Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਵਾਂ ਗਾਉਂ ਵਿੱਚ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਦੇ ਹੁਕਮ

Punjab Traders Commission

Web Admin

Web Admin

5 Dariya News

ਨਵਾਂ ਗਾਉਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 21 Mar 2026

Last updated on: Mar 22, 2026, 11:16 IST

ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਅੱਜ ਵਿਧਾਨ ਸਭਾ ਹਲਕਾ ਖਰੜ ਤਹਿਤ ਮੇਨ ਬਾਜ਼ਾਰ, ਨਵਾਂ ਗਾਉਂ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਣਜੀਤ ਪਾਲ ਸਿੰਘ, ਚੇਅਰਮੈਨ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਮੋਹਾਲੀ, ਤਰਲੋਚਨ ਸਿੰਘ ਬੈਦਵਾਣ, ਵਾਈਸ ਚੇਅਰਮੈਨ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਮੋਹਾਲੀ, ਯਸ਼ਪਾਲ ਬਾਂਸਲ, ਚੇਅਰਮੈਨ ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਖਰੜ ਅਤੇ ਹੋਰ ਮੈਂਬਰਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਿੱਚ ਸ਼੍ਰੀ ਮਨੀਸ਼ ਨਾਇਰ, ਸਹਾਇਕ ਕਮਿਸ਼ਨਰ ਸਟੇਟ ਟੈਕਸ, ਗੁਰਸ਼ੇਰ ਸਿੰਘ ਸਹਾਇਕ ਸਟੇਟ ਟੈਕਸ ਅਫ਼ਸਰ, ਸਤਵੀਰ ਕੌਰ ਅਤੇ ਜਸਮੀਤ ਕੌਰ ਇੰਸਪੈਕਟਰ ਸਟੇਟ ਟੈਕਸ, ਮਨਜੀਤ ਕੌਰ ਫੂਡ ਸਪਲਾਈ ਅਫ਼ਸਰ, ਦੀਪਕ ਕੁਮਾਰ ਇੰਸਪੈਕਟਰ ਐਮ.ਸੀ. ਖਰੜ, ਦਲਜੀਤ ਸਿੰਘ ਸੁਪਰਡੈਂਟ ਐਮ.ਸੀ. ਖਰੜ, ਸੁਰਿੰਦਰ ਸਿੰਘ (ਦਫ਼ਤਰ ਐਮ.ਸੀ. ਖਰੜ), ਰਾਜਵੀਰ ਸਿੰਘ ਤਹਿਸੀਲਦਾਰ ਮਾਜਰੀ, ਰਾਜਵਿੰਦਰ ਸਿੰਘ ਬੀ.ਡੀ.ਪੀ.ਓ. ਮਾਜਰੀ, ਡਾ. ਮਨੋਜ ਸ਼ਰਮਾ ਸਿਵਲ ਹਸਪਤਾਲ ਕੁਰਾਲੀ, ਡਾ. ਰਾਜੇਸ਼ ਐਸ.ਐਮ.ਓ. ਸਿਵਲ ਹਸਪਤਾਲ ਖਰੜ, ਅਮਨਦੀਪ ਸ਼ਰਮਾ (ਦਫ਼ਤਰ ਐਮ.ਸੀ. ਨਵਾਂ ਗਾਉਂ), ਅਸ਼ੋਕ ਕੁਮਾਰ (ਦਫ਼ਤਰ ਐਮ.ਸੀ. ਕੁਰਾਲੀ), ਵਰਿੰਦਰ ਕੁਮਾਰ (ਕਿਰਤ ਵਿਭਾਗ), ਅਸ਼ਵਨੀ ਕੁਮਾਰ ਸੈਨੇਟਰੀ ਇੰਸਪੈਕਟਰ ਨਵਾਂ ਗਾਉਂ, ਏ.ਐਸ.ਆਈ. ਹਰਦੀਪ ਸਿੰਘ ਖਰੜ, ਇਕਬਾਲ ਸਿੰਘ ਜੇ.ਈ. ਲੋਕ ਨਿਰਮਾਣ ਵਿਭਾਗ ਅਤੇ ਦੀਪਾਂਸ਼ੂ ਗੁਪਤਾ ਜੇ.ਈ. ਜਲ ਸਪਲਾਈ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਭਾਗ ਲਿਆ ਅਤੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਲਿਖਤੀ ਰੂਪ ਵਿੱਚ ਪੇਸ਼ ਕੀਤੇ। ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਮੌਕੇ ‘ਤੇ ਹੀ ਉਨ੍ਹਾਂ ਦੇ ਮੁੱਦਿਆਂ ਦੇ ਜਵਾਬ ਦਿੱਤੇ ਗਏ ਅਤੇ ਕਈ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਲਈ ਪਾਰਦਰਸ਼ੀ ਅਤੇ ਸੁਖਦ ਵਪਾਰਕ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਦੱਸਿਆ ਕਿ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਸਮੇਂ-ਬੱਧ ਨਿਪਟਾਰੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਅੱਜ ਰੱਖੀਆਂ ਗਈਆਂ ਮੁਸ਼ਕਿਲਾਂ ਦਾ ਚਾਰ ਹਫ਼ਤਿਆਂ ਵਿੱਚ ਸਮਾਂ ਬੱਧ ਹੱਲ ਦਿੱਤਾ ਜਾਵੇਗਾ।

 

Tags: Punjab Traders Commission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD