Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਪਟਿਆਲਾ ਵਰਕਸ਼ਾਪ ਵਿਖੇ ਪੰਜਾਬੀ ਵਿਕੀਮੀਡੀਅਨਾਂ ਨੇ ਜਨਤਕ-ਫੰਡ ਪ੍ਰਾਪਤ ਸਮੱਗਰੀ ਲਈ ਖੁੱਲ੍ਹੀ ਪਹੁੰਚ ਨੀਤੀ ਦੀ ਅਪੀਲ ਕੀਤੀ

Wikipedia

Web Admin

Web Admin

5 Dariya News

ਪਟਿਆਲਾ , 21 Mar 2026

Last updated on: Mar 22, 2026, 09:35 IST

ਪੰਜਾਬੀ ਵਿਕੀਮੀਡੀਅਨਜ਼ ਯੂਜ਼ਰ ਗਰੁੱਪ ਵੱਲੋਂ ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਆਯੋਜਿਤ ਵਿਕੀਪੀਡੀਆ ਸਿਖਲਾਈ ਵਰਕਸ਼ਾਪ ਦੌਰਾਨ ਇੱਕ ਮਹੱਤਵਪੂਰਨ ਮੰਗ ਪੱਤਰ ਮੁੱਖ ਮਹਿਮਾਨ ਤੇਜਿੰਦਰ ਮਹਿਤਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ, ਨੂੰ ਸੌਂਪਿਆ ਗਿਆ। ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਪੰਜਾਬੀ ਵਰਲਡ ਸੈਂਟਰ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਨੇ ਕੀਤੀ, ਜਦਕਿ ਉੱਘੇ ਅਨੁਵਾਦਕ ਚਰਨ ਗਿੱਲ, ਉੱਤਰੀ ਖੇਤਰੀ ਭਾਸ਼ਾਵਾਂ ਕੇਂਦਰ ਦੇ ਪ੍ਰਿੰਸੀਪਲ ਡਾ. ਪਵਨ ਟਿੱਬਾ ਅਤੇ ਸਾਹਿਤਕਾਰ ਬਲਰਾਮ ਬੋਧੀ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ।

ਗਰੁੱਪ ਦੇ ਵਲੰਟੀਅਰ ਮੀਡੀਆ ਐਡਵਾਈਜ਼ਰ ਅਮਨ ਅਰੋੜਾ ਨੇ ਦੱਸਿਆ ਕਿ ਸੀਨੀਅਰ ਵਿਕੀਮੀਡੀਅਨਜ਼ ਸਤਦੀਪ ਗਿਲ, ਨਿਤੇਸ਼ ਗਿਲ ਅਤੇ ਗਰੁੱਪ ਕੋਆਰਡੀਨੇਟਰ ਕੁਲਦੀਪ ਬੁਰਜ ਭਲਾਈਕੇ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਪੰਜਾਬ ਸਰਕਾਰ ਕੋਲੋਂ ਜਨਤਕ ਧਨ ਨਾਲ ਛਪਣ ਵਾਲੀ ਸਾਰੀ ਸਮੱਗਰੀ ਨੂੰ ਕਾਪੀਰਾਈਟ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਗਈ ਹੈ। ਗਰੁੱਪ ਦਾ ਮੰਨਣਾ ਹੈ ਕਿ ਏਆਈ ਦੇ ਦੌਰ ਵਿੱਚ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਅਤੇ ਵਿਕਾਸ ਲਈ ਇੰਟਰਨੈੱਟ ਅਤੇ ਡਿਜੀਟਲ ਪਲੇਟਫਾਰਮ ‘ਤੇ ਗਿਆਨ-ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਬਾਰੇ ਪੰਜਾਬੀ ਵਿੱਚ ਵੱਧ ਤੋਂ ਵੱਧ ਸਮੱਗਰੀ ਉਪਲਬਧ ਹੋਣੀ ਚਾਹੀਦੀ ਹੈ।

ਕਿਉਂਕਿ ਗਿਆਨ ਸਮਾਜ ਦੀ ਸਾਂਝੀ ਧਰੋਹਰ ਹੈ, ਇਸ ਲਈ ਲੋਕਾਂ ਦੇ ਟੈਕਸ ਨਾਲ ਤਿਆਰ ਹੋਣ ਵਾਲੀ ਹਰ ਕਿਸਮ ਦੀ ਸਮੱਗਰੀ ਜਿਵੇਂ ਕਿ ਕਿਤਾਬਾਂ, ਖੋਜ ਪੱਤਰ, ਰਿਪੋਰਟਾਂ ਅਤੇ ਸਰਕਾਰੀ ਦਸਤਾਵੇਜ਼ ਆਦਿ ਸਭ ਲਈ ਮੁਫ਼ਤ ਉਪਲਬਧ ਹੋਣੇ ਚਾਹੀਦੇ ਹਨ। ਇਸ ਨਾਲ ਵਿਦਿਆਰਥੀ, ਖੋਜਕਰਤਾ, ਅਧਿਆਪਕ, ਪੰਜਾਬੀ ਭਾਸ਼ਾ ਸੇਵੀ ਅਤੇ ਆਮ ਨਾਗਰਿਕ ਲੰਬੇ ਸਮੇਂ ਤੱਕ ਇਸਦਾ ਲਾਭ ਲੈ ਸਕਣਗੇ।

ਮੰਗ ਪੱਤਰ ਵਿੱਚ ਇਹ ਵੀ ਦਰਸਾਇਆ ਗਿਆ ਕਿ ਤਾਮਿਲਨਾਡੂ ਅਤੇ ਓਡੀਸ਼ਾ ਵਰਗੇ ਰਾਜਾਂ ਵੱਲੋਂ ਇਸ ਤਰ੍ਹਾਂ ਦੇ ਕਦਮ ਪਹਿਲਾਂ ਹੀ ਚੁੱਕੇ ਜਾ ਚੁੱਕੇ ਹਨ ਅਤੇ ਭਾਰਤ ਸਰਕਾਰ ਦੀ ਗਵਰਮੈਂਟ ਓਪਨ ਡਾਟਾ ਲਾਇਸੈਂਸ ਪਾਲਿਸੀ ਵੀ ਇਸ ਦੇ ਹੱਕ ਵਿੱਚ ਹੈ। ਗਰੁੱਪ ਨੇ ਇਹ ਭਰੋਸਾ ਵੀ ਦਿੱਤਾ ਹੈ ਕਿ ਜੇਕਰ ਪੰਜਾਬ ਸਰਕਾਰ ਇਹ ਮੰਗ ਕਬੂਲ ਕਰਦੀ ਹੈ ਤਾਂ ਪੰਜਾਬੀ ਵਿਕੀਮੀਡੀਅਨਜ਼ ਯੂਜ਼ਰ ਗਰੁੱਪ ਇਸ ਸਮੱਗਰੀ ਨੂੰ ਵਿਕੀਮੀਡੀਆ ਫਾਊਂਡੇਸ਼ਨ ਦੇ ਪ੍ਰੋਜੈਕਟਾਂ ਰਾਹੀਂ ਇੰਟਰਨੈੱਟ ‘ਤੇ ਮੁਫ਼ਤ ਉਪਲਬਧ ਕਰਵਾਉਣ ਵਿੱਚ ਆਪਣਾ ਯੋਗਦਾਨ ਪਾਵੇਗਾ।

ਮੁੱਖ ਮਹਿਮਾਨ ਤੇਜਿੰਦਰ ਮਹਿਤਾ ਨੇ ਗਰੁੱਪ ਵਲੋਂ ਕੀਤੀ ਮੰਗ ਬਾਰੇ ਸਕਾਰਾਤਮਕ ਪ੍ਰਤੀਕ੍ਰਿਆ ਦਿੰਦੇ ਹੋਏ ਭਰੋਸਾ ਦਿਵਾਇਆ ਕਿ ਉਹ ਇਸ ਮੰਗ ਦੇ ਪੈਰੋਕਾਰ ਅਤੇ ਵਕੀਲ ਵਜੋਂ ਭੂਮਿਕਾ ਨਿਭਾਉਂਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਹਰੇਕ ਸਬੰਧਤ ਅਥਾਰਟੀ ਤੱਕ ਇਸ ਮੰਗ ਨੂੰ ਮੰਜੂਰ ਕਰਵਾਉਣ ਲਈ ਪਹੁੰਚ ਕਰਨਗੇ। ਪ੍ਰਧਾਨਗੀ ਭਾਸ਼ਣ ਦੌਰਾਨ ਡਾ. ਭੀਮ ਇੰਦਰ ਸਿੰਘ ਨੇ ਵੀ ਇਸ ਮੰਗ ਨੂੰ ਜਾਇਜ ਕਰਾਰ ਦਿੱਤਾ ਅਤੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਗਿਆਨ ਨੂੰ ਬੰਦ ਕਰਨ ਦੀ ਬਜਾਏ ਖੁੱਲ੍ਹਾ ਰੱਖਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਡਿਜੀਟਲ ਵਿਕਾਸ ਲਈ ਸਰਕਾਰੀ ਅਤੇ ਵਿਦਿਅਕ ਸੰਸਥਾਵਾਂ ਨੂੰ ਖੁੱਲ੍ਹੇ ਲਾਇਸੈਂਸਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਪੰਜਾਬੀ ਵਿਕੀਮੀਡੀਅਨਜ਼ ਯੂਜ਼ਰ ਗਰੁੱਪ ਨੂੰ ਵਰਲਡ ਪੰਜਾਬੀ ਸੈਂਟਰ ਵੱਲੋਂ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਚਰਨ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਡਿਜੀਟਲ ਯੁੱਗ ਨਾਲ ਜੋੜਨਾ ਸਮੇਂ ਦੀ ਲੋੜ ਹੈ ਅਤੇ ਵਿਕੀਮੀਡੀਆ ਪ੍ਰੋਜੈਕਟ ਇਸ ਕੰਮ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। 

ਉਨ੍ਹਾਂ ਕਿਹਾ ਕਿ ਵਲੰਟੀਅਰਾਂ ਦੀ ਨਿਰੰਤਰ ਮਿਹਨਤ ਨਾਲ ਪੰਜਾਬੀ ਵਿੱਚ ਗਿਆਨ ਦਾ ਖਜ਼ਾਨਾ ਵਧ ਰਿਹਾ ਹੈ ਅਤੇ ਇਸ ਤਰ੍ਹਾਂ ਦੇ ਉਪਰਾਲਿਆਂ ਨੂੰ ਹੋਰ ਵਧਾਉਣ ਦੀ ਲੋੜ ਹੈ। ਅਮਨ ਅਰੋੜਾ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਵਰਕਸ਼ਾਪ ਦੇ ਤਕਨੀਕੀ ਸੈਸ਼ਨਾਂ ਦੌਰਾਨ ਨਿਤੇਸ਼ ਗਿਲ, ਸਤਦੀਪ ਗਿਲ ਅਤੇ ਕੁਲਦੀਪ ਬੁਰਜ ਭਲਾਈਕੇ ਨੇ ਮੁੱਖ ਟ੍ਰੇਨਰਾਂ ਵਜੋਂ ਭਾਗੀਦਾਰਾਂ ਨੂੰ ਵਿਕੀਪੀਡੀਆ ਸੰਪਾਦਨ, ਰੈਫਰੰਸ ਜੋੜਨ ਅਤੇ ਨਵੀਂ ਸਮੱਗਰੀ ਜੋੜਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਵਰਕਸ਼ਾਪ ਵਿੱਚ ਸੋਨੀਆ ਅਟਵਾਲ, ਤਮਨਪ੍ਰੀਤ ਕੌਰ, ਗੁਰਤੇਜ ਚੌਹਾਨ, ਗੁਰਮੇਲ ਕੌਰ ਗਿਲ, ਅਸ਼ਵਿੰਦਰ ਕੌਰ, ਰਾਜਦੀਪ ਕੌਰ, ਹਰਪ੍ਰੀਤ ਦੁਗਾਲ, ਤਰਨ ਗੋਸਵਾਮੀ, ਹਰਮਨਜੀਤ ਸਿੰਘ ਅਤੇ ਹੋਰ ਵਿਦਿਆਰਥੀਆਂ, ਖੋਜ ਸਕਾਲਰਾਂ ਅਤੇ ਵਿਕੀਪੀਡੀਆ ਵਿੱਚ ਰੁਚੀ ਰੱਖਣ ਵਾਲੇ ਲੋਕਾਂ ਨੇ ਭਾਗ ਲਿਆ।

 

Tags: Wikipedia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD