Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਮਾਣਾ ਵਿੱਚ ਸੈਣੀ ਨੂੰ ਦਿਖਾਏ ਕਾਲੇ ਝੰਡੇ, 'ਆਪ' ਨੇ 'ਗੋ ਬੈਕ' ਦੇ ਨਾਅਰਿਆਂ ਨਾਲ ਕੀਤਾ ਜ਼ੋਰਦਾਰ ਪ੍ਰਦਰਸ਼ਨ

'ਆਪ' ਆਗੂਆਂ ਦਾ ਸਵਾਲ- ਲੋਕਾਂ ਨੂੰ ਗੁਮਰਾਹ ਕਰਨ ਲਈ ਵਾਰ-ਵਾਰ ਪੰਜਾਬ ਆਉਣ ਦੀ ਬਜਾਏ ਭਾਜਪਾ ਸੂਬੇ ਦਾ ਆਰਡੀਐਫ ਅਤੇ ਹੜ੍ਹ ਰਾਹਤ ਫੰਡ ਕਿਉਂ ਨਹੀਂ ਜਾਰੀ ਕਰਦੀ

Chetan Singh Jauramajra, Protest

Web Admin

Web Admin

5 Dariya News

ਪਟਿਆਲਾ/ਚੰਡੀਗੜ੍ਹ , 21 Mar 2026

Last updated on: Mar 22, 2026, 11:26 IST

ਆਮ ਆਦਮੀ ਪਾਰਟੀ (ਆਪ) ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਮਾਣਾ ਸਥਿਤ ਕਿਸਾਨ ਭਵਨ ਦੇ ਦੌਰੇ ਦੌਰਾਨ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਇਕੱਠੇ ਹੋ ਕੇ ਕਾਲੇ ਝੰਡੇ ਲਹਿਰਾਏ ਅਤੇ "ਸੈਣੀ ਗੋ ਬੈਕ", "ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰੋ" ਅਤੇ "ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਰੁਪਏ ਜਾਰੀ ਕਰੋ" ਵਰਗੇ ਨਾਅਰੇ ਲਗਾ ਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਵਿਰੁੱਧ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।

ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤੇਜਿੰਦਰ ਮਹਿਤਾ ਅਤੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਵਿਰਕ ਨੇ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂਆਂ ਨੇ ਭਾਜਪਾ ਸਰਕਾਰ ’ਤੇ ਪੰਜਾਬ ਦਾ ਬਣਦਾ ਹੱਕ ਦੇਣ ਤੋਂ ਲਗਾਤਾਰ ਇਨਕਾਰ ਕਰਨ ਦੇ ਦੋਸ਼ ਲਾਏ। 

ਉਨ੍ਹਾਂ ਪੰਜਾਬ ਦੇ ਬਕਾਇਆ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਦੇਰੀ ਕਾਰਨ ਸੂਬੇ ਅਤੇ ਇੱਥੋਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨ ਵਿੱਚ ਹਲਕਾ ਇੰਚਾਰਜ ਪ੍ਰਦੀਪ ਜੋਸਨ, ਕੁੰਦਨ ਗੋਗੀਆ, ਸਿੱਖਿਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਟਿਵਾਣਾ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਧਰਮ ਪਾਲ ਨਾਹਰ ਸਮੇਤ ਸ਼ੰਕਰ ਜਿੰਦਲ, ਗੋਪਾਲ ਕ੍ਰਿਸ਼ਨ ਅਤੇ ਵਪਾਰ ਕਮਿਸ਼ਨ ਸਮਾਣਾ ਦੇ ਚੇਅਰਮੈਨ ਰਾਜੂ ਛਾਬੜਾ ਸਮੇਤ ਕਈ ਹੋਰ ਪਾਰਟੀ ਆਗੂਆਂ ਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। 

ਇਨ੍ਹਾਂ ਦੇ ਨਾਲ ਅਮਰਦੀਪ ਸੰਘੇੜਾ (ਜ਼ਿਲ੍ਹਾ ਪ੍ਰਧਾਨ ਯੂਥ ਵਿੰਗ), ਗੁਰਦੇਵ ਟਿਵਾਣਾ (ਜ਼ਿਲ੍ਹਾ ਪਰਿਸ਼ਦ ਮੈਂਬਰ), ਸੰਦੀਪ ਝਾਂਡੀ (ਯੂਥ ਇੰਚਾਰਜ ਸਮਾਣਾ), ਦੀਪਕ ਬਧਵਾ, ਕੁਲਜੀਤ ਰੰਧਾਵਾ, ਰਵੀ ਰੰਧਾਵਾ, ਰਮਨਦੀਪ ਸ਼ਰਮਾ, ਕਮਲਜੀਤ ਖਾਨਪੁਰ ਗਾਡੀਆ, ਮਨਿੰਦਰ ਡਕਾਲਾ, ਗੋਪਾਲ ਕ੍ਰਿਸ਼ਨ ਬਿੱਟੂ, ਸੁਨੈਨਾ ਮਿੱਤਲ, ਐਮਸੀ ਜੱਸੀ ਖੇੜਾ ਜੱਟਾ ਅਤੇ ਸਮਾਣਾ ਦੇ ਪਿੰਡਾਂ ਦੇ ਕਈ ਸਰਪੰਚ ਵੀ ਹਾਜ਼ਰ ਸਨ। ‘ਆਪ’ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਦੇ ਬਣਦੇ ਫੰਡ ਜਲਦੀ ਜਾਰੀ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਵੱਲੋਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

 

Tags: Chetan Singh Jauramajra , Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD