Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਿਆਣਾ ਅਤੇ ਅਫਰੀਕਾ ਦੀ ਸਾਝੇਦਾਰੀ ਨਾਲ ਵਿਕਾਸ ਨੂੰ ਮਿਲੇਗੀ ਗਤੀ - ਨਾਇਬ ਸਿੰਘ ਸੈਣੀ

ਭਾਰਤ ਇਲੈਕਟਰੀਸਿਟੀ ਸਮਿਟ-2026 ਦਾ ਨਵੀਂ ਦਿੱਲੀ ਵਿੱਚ ਹੋਇਆ ਆਯੋਜਨ

Nayab Singh Saini, Manohar Lal Khattar, Shripad Yesso Naik

5 Dariya News

5 Dariya News

5 Dariya News

ਚੰਡੀਗੜ੍ਹ , 21 Mar 2026

Last updated on: Mar 21, 2026, 17:03 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਸਹਿਯੋਗ ਦੇ ਨਵੇਂ ਦੌਰ ਵਿੱਚ ਹਰਿਆਣਾ ਅਫ਼ਰੀਕੀ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਵਿਆਪਕ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾ ਸਿਰਫ਼ ਉਦਯੋਗਿਕ ਅਤੇ ਆਰਥਿਕ ਖੇਤਰ ਵਿੱਚ ਮੋਹਰੀ ਸੂਬੇ ਵਜੋਂ ਉਭਰਿਆ ਹੈ, ਸਗੋਂ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਬਾਗਬਾਨੀ ਅਤੇ ਹੋਰ ਏਲਾਇਡ ਸੈਕਟਰ ਵਿੱਚ ਵੀ ਆਪਣੀ ਵਿਸ਼ੇਸ਼ ਪਛਾਣ ਸਥਾਪਿਤ ਕਰ ਚੁੱਕਾ ਹੈ। 

ਇਨ੍ਹਾਂ ਖੇਤਰਾਂ ਵਿੱਚ ਦੋਵੇਂ ਮਿਲ ਕੇ ਆਪਸੀ ਸਹਿਯੋਗ ਨਾਲ ਇੱਕ-ਦੂਜੇ ਦੇ ਤਜ਼ਰਬੇ ਅਤੇ ਮੁਹਾਰਤ ਸਾਂਝੀ ਕਰਦਿਆਂ ਵਿਕਾਸ ਵਿੱਚ ਤੇਜ਼ੀ ਲਿਆਉਣਗੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ 'ਭਾਰਤ ਇਲੈਕਟ੍ਰੀਸਿਟੀ ਸਮਿਟ— 2026' ਦੇ ਤਹਿਤ ਨਵੀਂ ਦਿੱਲੀ ਵਿੱਚ ਆਯੋਜਿਤ 'ਭਾਰਤ-ਅਫਰੀਕਾ ਰਣਨੀਤਕ  ਸਾਝੇਦਾਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। 

ਪ੍ਰੋਗਰਾਮ ਦੀ ਪ੍ਰਧਾਨਗੀ ਕੇਂਦਰੀ ਊਰਜਾ ਅਤੇ ਹਾਊਸਿੰਗ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੀਤੀ, ਜਦਕਿ ਕੇਂਦਰੀ ਊਰਜਾ ਅਤੇ ਨਵੀਨ ਤੇ ਨਵੀਣੀਕਰਣੀ ਊਰਜਾ ਰਾਜ ਮੰਤਰੀ ਸ੍ਰੀ ਸ੍ਰੀਪਦ ਯੈਸੋ ਨਾਇਕ ਨੇ ਵੀ ਸਮਿਟ ਨੂੰ ਸੰਬੋਧਨ ਕੀਤਾ। ਅਫ਼ਰੀਕੀ ਦੇਸ਼ਾਂ ਦੇ ਮੰਤਰੀਆਂ, ਪ੍ਰਤੀਨਿਧਾਂ ਅਤੇ ਮਾਣਯੋਗ ਵਿਅਕਤੀਆਂ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਅਫ਼ਰੀਕਾ ਵਿਚਾਲੇ ਸਬੰਧ ਸਿਰਫ਼ ਵਪਾਰਕ ਲੈਣ-ਦੇਣ ਤੱਕ ਸੀਮਤ ਨਹੀਂ ਹਨ, ਸਗੋਂ ਇਹ ਰਿਸ਼ਤੇ “ਬਿਜ਼ਨਸ ਟੂ ਬਿਜ਼ਨਸ” ਤੋਂ ਅੱਗੇ ਵਧ ਕੇ “ਹਾਰਟ ਟੂ ਹਾਰਟ”  ਦੇ ਹਨ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਵਿੱਚ ਹਰਿਆਣਾ ਅਤੇ ਅਫ਼ਰੀਕਾ ਵਿਚਾਲੇ ਸਹਿਯੋਗ ਦੀਆਂ ਅਪਾਰ ਸੰਭਾਵਨਾਵਾਂ ਹਨ। ਆਧੁਨਿਕ ਤਕਨੀਕ, ਉੱਨਤ ਬੀਜ, ਸਿੰਚਾਈ ਪ੍ਰਬੰਧਨ, ਡੇਅਰੀ ਵਿਕਾਸ ਅਤੇ ਖੇਤੀ ਅਧਾਰਿਤ ਉਦਯੋਗਾਂ ਦੇ ਖੇਤਰ ਵਿੱਚ ਸਾਝੇਦਾਰੀ ਨਾਲ ਦੋਵਾਂ ਧਿਰਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਰਿਆਣਾ ਸਰਕਾਰ ਇਸ ਦਿਸ਼ਾ ਵਿੱਚ ਸੰਸਥਾਗਤ ਸਹਿਯੋਗ, ਨਿਵੇਸ਼ ਪ੍ਰੋਤਸਾਹਨ ਅਤੇ ਗਿਆਨ ਦੇ ਆਦਾਨ-ਪ੍ਰਦਾਨ ਨੂੰ ਪ੍ਰੋਤਸਾਹਨ ਦੇਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਹਰਿਆਣਾ ਅਤੇ ਅਫ਼ਰੀਕੀ ਦੇਸ਼ਾਂ ਵਿਚਾਲੇ ਸਹਿਯੋਗ ਦੇ ਨਵੇਂ ਆਯਾਮ ਸਥਾਪਿਤ ਹੋਣਗੇ, ਜਿਸ ਨਾਲ ਨਾ ਸਿਰਫ਼ ਆਰਥਿਕ ਪ੍ਰਗਤੀ ਨੂੰ ਗਤੀ ਮਿਲੇਗੀ, ਸਗੋਂ ਵਿਸ਼ਵ ਪੱਧਰ 'ਤੇ ਸਾਂਝੇ ਵਿਕਾਸ ਅਤੇ ਖੁਸ਼ਹਾਲੀ ਦੇ ਟੀਚੇ ਨੂੰ ਵੀ ਸਾਕਾਰ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਆਯੋਜਨ ਸਿਰਫ਼ ਇੱਕ ਅੰਤਰਰਾਸ਼ਟਰੀ ਬੈਠਕ ਨਹੀਂ ਹੈ, ਸਗੋਂ ਸਹਿਯੋਗ ਅਤੇ ਸਮੂਹਿਕ ਵਿਕਾਸ ਰਾਹੀਂ ਬਿਹਤਰ ਭਵਿੱਖ ਦੇ ਨਿਰਮਾਣ ਦਾ ਇੱਕ ਸਾਂਝਾ ਮੰਚ ਹੈ।

ਉਨ੍ਹਾਂ ਕਿਹਾ ਕਿ ਇਹ ਸਮਿਟ ਭਾਰਤ ਅਤੇ ਅਫ਼ਰੀਕਾ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀ ਦ੍ਰਿਸ਼ਟੀ ਅਤੇ ਜੁੜਾਅ ਦਾ ਪ੍ਰਤੀਕ ਹੈ। ਭਾਰਤ ਅਤੇ ਅਫ਼ਰੀਕੀ ਦੇਸ਼ਾਂ ਦੇ ਲੰਬੇ ਸਬੰਧਾਂ ਦਾ ਵਰਨਣ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਾਝੇਦਾਰੀ ਸਾਂਝੇ ਇਤਿਹਾਸ, ਸੱਭਿਆਚਾਰਕ ਜੁੜਾਅ, ਸੰਘਰਸ਼ਾਂ ਅਤੇ ਇੱਛਾਵਾਂ 'ਤੇ ਅਧਾਰਿਤ ਹੈ। 

ਦੋਵੇਂ ਖੇਤਰ ‘ਗਲੋਬਲ ਸਾਊਥ’ ਦੀ ਮਜ਼ਬੂਤ ਆਵਾਜ਼ ਵਜੋਂ ਉੱਭਰ ਰਹੇ ਹਨ ਅਤੇ ਸਮਾਨ ਵਿਕਾਸ ਟੀਚਿਆਂ ਨਾਲ ਜੁੜੇ ਹੋਏ ਹਨ।

ਹਰਿਆਣਾ ਆਕਾਰ ਵਿੱਚ ਛੋਟਾ ਪਰ ਸੰਕਲਪ ਵਿੱਚ ਮਜ਼ਬੂਤ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਦ੍ਰਿਸ਼ਟੀਕੋਣ ਦਾ ਵਰਨਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ-ਅਫ਼ਰੀਕਾ ਸਾਝੇਦਾਰੀ ਸਮਾਨਤਾ, ਭਰੋਸੇ ਅਤੇ ਆਪਸੀ ਸਤਿਕਾਰ 'ਤੇ ਅਧਾਰਿਤ ਹੈ, ਜਿਸ ਵਿੱਚ ਕਿਸੇ ਨੂੰ ਪਿੱਛੇ ਨਾ ਛੱਡਦੇ ਹੋਏ ਸਮਾਵੇਸ਼ੀ ਅਤੇ ਸਾਂਝੇ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਵਿਦੇਸ਼ ਸਹਿਯੋਗ ਵਿਭਾਗ ਸਥਾਪਿਤ ਕਰਨ ਵਾਲਾ ਹਰਿਆਣਾ ਇਕਲੌਤਾ ਰਾਜ

ਹਰਿਆਣਾ ਦੀ ਭੂਮਿਕਾ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਰਾਜ ਆਕਾਰ ਵਿਚ ਛੋਟਾ ਹੈ ਪਰ ਸੰਕਲਪ ਵਿਚ ਮਜ਼ਬੂਤ ਹੈ ਅਤੇ ਖੇਤੀਬਾੜੀ, ਮਨੂਫੈਕਚਰਿੰਗ ਅਤੇ ਨੌਜਵਾਨਾਂ ਦੀ ਨਵਾਚਾਰ ਸਮਰੱਥਾ ਵਿਚ ਮੋਹਰੀ ਯੋਗਦਾਨ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇਸ਼ ਦਾ ਇਕਲੌਤਾ ਅਜਿਹਾ ਰਾਜ ਹੈ, ਜਿੱਥੇ 'ਵਿਦੇਸ਼ ਸਹਿਯੋਗ ਵਿਭਾਗ' ਸਥਾਪਿਤ ਹੈ, ਜਿਸ ਦੀ ਉਹ ਖੁਦ ਨਿਗਰਾਨੀ ਕਰਦੇ ਹਨ, ਤਾਂ ਜੋ ਵਪਾਰ, ਨਿਵੇਸ਼, ਸਕਿਲ ਵਿਕਾਸ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਵਰਗੇ ਖੇਤਰਾਂ ਵਿੱਚ ਵਿਸ਼ਵ ਸਹਿਯੋਗ ਨੂੰ ਵਧਾਇਆ ਜਾ ਸਕੇ।

ਮੁੱਖ ਮੰਤਰੀ ਨੇ ਵਿਕਾਸ ਲਈ ਊਰਜਾ ਖੇਤਰ ਨੂੰ ਇੱਕ ਮਹੱਤਵਪੂਰਨ ਅਧਾਰ ਦੱਸਦਿਆਂ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਕੇਂਦਰੀ ਊਰਜਾ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਹਰਿਆਣਾ ਦੇ ਬਿਜਲੀ ਖੇਤਰ ਵਿੱਚ ਤਬਦੀਲੀ ਦਾ ਸਿਹਰਾ ਦਿੱਤਾ। ਉਨ੍ਹਾਂ ਕਿਹਾ ਕਿ ਰਾਜ ਨੇ ਬਿਜਲੀ ਵੰਡ ਵਿੱਚ ਮੁਨਾਫ਼ਾ ਹਾਸਲ ਕੀਤਾ, 90 ਫੀਸਦੀ ਤੋਂ ਵੱਧ ਪਿੰਡਾਂ ਵਿੱਚ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਅਤੇ ਲਾਈਨ ਲੋਸ ਨੂੰ ਲਗਭਗ 9 ਫੀਸਦੀ ਤੱਕ ਘਟ ਕੀਤਾ।

ਉਨ੍ਹਾਂ ਕਿਹਾ ਕਿ ਹਰਿਆਣਾ ਊਰਜਾ ਪ੍ਰਬੰਧਨ, ਡਿਜੀਟਲ ਗਵਰਨੈਂਸ ਅਤੇ ਪ੍ਰਭਾਵੀ ਸੇਵਾ ਵੰਡ  ਦੇ ਆਪਣੇ ਤਜ਼ਰਬੇ ਅਫ਼ਰੀਕੀ ਦੇਸ਼ਾਂ ਨਾਲ ਸਾਂਝੇ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਮੁਕਾਬਲੇ ਦੀ ਬਜਾਏ ਸਹਿਯੋਗ ਅਤੇ ਆਪਸੀ ਸੀਖ 'ਤੇ ਅਧਾਰਿਤ ਦ੍ਰਿਸ਼ਟੀਕੋਣ ਅਪਣਾਉਣ 'ਤੇ ਜ਼ੋਰ ਦਿੱਤਾ।

ਨਿਵੇਸ਼ ਅਤੇ ਵਪਾਰਕ ਸਾਝੇਦਾਰੀ ਨੂੰ ਮਜ਼ਬੂਤੀ

ਮੁੱਖ ਮੰਤਰੀ ਨੇ ਅਫ਼ਰੀਕੀ ਦੇਸ਼ਾਂ ਨਾਲ ਵਧਦੇ ਸਹਿਯੋਗ ਦਾ ਵਰਨਣ ਕਰਦੇ ਹੋਏ ਦੱਸਿਆ ਕਿ ਕੀਨੀਆ ਅਤੇ ਤਨਜ਼ਾਨੀਆ ਵਰਗੇ ਦੇਸ਼ਾਂ ਨਾਲ ਖੇਤੀਬਾੜੀ ਖੇਤਰ ਵਿੱਚ ਗੱਲਬਾਤ ਚੱਲ ਰਹੀ ਹੈ, ਜਿੱਥੇ ਹਰਿਆਣਾ ਦੇ ਕਿਸਾਨ ਆਪਣੀ ਮੁਹਾਰਤ ਨਾਲ ਉਤਪਾਦਕਤਾ ਵਧਾਉਣ ਵਿੱਚ ਯੋਗਦਾਨ ਦੇ ਸਕਦੇ ਹਨ। ਉਨ੍ਹਾਂ ਨੇ ਯੂਗਾਂਡਾ, ਇਥੋਪੀਆ ਅਤੇ ਰਵਾਂਡਾ ਵਰਗੇ ਦੇਸ਼ਾਂ ਵਿੱਚ ਊਰਜਾ ਉਤਪਾਦਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੀਆਂ ਸੰਭਾਵਨਾਵਾਂ ਵੱਲ ਵੀ ਇਸ਼ਾਰਾ ਕੀਤਾ।

ਤਨਜ਼ਾਨੀਆ ਨਿਵੇਸ਼ ਕੇਂਦਰ ਨਾਲ ਸਹਿਯੋਗ ਦਾ ਵਰਨਣ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਨਾਲ ਵਪਾਰ, ਖੇਤੀਬਾੜੀ, ਖਾਦਾਂ ਅਤੇ ਊਰਜਾ ਖੇਤਰਾਂ ਵਿੱਚ ਨਵੇਂ ਮੌਕੇ ਖੁੱਲ੍ਹ ਰਹੇ ਹਨ ਅਤੇ ਉੱਚ ਪੱਧਰੀ ਗੱਲਬਾਤ ਨਾਲ ਨਿਵੇਸ਼ਕਾਂ ਦਾ ਭਰੋਸਾ ਵਧ ਰਿਹਾ ਹੈ। ਉਨ੍ਹਾਂ ਨੇ ਹਰਿਆਣਾ ਦੀ ਵਿਵਿਧ ਅਰਥਵਿਵਸਥਾ- ਖੇਤੀਬਾੜੀ, ਮੈਨੁਫੈਕਚਰਿੰਗ, ਐਮ.ਐਸ.ਐਮ.ਈ ਅਤੇ ਸਟਾਰਟਅੱਪ - ਦਾ ਵਰਨਣ ਕਰਦੇ ਹੋਏ ਕਿਹਾ ਕਿ ਦੱਖਣੀ ਅਫ਼ਰੀਕੀ ਦੇਸ਼ਾਂ ਜਿਵੇਂ ਕਿ ਦੱਖਣੀ ਅਫ਼ਰੀਕਾ, ਨਾਮੀਬੀਆ, ਬੋਤਸਵਾਨਾ, ਜ਼ੈਂਬੀਆ ਅਤੇ ਜ਼ਿੰਬਾਬਵੇ ਨਾਲ ਬਹੁ-ਖੇਤਰੀ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹਨ। 

ਪੱਛਮੀ ਅਫ਼ਰੀਕਾ ਦੇ ਦੇਸ਼ਾਂ — ਨਾਈਜੀਰੀਆ, ਘਾਨਾ ਅਤੇ ਕੋਟ ਡੀ'ਆਈਵਰ - ਵਿੱਚ ਐਗਰੀ-ਬਿਜ਼ਨਸ, ਫੂਡ ਪ੍ਰੋਸੈਸਿੰਗ ਅਤੇ ਡੇਅਰੀ ਵੈਲਿਊ ਚੇਨ ਵਿੱਚ ਮੌਕੇ ਹਨ, ਜਦਕਿ ਪੂਰਬੀ ਅਫ਼ਰੀਕਾ ਵਿੱਚ ਖੇਤੀਬਾੜੀ ਤਕਨੀਕ, ਸਿੰਚਾਈ, ਜਲ ਪ੍ਰਬੰਧਨ, ਸਿਹਤ ਸੇਵਾਵਾਂ ਅਤੇ ਨਵੀਕਰਣੀ ਊਰਜਾ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਮੌਜੂਦ ਹਨ। ਉੱਤਰੀ ਅਫ਼ਰੀਕਾ ਵਿੱਚ ਟੈਕਸਟਾਈਲ, ਲੌਜਿਸਟਿਕਸ, ਫੂਡ ਪ੍ਰੋਸੈਸਿੰਗ ਅਤੇ ਸੂਰਜੀ ਊਰਜਾ ਖੇਤਰਾਂ ਵਿੱਚ ਸਹਿਯੋਗ ਦੇ ਮੌਕੇ ਦੱਸੇ।

ਡਿਜੀਟਲ ਪਰਿਵਰਤਨ ਅਤੇ ਬਾਜ਼ਾਰ ਵਿਸਤਾਰ

ਮੁੱਖ ਮੰਤਰੀ ਨੇ ਭਾਰਤ ਇਲੈਕਟ੍ਰੀਸਿਟੀ ਸਮਿਟ ਨੂੰ ਤਕਨੀਕ ਅਧਾਰਿਤ ਆਰਥਿਕਤਾ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਹਰਿਆਣਾ ਆਪਣੇ ਬਾਜ਼ਾਰਾਂ ਨੂੰ ਖੁੱਲ੍ਹਾ ਰੱਖਣ ਅਤੇ ਵਪਾਰ ਨੂੰ ਹੋਰ ਆਕਰਸ਼ਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਆਪਣੇ ਡਿਜੀਟਲ ਪਰਿਵਰਤਨ ਦੇ ਤਜ਼ਰਬੇ ਦੀ ਵਰਤੋਂ ਅਫ਼ਰੀਕਾ ਵਿੱਚ ਜਨਤਕ ਸੇਵਾਵਾਂ, ਸਿੱਖਿਆ, ਸਿਹਤ, ਵਿੱਤੀ ਸਮਾਵੇਸ਼ ਅਤੇ ਡਿਜੀਟਲ ਸਾਖਰਤਾ ਨੂੰ ਬਿਹਤਰ ਬਣਾਉਣ ਵਿੱਚ ਸਹਿਯੋਗ ਲਈ ਕਰਨਾ ਚਾਹੁੰਦਾ ਹੈ।

ਉਨ੍ਹਾਂ ਨੇ ਜਲਵਾਯੂ ਤਬਦੀਲੀ ਨੂੰ ਇੱਕ ਵਿਸ਼ਵ ਚੁਣੌਤੀ ਦੱਸਦਿਆਂ ਭਾਰਤ ਅਤੇ ਅਫ਼ਰੀਕਾ ਵਿਚਾਲੇ ਨਵੀਕਰਣੀ ਊਰਜਾ, ਜਲ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਸਾਂਝੇ ਯਤਨਾਂ ਦਾ ਅਪੀਲ ਕੀਤੀ। ਮੁੱਖ ਮੰਤਰੀ ਨੇ ਸਾਰੇ ਪ੍ਰਤੀਭਾਗੀਆਂ ਦਾ ਸੁਆਗਤ ਕਰਦੇ ਹੋਏ ਭਰੋਸਾ ਪ੍ਰਗਟਾਇਆ ਕਿ ਇਹ ਸਮਿਟ ਹਰਿਆਣਾ, ਭਾਰਤ ਅਤੇ ਅਫ਼ਰੀਕੀ ਦੇਸ਼ਾਂ ਵਿਚਾਲੇ ਦੋਸਤੀ, ਸਹਿਯੋਗ ਅਤੇ ਸਾਂਝੀ ਸਫਲਤਾ ਦੀ ਨਵੀਂ ਸ਼ੁਰੂਆਤ ਸਾਬਤ ਹੋਵੇਗੀ।

 

Tags: Nayab Singh Saini , Manohar Lal Khattar , Shripad Yesso Naik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD