: Jeevan Jyot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD