Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮਨੀਸ਼ ਸਿਸੋਦੀਆ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

Manish Sisodia

Web Admin

Web Admin

5 Dariya News

ਫਿਰੋਜ਼ਪੁਰ , 21 Mar 2026

Last updated on: Mar 22, 2026, 10:52 IST

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ, ਫਿਰੋਜ਼ਪਰ ਵਿਖੇ ਪਹੁੰਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀਆਂ ਸਮਾਧਾਂ ਤੇ ਮੱਥਾ ਟੇਕਿਆ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਉਥੇ ਬਣੀ ਸ. ਭਗਤ ਸਿੰਘ ਦੀ ਮਾਤਾ ਵਿਦਿਯਾਵਤੀ ਦੀ ਸਮਾਧ ਅਤੇ ਬਟੁਕੇਸ਼ਵਰ ਦੀ ਸਮਾਧ ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ।

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਸ਼੍ਰੀ ਮਨੀਸ ਸਿਸੋਦੀਆ ਨੇ ਦੱਸਿਆ ਕਿ ਉਹ ਅੱਜ ਫਿਰੋਜ਼ਪੁਰ ਏਰੀਏ ਵਿੱਚੋਂ ਨਿਕਲ ਰਹੇ ਸਨ ਤਾਂ ਉਨ੍ਹਾਂ ਦਾ ਮੰਨ ਹੋਇਆ ਕਿ ਉਹ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਨਤਮਸਤਕ ਜ਼ਰੂਰ ਹੋਣ, ਜਿਨ੍ਹਾਂ ਦੀਆਂ ਕੁਰਬਾਨੀਆਂ ਕਾਰਨ ਹੀ ਅਸੀਂ ਆਜ਼ਾਦ ਹਵਾ ਵਿਚ ਸਾਹ ਲੈ ਰਹੇ ਹਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਕਾਮਯਾਬੀ ਲਈ ਕੰਮ ਕਰਨਾ ਚਾਹੀਦਾ ਹੈ।

ਇਸ ਉਪਰੰਤ ਉਨ੍ਹਾਂ ਹਿੰਦ-ਪਾਕ ਬਾਰਡਰ ਤੇ ਰੀਟਰੀਟ ਸੈਰਾਮਨੀ ਦਾ ਵੀ ਆਨੰਦ ਮਾਨਿਆ ਅਤੇ ਉਥੇ ਆਰਮੀ ਦੇ ਜਵਾਨਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਜਵਾਨ ਜੋ ਕਿ ਦਿਨ-ਰਾਤ ਸਰਹੱਦਾ ਤੇ ਆਪਣੀਆਂ ਡਿਊਟੀ ਨਿਭਾ ਰਹੇ ਹਨ ਇਨ੍ਹਾਂ ਕਰ ਕੇ ਹੀ ਅਸੀਂ ਆਪਣੇ ਘਰਾਂ ਵਿੱਚ ਬੇਚਿੰਤ ਹੋ ਕੇ ਸੋ ਰਹੇ ਹਾਂ, ਸਾਨੂੰ ਸਾਰਿਆਂ ਨੂੰ ਇਨ੍ਹਾਂ ਤੇ ਮਾਨ ਹੈ।

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸਐਸਪੀ ਸ. ਭੁਪਿੰਦਰ ਸਿੰਘ, ਚੇਅਰਮੈਨ ਪੰਜਾਬ ਬੀ.ਸੀ ਕਮਿਸ਼ਨ ਡਾ. ਮਲਕੀਤ ਥਿੰਦ,  ਚੇਅਰਮੈਨ ਪੰਜਾਬ ਐਗਰੋ ਸ਼ਮਿੰਦਰ ਖਿੰਦਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਜਿੰਦਰ ਘਾਂਗਾ ਤੋਂ ਇਲਾਵਾ ਹੋਰ ਸ਼ਖਸੀਅਤਾ ਤੇ ਪਤਵੰਦੇ ਹਾਜ਼ਰ ਸਨ।

 

Tags: Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD