Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡੀਐਮ ਵੱਲੋਂ ਆਤਮ ਹੱਤਿਆ ਦਾ ਮਾਮਲਾ : ਮੁੱਖ ਮੰਤਰੀ ਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਨੈਤਿਕ ਅਧਾਰ ਨਹੀਂ-ਸੁਨੀਲ ਜਾਖੜ

ਕਿਹਾ, ਇਹ ਕੱਟਰ ਇਮਾਨਦਾਰ ਨਹੀਂ ਕੱਟਰ ਬੇਈਮਾਨ ਸਰਕਾਰ

Sunil Jakhar

Web Admin

Web Admin

5 Dariya News

ਚੰਡੀਗੜ੍ਹ , 21 Mar 2026

Last updated on: Mar 21, 2026, 17:09 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੰਮ੍ਰਿਤਸਰ ਦੇ ਵੇਅਰਹਾਉਸ ਦੇ ਜ਼ਿਲ੍ਹਾ ਮੈਨੇਜਰ ਵੱਲੋਂ ਆਤਮਹੱਤਿਆਂ ਕਰ ਲਏ ਜਾਣ ਤੇ ਡੂੰਘੇ ਦੁੱਖ ਦਾ ਇਜਹਾਰ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਨੈਤਿਕ ਅਧਾਰ ਨਹੀਂ ਬਚਿਆ ਹੈ। ਇੱਥੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਘਰਸ ਕਰੇਗੀ। 

ਉਨ੍ਹਾਂ ਨੇ ਆਖਿਆ ਕਿ ਪਹਿਲਾਂ ਤਾਂ ਫਿਰੌਤੀ ਨਾ ਦੇ ਸਕਨ ਕਾਰਨ ਪੰਜਾਬ ਦੇ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਸੀ ਅਤੇ ਗੈਂਗਸਟਰਰਾਜ ਦਾ ਸੰਤਾਪ ਪੰਜਾਬ ਦੇ ਲੋਕ ਭੁਗਤ ਰਹੇ ਸਨ, ਪਰ ਹੁਣ ਤਾਂ ਮੰਤਰੀਆਂ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਪੰਜਾਬ ਦੇ ਅਫਸਰਾਂ ਤੱਕ ਨੂੰ ਆਪਣੀਆਂ ਜਾਨਾਂ ਦੇਣੀਆਂ ਪੈ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਚਿੱਟੇ ਦਿਨ ਇਕ ਅਧਿਕਾਰੀ ਦਾ ਹੋਇਆ ਕਤਲ ਹੈ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਪਰਚਾ ਦਰਜ ਕਰਕੇ ਤੁਰੰਤ ਉਸਨੂੰ ਗ੍ਰਿਫਤਾਰ ਕੀਤਾ ਜਾਵੇ।

ਭਾਜਪਾ ਪ੍ਰਧਾਨ ਨੇ ਮੁੱਖ ਮੰਤਰੀ ਦੇ ਉਸ ਬਿਆਨ ਜਿਸ ਵਿਚ ਉਨ੍ਹਾਂ ਨੇ ਕੇਸ ਦੀ ਜਾਂਚ ਮੁੱਖ ਸਕੱਤਰ ਨੂੰ ਦਿੱਤੀ ਹੈ, ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਤਲ ਦੇ ਕੇਸਾਂ ਦੀ ਜਾਂਚ ਮੁੱਖ ਸਕੱਤਰ ਕਦੋਂ ਤੋਂ ਕਰਨ ਲੱਗੇ ਹਨ। ਭਾਜਪਾ ਪ੍ਰਧਾਨ ਨੇ ਆਖਿਆ ਹੈ ਕਿ ਅਸਲ ਵਿਚ ਇਹ ਕਟੱੜ ਇਮਾਨਦਾਰੀ ਦਾ ਦਾਅਵਾ ਕਰਨ ਵਾਲੀ ਸਰਕਾਰ ਦਾ ਅਸਲ ਸੱਚ ਹੈ। 

ਉਨ੍ਹਾਂ ਨੇ ਕਿਹਾ ਕਿ ਇਹ ਮੰਤਰੀ ਮੰਡਲ ਨਹੀਂ ਸਗੋਂ ਗੈਂਗ ਆਫ ਮਿਨਸਟਰਿਜ਼ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਮੰਤਰੀ ਵਿਜੈ ਸਿੰਗਲਾ, ਫਿਰ ਸਰਾਰੀ ਅਤੇ ਹੁਣ ਲਾਲਜੀਤ ਸਿੰਘ ਭੁੱਲਰ, ਇਹ ਆਪ ਸਰਕਾਰ ਦਾ ਅਸਲ ਚਿਹਰਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿਘ ਮਾਨ ਹੁਣ ਮੁੱਖ ਮੰਤਰੀ ਦੇ ਅਹੁਦੇ ਤੇ ਬੋਝ ਬਣ ਚੁੱਕੇ ਹਨ। 

ਉਨ੍ਹਾਂ ਨੇ ਕਿਹਾ ਕਿ ਜਦ ਤੱਕ ਪੀੜਤ ਪਰਿਵਾਰ ਨੂੰ ਨਿਆਂ ਨਹੀਂ ਮਿਲਦਾ, ਪਾਰਟੀ ਚੁੱਪ ਨਹੀਂ ਬੈਠੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸਦੀ ਨੈਤਿਕ ਜਿੰਮੇਵਾਰੀ ਕਬੂਲ ਕਰਦਿਆਂ ਤਿਆਗਪੱਤਰ ਦੇਣਾ ਚਾਹੀਦਾ ਹੈ ਅਤੇ ਇਸ ਕੇਸ ਦੀ ਜਾਂਚ ਕਿਸੇ ਨਿਰਪੱਖ ਏਂਜਸੀ ਤੋਂ ਸਮਾਂਬੱਧ ਤਰੀਕੇ ਨਾਲ ਕਰਵਾਈ ਜਾਵੇ।

 

Tags: Sunil Jakhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD