Wednesday, 17 June 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਸੀਅਰਖ ਵਿਖੇ 12 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ

 

ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

563 ਕਰੋੜ ਰੁਪਏ ਦੀ ਲਾਗਤ ਨਾਲ 38.5 ਏਕੜ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਲਈ ਟੈਂਡਰ ਜਾਰੀ : ਭਗਵੰਤ ਸਿੰਘ ਮਾਨ

Bhagwant Mann

Web Admin

Web Admin

5 Dariya News

ਮਲੇਰਕੋਟਲਾ , 21 Mar 2026

Last updated on: Mar 22, 2026, 10:04 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿੱਚ ਲੋਕਾਂ ਨਾਲ ਈਦ ਮਨਾਈ। ਇੱਥੇ ਈਦਗਾਹ ਵਿੱਚ ਈਦ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ 563 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਹੋਰ ਹਸਪਤਾਲਾਂ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। 

ਇਸ ਦੌਰਾਨ ਉਨ੍ਹਾਂ ਨੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ, ਜਿਸ ਨਾਲ ਲੋਕ-ਪੱਖੀ ਯੋਜਨਾ ਨੂੰ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਹੈ। ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਈਦ-ਉਲ-ਫ਼ਿਤਰ ਇੱਕ ਦੂਜੇ ਦੀ ਭਲਾ ਮੰਗਣ ਦਾ ਤਿਉਹਾਰ ਹੈ ਅਤੇ ਮੈਨੂੰ ਮਲੇਰਕੋਟਲਾ ਦੀ ਇਸ ਪਵਿੱਤਰ ਈਦਗਾਹ ਵਿੱਚ ਆ ਕੇ ਬਹੁਤ ਸਕੂਨ ਤੇ ਖੁਸ਼ੀ ਮਿਲੀ ਹੈ।

ਇਹ ਇੱਕ ਅਜਿਹਾ ਤਿਉਹਾਰ ਹੈ ਜੋ ਭਾਈਚਾਰਕ ਸਾਂਝ ਦੀ ਪ੍ਰਤੱਖ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਅਸੀਂ ਇਕੱਠੇ ਬੈਠਦੇ ਹਾਂ ਅਤੇ ਇੱਕ ਦੂਜੇ ਦੀ ਖ਼ੈਰ ਮੰਗਦੇ ਹਾਂ। ਮੈਂ ਪ੍ਰਬੰਧਕ ਕਮੇਟੀ ਅਤੇ ਨੇੜਲੇ ਪਿੰਡਾਂ ਤੋਂ ਈਦ ਮਨਾਉਣ ਲਈ ਆਏ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।’’ ਉਨ੍ਹਾਂ ਅੱਗੇ ਕਿਹਾ, “ਮਲੇਰਕੋਟਲਾ ਇੱਕ ਇਤਿਹਾਸਕ ਧਰਤੀ ਹੈ ਜਿੱਥੋਂ ਦਸਵੇਂ ਪਾਤਸ਼ਾਹ ਦੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਗਿਆ ਸੀ ਤੇ ਉਹ ਆਵਾਜ਼ ਅੱਜ ਵੀ ਪੂਰੀ ਦੁਨੀਆ ਅਤੇ ਬ੍ਰਹਿਮੰਡ ਵਿੱਚ ਗੂੰਜ ਰਹੀ ਹੈ।” 

ਈਦ ਦੇ ਇਸ ਪਵਿੱਤਰ ਤਿਉਹਾਰ ਮੌਕੇ  ਉਨ੍ਹਾਂ ਐਲਾਨ ਕੀਤਾ ਕਿ ਇੱਥੇ ਇੱਕ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ , “ਲਗਭਗ 38.5 ਏਕੜ ਡਿਫੈਂਸ ਜ਼ਮੀਨ ਸਰਕਾਰ ਨੂੰ ਟ੍ਰਾਂਸਫਰ ਕਰ ਦਿੱਤੀ ਗਈ ਹੈ ਅਤੇ ਲਗਭਗ 563 ਕਰੋੜ ਰੁਪਏ ਦੀ ਲਾਗਤ ਨਾਲ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾਲਾ ਇਹ ਮੈਡੀਕਲ ਕਾਲਜ ਛੇਤੀ ਹੀ ਤਿਆਰ ਹੋ ਜਾਵੇਗਾ।

ਇਸ ਦੇ ਨਾਲ ਹੀ  ਲਗਭਗ 8.5 ਏਕੜ ਵਿੱਚ 150 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਵੀ ਬਣਾਇਆ ਜਾ ਰਿਹਾ ਹੈ ਕਿਉਂਕਿ ਇਸ ਸਮੇਂ ਖੰਨਾ ਅਤੇ ਲੁਧਿਆਣਾ ਵਿਚਕਾਰ ਅਜਿਹਾ ਕੋਈ ਵੀ ਹਸਪਤਾਲ ਉਪਲਬਧ ਨਹੀਂ ਹੈ,”। ਮੁੱਖ ਮੰਤਰੀ ਨੇ ਕਿਹਾ, ‘‘ਜਿੱਥੇ ਵੀ ਮੈਡੀਕਲ ਕਾਲਜ ਬਣਾਇਆ ਜਾਂਦਾ ਹੈ, ਉੱਥੇ ਇੱਕ ਨਰਸਿੰਗ ਕਾਲਜ ਅਤੇ 200 ਬਿਸਤਰਿਆਂ ਵਾਲਾ ਹਸਪਤਾਲ ਹੋਣਾ ਵੀ ਲਾਜ਼ਮੀ ਹੈ, ਇਸ ਲਈ ਇਹਨਾਂ ਨੂੰ ਵੀ ਮੈਡੀਕਲ ਕਾਲਜ ਦੇ ਨਾਲ ਹੀ ਵਿਕਸਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਕੁੜੀਆਂ ਦਾ ਸਕੂਲ ਜੋ ਪਹਿਲਾਂ ਦੋ ਸ਼ਿਫਟਾਂ ਵਿੱਚ ਚਲਾਇਆ ਜਾਂਦਾ ਸੀ,  ਲਈ ਹੁਣ  ਪੰਜ ਮੰਜ਼ਿਲਾ ਇਮਾਰਤ ਤਿਆਰ ਕੀਤੀ ਗਈ ਹੈ ਅਤੇ ਫਰਨੀਚਰ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਸਕੂਲ ਦਾ ਉਦਘਾਟਨ ਅਗਲੇ 15-20 ਦਿਨਾਂ ਵਿੱਚ ਹੋਣ ਦੀ ਸੰਭਾਵਨਾ ਹੈ ਅਤੇ ਸਾਡੀਆਂ ਧੀਆਂ ਉੱਥੇ ਸਿੱਖਿਆ ਪ੍ਰਾਪਤ ਕਰਨਗੀਆਂ।’’ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਬੱਚੇ ਡਾਕਟਰ ਬਣ ਸਕਣ ਅਤੇ ਉੱਚੀਆਂ ਬੁਲੰਦੀਆਂ ਛੂਹ ਸਕਣ।

ਪਹਿਲਾਂ ਬਹੁਤ ਸਾਰੇ ਨੇਤਾਵਾਂ ਨੇ ਰਾਜ ਕੀਤਾ ਹੈ, ਪਰ ਲੋਕਾਂ ਦੇ ਦਿਲਾਂ ਵਿੱਚ ਥਾਂ ਲੈਣ ਵਿੱਚ ਥੋੜ੍ਹੇ ਹੀ ਸਫ਼ਲ ਹੋਏ ਹਨ। ਲੋਕ ਆਪਣੇ ਦਿਲਾਂ ਵਿੱਚ ਸਿਰਫ਼ ਉਨ੍ਹਾਂ ਨੂੰ ਜਗ੍ਹਾ ਦਿੰਦੇ ਹਨ, ਜੋ ਉਨ੍ਹਾਂ ਲਈ ਰਾਜ ਕਰਦੇ ਹਨ, ਉਨ੍ਹਾਂ ਉੱਤੇ ਨਹੀਂ। ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਸਰਕਾਰ ਨੇ ਹੁਣ ਤੱਕ ਦੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਕਾਰਡ ਲਈ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕਰਦਾ ਹਾਂ। ਇਹ ਅਹਿਮ ਤੇ ਲੋਕ-ਪੱਖੀ ਯੋਜਨਾ ਹੈ, ਜਿਸਦਾ ਉਦੇਸ਼ ਨਕਦ ਰਹਿਤ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ, ਜਿਸ ਵਿੱਚ ਸਰਕਾਰੀ ਅਤੇ ਨਿੱਜੀ, ਦੋਵੇਂ ਹਸਪਤਾਲ ਸ਼ਾਮਲ ਹਨ।

ਸੂਬੇ ਵਿੱਚ ਰਹਿਣ ਵਾਲੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਹੋਵੇਗਾ। ਮੈਂ ਅਰਦਾਸ ਕਰਦਾ ਹਾਂ ਕਿ ਪੰਜਾਬ ਦੇ ਕਿਸੇ ਬਾਸ਼ਿੰਦੇ ਨੂੰ ਬਿਮਾਰੀ ਦੀ ਸਥਿਤੀ ’ਚੋਂ ਕਦੇ ਨਾ ਲੰਘਣਾ ਪਵੇ ਅਤੇ ਹਰ ਕੋਈ ਸਿਹਤਮੰਦ ਰਹੇ, ਪਰ ਜੇਕਰ ਅਜਿਹਾ ਹੁੰਦਾ ਹੈ ਤਾਂ ਰਾਜ ਸਰਕਾਰ ਲੋਕਾਂ ਦੇ ਇਲਾਜ ਲਈ ਉਨ੍ਹਾਂ ਦੇ ਨਾਲ ਪੂਰੀ ਦ੍ਰਿੜਤਾ ਨਾਲ ਖੜ੍ਹੀ ਹੈ। ਮਲੇਰਕੋਟਲਾ ਦੇ ਲੋਕਾਂ ਵੱਲੋਂ ਏਨਾ ਜ਼ਿਆਦਾ ਪਿਆਰ ਦਿੱਤਾ ਗਿਆ ਹੈ ਕਿ ਇਸ ਦਾ ਕਰਜ਼ਾ ਕਈ ਜਨਮਾਂ ਵਿੱਚ ਵੀ ਨਹੀਂ ਉਤਾਰਿਆ ਕੀਤਾ ਜਾ ਸਕਦਾ।

ਇਸ ਪਿਆਰ ਦੀ ਕੀਮਤ ਸਿਰਫ਼ ਉਹੀ ਸਮਝ ਸਕਦਾ ਹੈ ਜਿਸਨੂੰ ਇਹ ਮਿਲਦਾ ਹੈ।” ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੀ ਧਰਤੀ ਬਹੁਤ ਜ਼ਰਖੇਜ਼ ਹੈ, ਅਤੇ ਇੱਥੇ ਜੋ ਬੀਜ ਵੀ ਬੀਜਿਆ ਜਾਂਦਾ ਹੈ ਉਹ ਉੱਗ ਆਉਂਦਾ ਹੈ। ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਪੈਗੰਬਰਾਂ ਦੀ ਇਸ ਪਵਿੱਤਰ ਧਰਤੀ ’ਤੇ ਨਫ਼ਰਤ ਦਾ ਬੀਜ ਕਦੇ ਨਹੀਂ ਪੁੰਗਰੇਗਾ।” ਉਨ੍ਹਾਂ ਅੱਗੇ ਕਿਹਾ, ‘‘ਇਹ ਮੁਬਾਰਕ ਮਹੀਨਾ ਉਸ ਸਮੇਂ ਨੂੰ ਦਰਸਾਉਂਦਾ ਹੈ ਜਦੋਂ ਇਲਾਹੀ ਹੁਕਮ ਨਾਲ, ਪਵਿੱਤਰ ਕੁਰਾਨ ਮਨੁੱਖਤਾ ਨੂੰ ਬਖਸ਼ੀ ਗਈ ਸੀ।

ਅਸੀਂ ਸਾਰੇ ਇਕੱਠੇ ਹੋ ਕੇ ਹਰੇਕ ਧਰਮ ਦੇ ਤਿਉਹਾਰਾਂ ਅਤੇ ਧਾਰਮਿਕ ਸਮਾਗਮਾਂ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹਾਂ।’’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਵੱਖ-ਵੱਖ ਭਾਸ਼ਾਵਾਂ, ਉਪ-ਭਾਸ਼ਾਵਾਂ ਅਤੇ ਸੱਭਿਆਚਾਰ ਹਨ, ਜੋ ਇਸ ਨੂੰ ਅਨੇਕਤਾ ਵਿੱਚ ਏਕਤਾ ਦੀ ਇੱਕ ਵਿਲੱਖਣ ਉਦਾਹਰਣ ਵਜੋਂ ਪੇਸ਼ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਮਹਾਨ ਅਧਿਆਤਮਿਕ ਰਹਿਬਰਾਂ ਨੇ ਸਮੁੱਚੇ ਵਿਸ਼ਵ ਨੂੰ ਸ਼ਾਂਤੀ, ਸਦਭਾਵਨਾ, ਏਕਤਾ, ਭਾਈਚਾਰੇ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਅਸੀਂ ਹਰ ਰੋਜ਼ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਾਂ ਅਤੇ ਸਾਰਿਆਂ ਦੀ ਖੁਸ਼ਹਾਲੀ ਮੰਗਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਸ਼ਾਂਤੀ, ਪਿਆਰ ਅਤੇ ਭਾਈਚਾਰੇ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ। ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਸਫ਼ਲ ਨਹੀਂ ਹੋਣ ਦੇਣਗੇ।

ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕਾਂ ਵੱਲੋਂ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਏਕਤਾ ਦੀ ਰਵਾਇਤ ਜਾਰੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਭਵਿੱਖ ਵਿੱਚ ਇਸ ਨੂੰ ਸੁਰੱਖਿਅਤ ਰੱਖਣ ਲਈ ਹਮੇਸ਼ਾ ਵਚਨਬੱਧ ਰਹੇਗੀ।

 

Tags: Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD