Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਹਰਿਆਣਾ ਵਿੱਚ ਜਾਪਾਨੀ ਕੰਪਨੀ ਕਰੀਬ 4 ਹਜ਼ਾਰ ਕਰੋੜ ਦਾ ਨਿਵੇਸ਼ ਕਰਨ ਲਈ ਤਿਆਰ

ਭਾਰਤ ਇਲੈਕਟ੍ਰੀਸਿਟੀ ਸਮਿਟ-2026 ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਜਾਪਾਨੀ ਕੰਪਨੀ ਟੀਡੀਕੇ ਦੇ ਵਫ਼ਦ ਨੇ ਕੀਤੀ ਮੁਲਾਕਾਤ

Nayab Singh Saini, Manohar Lal Khattar

Web Admin

Web Admin

5 Dariya News

ਚੰਡੀਗੜ੍ਹ/ਨਵੀਂ ਦਿੱਲੀ , 21 Mar 2026

Last updated on: Mar 23, 2026, 11:18 IST

ਵਿਦੇਸ਼ੀ ਨਿਵੇਸ਼ਕਾਂ ਲਈ ਹਰਿਆਣਾ ਪਹਿਲੀ ਪਸੰਦ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਆਏ ਦਿਨ ਵਿਦੇਸ਼ੀ ਨਿਵੇਸ਼ਕ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰ ਰਹੇ ਹਨ। ਭਾਰਤ ਇਲੈਕਟ੍ਰੀਸਿਟੀ ਸਮਿਟ-2026 ਵਿੱਚ ਜਾਪਾਨੀ ਕੰਪਨੀ ਨੇ ਵੀ ਹਰਿਆਣਾ ਵਿੱਚ 4 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਇੱਛਾ ਜਤਾਈ ਹੈ।ਸਮਿਟ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਊਰਜਾ,ਆਵਾਸਨ ਅਤੇ ਸ਼ਹਿਰੀ ਕਾਰਜ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਾਲ ਜਾਪਾਨੀ ਕੰਪਨੀ ਟੀਡੀਕੇ ਦੇ ਵਫ਼ਦ ਨੇ ਮੁਲਾਕਾਤ ਕੀਤੀ। 

ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਵਿੱਚ ਕਰੀਬ 4 ਹਜ਼ਾਰ ਕਰੋੜ ਰੁਪਏ ਨਿਵੇਸ਼ ਕਰਕੇ ਨਵਾਂ ਪਲਾਂਟ ਲਗਾਉਣ ਦੀ ਇੱਛਾ ਜ਼ਾਹਰ ਕੀਤੀ ਹੈ। ਕੰਪਨੀ ਇੱਥੇ ਬੈਟਰੀ ਐਨਰਜੀ ਸਟੋਰੇਜ ਸਿਸਟਮ ਯੂਨਿਟ ਸਥਾਪਿਤ ਕਰਨਾ ਚਾਹੁੰਦੀ ਹੈ। ਦੱਸ ਦੇਈਏ ਕਿ ਟੀਡੀਕੇ ਕੰਪਨੀ ਨੇ ਪਹਿਲਾਂ ਵੀ ਹਰਿਆਣਾ ਦੇ ਸੋਹਣਾ ਵਿੱਚ 180 ਏਕੜ ਵਿੱਚ ਪਲਾਂਟ ਸਥਾਪਿਤ ਕਰ ਰੱਖਿਆ ਹੈ।

ਨਿਵੇਸ਼ਕ ਨਿਰੰਤਰ ਹੋ ਰਹੇ ਸੂਬੇ ਵੱਲ ਆਕਰਸ਼ਿਤ

ਦੱਸ ਦੇਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਸੂਬਾ ਉਦਯੋਗਿਕ ਖੇਤਰ ਵਿੱਚ ਨਿਰੰਤਰ ਅੱਗੇ ਵਧ ਰਿਹਾ ਹੈ। ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਦੀਆਂ ਕੰਪਨੀਆਂ ਵੀ ਨਿਰੰਤਰ ਸੂਬੇ ਵਿੱਚ ਵੱਡਾ ਨਿਵੇਸ਼ ਕਰ ਰਹੀਆਂ ਹਨ। ਸੂਬਾ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਲਗਾਤਾਰ ਨਵੀਂਆਂ ਸਹੂਲਤਾਂ ਦੇ ਰਹੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਉਦਯੋਗਿਕ ਖੇਤਰ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਬਿਹਤਰ ਉਦਯੋਗਿਕ ਈਕੋਸਿਸਟਮ ਬਣਿਆ ਹੈ।

ਹਰਿਆਣਾ ਵਿੱਚ 'ਈਜ਼ ਆਫ ਡੂਇੰਗ ਬਿਜ਼ਨੈੱਸ' ਨੂੰ ਮਿਲੀ ਨਵੀਂ ਰਫ਼ਤਾਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਪੀਲ 'ਤੇ ਸੂਬੇ ਵਿੱਚ 'ਈਜ਼ ਆਫ ਡੂਇੰਗ ਬਿਜ਼ਨੈੱਸ' ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਸ ਨਾਲ ਨਿਵੇਸ਼ ਨੂੰ ਹੁਲਾਰਾ ਮਿਲਿਆ ਹੈ। ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਵੀਂ ਪਹਿਲ ਤਹਿਤ ਉਦਯੋਗ ਜਗਤ ਨਾਲ ਲਗਾਤਾਰ ਸੰਵਾਦ ਸਥਾਪਿਤ ਕੀਤਾ ਜਾ ਰਿਹਾ ਹੈ, ਤਾਂ ਜੋ ਉਤਪਾਦਨ ਲਾਗਤ, ਲੌਜਿਸਟਿਕਸ ਅਤੇ ਪ੍ਰਕਿਰਿਆਵਾਂ ਨਾਲ ਜੁੜੀਆਂ ਚੁਣੌਤੀਆਂ ਨੂੰ ਘੱਟ ਕੀਤਾ ਜਾ ਸਕੇ। 

ਇਨ੍ਹਾਂ ਸੁਧਾਰਾਂ ਨਾਲ ਨਾ ਸਿਰਫ਼ ਨਿਵੇਸ਼ਕਾਂ ਦਾ ਭਰੋਸਾ ਵਧਿਆ ਹੈ, ਸਗੋਂ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਵੀ ਵੱਡਾ ਲਾਭ ਮਿਲਿਆ ਹੈ। ਹਰਿਆਣਾ ਸਰਕਾਰ ਓਰਿਜਨਲ ਇਕੁਇਪਮੈਂਟ ਮੈਨੂਫੈਕਚਰਰਜ਼ (OEMs) ਦੀ ਗਲੋਬਲ ਸਪਲਾਈ ਚੇਨ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕਾਰਜ ਕਰ ਰਹੀ ਹੈ। ਇਸ ਦੇ ਲਈ ਲੋੜੀਂਦੇ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਨੀਤੀਗਤ ਸਹਿਯੋਗ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਨਾਲ ਹਰਿਆਣਾ ਨੂੰ ਇੱਕ ਪ੍ਰਮੁੱਖ ਮੈਨੂਫੈਕਚਰਿੰਗ ਹੱਬ ਵਜੋਂ ਸਥਾਪਿਤ ਕੀਤਾ ਜਾ ਸਕੇ। 

ਇਹ ਪਹਿਲ ਪ੍ਰਧਾਨ ਮੰਤਰੀ ਦੇ 'ਨਿਊ ਇੰਡੀਆ' ਦੇ ਵਿਜ਼ਨ ਦੇ ਅਨੁਸਾਰ ਹੈ, ਜਿਸ ਵਿੱਚ ਆਤਮਨਿਰਭਰਤਾ, ਉਦਯੋਗਿਕ ਵਿਕਾਸ ਅਤੇ ਵਿਸ਼ਵ ਮੁਕਾਬਲੇ ਤੇ ਵਿਸ਼ੇਸ਼ ਜੋਰ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਕਾਰਜਾਂ ਦਾ ਤਾਲਮੇਲ 'ਵਿਦੇਸ਼ੀ ਸਹਿਯੋਗ ਵਿਭਾਗ' ਵੱਲੋਂ ਕੀਤਾ ਜਾ ਰਿਹਾ ਹੈ। ਹਰਿਆਣਾ ਹੀ ਇੱਕੋ-ਇੱਕ ਅਜਿਹਾ ਰਾਜ ਹੈ ਜਿੱਥੇ ਇਹ ਵਿਦੇਸ਼ ਸਹਿਯੋਗ ਵਿਭਾਗ ਪੂਰੀ ਤਰ੍ਹਾਂ ਕਾਰਜਸ਼ੀਲ ਹੈ।

ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਪਵਨ ਚੌਧਰੀ, ਟੀਡੀਕੇ ਬਿਜ਼ਨੈੱਸ ਦੇ ਸੀਈਓ ਫੂਮੀਓ ਸ਼ਸ਼ੀਦਾ, ਟੀਡੀਕੇ ਐਨਰਜੀ ਤੋਂ ਹਿਦੇਆਕੀ ਸੇਕੀ, ਟੀਡੀਕੇ ਐਨਰਜੀ ਡਿਵਾਈਸ ਤੋਂ ਤਾਕਾਹੀਰੋ ਸੁਤੋ, ਕਾਜ਼ੁਨੋਬੂ ਮਿਆਕੇ, ਟੀਡੀਕੇ ਪਾਵਰ ਸਪਲਾਈ ਤੋਂ ਨਾਓਕੀ ਕਾਤਾਯੋਸੇ, ਨਿਸ਼ਾਲ ਦੇ ਚੀਫ਼ ਇਲੈਕਟ੍ਰਿਕ ਕੇਂਟਾਰੋ ਓਕਾ ਅਤੇ ਹੋਰ ਮਹਿਮਾਨ ਮੌਜੂਦ ਰਹੇ।

 

Tags: Nayab Singh Saini , Manohar Lal Khattar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD