Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਕਿਸਾਨ ਜਥੇਬੰਦੀਆਂ ਨੇ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

ਚੋਣ ਘੋਸ਼ਣਾ ਪੱਤਰ ਵਿੱਚ ਮੰਗਾਂ ਸ਼ਾਮਲ ਕਰਨ ਦੀ ਅਪੀਲ

Sunil Jakhar

Web Admin

Web Admin

5 Dariya News

ਚੰਡੀਗੜ੍ਹ , 21 Mar 2026

Last updated on: Mar 22, 2026, 09:57 IST

ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਇੱਕ ਡੈਲੀਗੇਸ਼ਨ ਨੇ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸੰਬੰਧੀ ਇੱਕ ਵਿਸਥਾਰਪੂਰਵਕ ਮੰਗ ਪੱਤਰ ਪੇਸ਼ ਕੀਤਾ। ਇਸ ਡੈਲੀਗੇਸ਼ਨ ਵਿੱਚ ਸ. ਹਰਮੀਤ ਸਿੰਘ ਕਾਦੀਆਂ (ਬੀ ਕੇ ਯੂ ਕਾਦੀਆਂ), ਸ. ਫੁਰਮਾਨ ਸਿੰਘ ਸੰਧੂ (ਬੀ ਕੇ ਯੂ ਪੰਜਾਬ), ਸ. ਜੰਗਵੀਰ ਸਿੰਘ ਚੌਹਾਨ (ਦੋਆਬਾ ਕਿਸਾਨ ਕਮੇਟੀ ਪੰਜਾਬ), ਸ. ਬਲਵਿੰਦਰ ਸਿੰਘ ਮੱਲ੍ਹੀ ਨੰਗਲ (ਦੋਆਬਾ ਕਿਸਾਨ ਸੰਘਰਸ਼ ਕਮੇਟੀ), ਸ. ਬਲਵਿੰਦਰ ਸਿੰਘ ਰਾਜੂ ਔਲਖ  (ਮਾਝਾ ਕਿਸਾਨ ਸੰਘਰਸ਼ ਕਮੇਟੀ), ਸ. ਮਲੂਕ ਸਿੰਘ ਹੀਰਕੇ (ਬੀ ਕੇ ਯੂ ਮਾਲਵਾ ਹੀਰਕੇ ) ਅਤੇ ਸ. ਕੁਲਦੀਪ ਸਿੰਘ ਬਲਜੀਦਪੁਰ (ਦੋਆਬਾ ਕਿਸਾਨ ਯੂਨੀਅਨ ਪੰਜਾਬ) ਸ਼ਾਮਲ ਸਨ।

ਡੈਲੀਗੇਸ਼ਨ ਨੇ ਆਪਣੇ ਮੰਗ ਪੱਤਰ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ਦਾ ਹੱਲ ਰਿਪੇਰੀਅਨ ਸਿਧਾਂਤ ਦੇ ਅਧਾਰ 'ਤੇ ਕਰਨ, ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕਰਨ, ਫਸਲਾਂ ਲਈ ਐਮਐਸਪੀ ਅਤੇ ਭਾਵ ਅੰਤਰ ਸਕੀਮ ਲਾਗੂ ਕਰਨ, ਕਿਸਾਨ ਕਮਿਸ਼ਨ ਅਤੇ ਜਨਰਲ ਕੈਟਾਗਿਰੀ ਕਮਿਸ਼ਨ ਬਣਾਉਣ ਵਰਗੀਆਂ ਮੁੱਖ ਮੰਗਾਂ ਰੱਖੀਆਂ। ਇਸ ਤੋਂ ਇਲਾਵਾ, ਪੰਜਾਬ ਵਿੱਚ ਨੌਕਰੀਆਂ ਵਿੱਚ ਪੰਜਾਬੀਆਂ ਨੂੰ ਤਰਜੀਹ ਦੇਣ, ਗੰਨੇ ਦੀ ਬਕਾਇਆ ਰਕਮ ਸਮੇਂ ਸਿਰ ਅਦਾ ਕਰਨ, ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨਕਲੀ ਦੁੱਧ ਦੀ ਜਾਂਚ ਲਈ ਮੋਬਾਈਲ ਲੈਬੋਰਟਰੀਆਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਗਈ।

ਕਿਸਾਨ ਆਗੂਆਂ ਨੇ ਭਾਜਪਾ  ਤੋਂ ਅਪੀਲ ਕੀਤੀ ਕਿ ਆਉਣ ਵਾਲੇ ਚੋਣ ਘੋਸ਼ਣਾ ਪੱਤਰ ਵਿੱਚ ਇਹ ਮੰਗਾਂ ਸ਼ਾਮਲ ਕੀਤੀਆਂ ਜਾਣ ਅਤੇ ਪੰਜਾਬ ਦੇ ਮੁੱਦਿਆਂ ਦਾ ਤੁਰੰਤ ਹੱਲ ਕੀਤਾ ਜਾਵੇ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਡੈਲੀਗੇਸ਼ਨ ਨੂੰ ਧਿਆਨ ਨਾਲ ਸੁਣਦੇ ਹੋਏ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਵਾਜਬ ਮੰਗਾਂ ਨੂੰ ਪਾਰਟੀ ਮੰਚ 'ਤੇ ਉਠਾਇਆ ਜਾਵੇਗਾ ਅਤੇ ਉਹਨਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

 

Tags: Sunil Jakhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD