Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ : ਭਗਵੰਤ ਸਿੰਘ ਮਾਨ

Bhagwant Mann

Web Admin

Web Admin

5 Dariya News

ਬਠਿੰਡਾ , 22 Mar 2026

Last updated on: Mar 23, 2026, 09:34 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਜਿਸ ਨਾਲ ਪੰਜਾਬ ਮੁੜ ‘ਰੰਗਲੇ ਪੰਜਾਬ’ ਵੱਲ ਵਧ ਰਿਹਾ ਹੈ। ਵਿਰਾਸਤੀ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਅਜਿਹੇ ਮੇਲੇ ਬੰਦ ਹੋ ਗਏ ਸਨ ਜਦਕਿ ਇਹ ਮੇਲੇ ਸੂਬੇ ਦੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ।

ਉਨ੍ਹਾਂ ਕਿਹਾ, “ਹਾਲਾਂਕਿ, ਹੁਣ ਪੰਜਾਬ ‘ਰੰਗਲੇ ਪੰਜਾਬ’ ਦੇ ਦੌਰ ਵਿੱਚ ਪ੍ਰਵੇਸ਼ ਕਰ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਹਰ ਖੇਤਰ ਵਿੱਚ ਹਰ ਰੋਜ਼ ਨਵੇਂ ਰੰਗ ਜੋੜੇ ਜਾ ਰਹੇ ਹਨ। ਪੰਜਾਬ ਕਈ ਵਾਰ ਡਿੱਗਿਆ ਹੈ, ਪਰ ਇਹ ਵਾਰ-ਵਾਰ ਉੱਠਿਆ ਵੀ ਹੈ, ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਅੱਜ, ਰੰਗਲਾ ਪੰਜਾਬ ਦੇ ਰੰਗ ਇੱਕ ਵਾਰ ਫਿਰ ਦਿਖਾਈ ਦੇ ਰਹੇ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਹਰ ਕੀਮਤ 'ਤੇ ਕਾਇਮ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਦਿਸ਼ਾ ਵਿੱਚ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ, “ਵਿਰਾਸਤੀ ਮੇਲਿਆਂ ਵਿੱਚ ਗਿੱਧਾ ਤੇ ਭੰਗੜਾ ਪੰਜਾਬ ਦੀ ਰੂਹ ਦਾ ਪ੍ਰਗਟਾਵਾ ਕਰਦੇ ਹਨ। ਮੇਰੀ ਬਠਿੰਡਾ ਦੇ ਮੇਲੇ ਵਿੱਚ ਸ਼ਾਮਲ ਹੋਣ ਦੀ ਇੱਛਾ ਸੀ, ਕਿਉਂਕਿ ਇਹ ਸਾਡੇ ਬੱਚਿਆਂ ਨੂੰ ਉਨ੍ਹਾਂ ਦੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਵੱਡਾ ਉਪਰਾਲਾ ਹੈ।” ਨਵੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੱਗੇ ਕਿਹਾ, "ਪੰਜਾਬ ਵਿੱਚ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਰਹੀਆਂ ਹਨ, ਕਿਉਂਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਹਿਰੀ ਪਾਣੀ  ਟੇਲਾਂ ’ਤੇ ਸਥਿਤ ਖੇਤਾਂ ਤੱਕ ਵੀ ਪਹੁੰਚ ਰਿਹਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਰੇਤਲੇ ਟਿੱਬਿਆਂ ਤੱਕ ਵੀ ਪਾਣੀ ਪਹੁੰਚਾਇਆ ਗਿਆ ਹੈ ਜਦੋਂ ਕਿ ਪੰਜਾਬ ਦੇ ਹਰ ਕੋਨੇ ਵਿੱਚ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ 'ਤੇ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, "ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ।

ਇਸ ਯੋਜਨਾ ਤਹਿਤ ਆਮਦਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ, ਅਤੇ ਹੁਣ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਇਸ ਦੇ ਅਧੀਨ ਸ਼ਾਮਲ ਕੀਤਾ ਗਿਆ ਹੈ।" ਸਿਹਤ ਸੰਭਾਲ ਅਤੇ ਬਿਜਲੀ ਖੇਤਰ ਦੇ ਸੁਧਾਰਾਂ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਅਤੇ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ।"

ਉਨ੍ਹਾਂ ਅੱਗੇ ਕਿਹਾ, "2022 ਵਿੱਚ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ ਲਗਭਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਬਿਜਲੀ ਵੀ ਦਿਨ ਵੇਲੇ ਦਿੱਤੀ ਜਾ ਰਹੀ ਹੈ।" ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਲਈ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਕਾਰਗਰ ਸਾਧਨ ਹੋ ਸਕਦਾ ਹੈ ਅਤੇ ਅਸੀਂ ਇਸ ਲਈ ਕੋਈ ਕਸਰ ਨਹੀਂ ਛੱਡ ਰਹੇ ਹਾਂ।

ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਵੀ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਬੁੰਲਦੀ ਛੂਹਣ 'ਤੇ ਧਿਆਨ ਦਿੰਦੇ ਹਨ।” ਉਨ੍ਹਾਂ ਅੱਗੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਹਰ ਸਾਲ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਦੀਆਂ ਹਨ।” ਉਨ੍ਹਾਂ ਅੱਗੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਬਠਿੰਡਾ ਵਿੱਚ ਵੀ ਕਰਵਾਈਆਂ ਗਈਆਂ ਸਨ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਤਿੰਨ-ਤਿੰਨ ਪੀੜ੍ਹੀਆਂ ਨੇ ਇਕੱਠੇ ਹਿੱਸਾ ਲਿਆ।

‘ਆਪ’ ਸਰਕਾਰ ਨਵੇਂ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਅਤੇ ਹੋਰ ਬੁਰਾਈਆਂ ਤੋਂ ਦੂਰ ਰਹਿਣ। ਇਨ੍ਹਾਂ ਖੇਡਾਂ ਨੇ ਸਾਨੂੰ ਖਿਡਾਰੀਆਂ ਦੀਆਂ ਸ਼ਕਤੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕੀਤੀ ਹੈ, ਜੋ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਮਾਗਮਾਂ ਲਈ ਤਿਆਰ ਕਰਨ ਵਿੱਚ ਮਦਦ ਕਰੇਗੀ।” ਨਸ਼ਿਆਂ ਵਿਰੁੱਧ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਵੱਡੀ ਮੁਹਿੰਮ ਹੈ।

ਇਹ ਸੂਬੇ ਵਿੱਚ ਨਸ਼ਿਆਂ ਦੇ ਨੈੱਟਵਰਕ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ, ਪੀੜ੍ਹੀਆਂ ਨੂੰ ਬਰਬਾਦ ਕੀਤਾ, ਪਰ ਪੰਜਾਬ ਸਰਕਾਰ ਨੇ ਸਪਲਾਈ ਲਾਈਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਪਾ ਕੇ ਇਸ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾਂ ਜ਼ਬਤ ਕੀਤਾ ਗਿਆ।

ਲੋਕਾਂ ਦੇ ਸਹਿਯੋਦ ਨਾਲ ਇਹ ਲੜਾਈ ਲੋਕ ਲਹਿਰ ਬਣ ਗਈ ਹੈ।” ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ, “ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਅੱਗੇ ਵਧਾਉਣਾ ਬਹੁਤ ਜ਼ਰੂਰੀ ਹੈ। ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ, ਸਾਡੀ ਸਰਕਾਰ ਨੇ ਸੰਪੂਰਨ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ 'ਤੇ ਧਿਆਨ ਕੇਂਦਰਿਤ ਕੀਤਾ ਹੈ। ਹਰ ਖੇਤਰ ਨੂੰ ਵੱਡਾ ਹੁਲਾਰਾ ਦੇਣ ਲਈ ਵਿਸ਼ੇਸ਼ ਯੋਜਨਾ ਤਿਆਰ ਕਰਕੇ ਲਾਗੂ ਕੀਤੀ ਗਈ ਹੈ ਕਿਉਂਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਸੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਨ੍ਹਾਂ ਮੇਲਿਆਂ ਦੌਰਾਨ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਪੰਜਾਬ ਸਰਕਾਰ ਆਪਣੇ ਮਿਸ਼ਨ ਵਿੱਚ ਸਫਲ ਹੋ ਗਈ ਹੈ। ਲੋਕਾਂ ਦੇ ਸਰਗਰਮ ਸਹਿਯੋਗ ਨਾਲ  ਅਸੀਂ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਇਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਨਾਇਕਾਂ ਨੂੰ ਸੱਚੀ ਅਤੇ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਦੇਸ਼ ਅਤੇ ਇਸਦੇ ਲੋਕਾਂ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।”

 

Tags: Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD