Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਵਿਧਾਇਕਾਂ ਦੇ ਵਫ਼ਦ ਵੱਲੋਂ ਸਮਾਣਾ ਟਾਵਰ ਮੋਰਚੇ ਦੀ ਸੰਗਤ ਨਾਲ ਮੁਲਾਕਾਤ

ਭਗਵੰਤ ਸਿੰਘ ਮਾਨ ਸਰਕਾਰ ਨੇ ਵਿਸਾਖੀ ਮੌਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ‘ਚ ਸੋਧ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ-ਸਪੀਕਰ ਸੰਧਵਾਂ

Kultar Singh Sandhwan, Dr Inderbir Singh Nijjar, Chetan Singh Jauramajra

Web Admin

Web Admin

5 Dariya News

ਸਮਾਣਾ , 22 Mar 2026

Last updated on: Mar 23, 2026, 11:39 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਦੇ ਵਫ਼ਦ ਨੂੰ ਨਾਲ ਲੈ ਕੇ ਅੱਜ ਸਮਾਣਾ ਟਾਵਰ ਮੋਰਚੇ ਦੀ ਸੰਗਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਸੰਗਤ ਦੇ ਵਿਸ਼ਾਲ ਇਕੱਠ ਵਿੱਚ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤੇ ਗਏ ਕਾਨੂੰਨ ਦਾ ਖਰੜਾ ਲੈਕੇ ਉਹ 14 ਅਪ੍ਰੈਲ ਨੂੰ ਸਮਾਣਾ ਮੋਰਚੇ ਵਿੱਚ ਪੁੱਜਣਗੇ। 

ਇਸ ਮੌਕੇ ਉਹ ਖੁਦ ਇਸ ਪਾਸ ਕਾਨੂੰਨ ਦਾ ਖਰੜਾ ਅਕਤੂਬਰ 2024 ਤੋਂ ਟਾਵਰ ਉੱਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਸੌਂਪਣਗੇ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ, ਸੰਤ ਸਮਾਜ ਵੱਲੋਂ ਬਾਬਾ ਭੁਪਿੰਦਰ ਸਿੰਘ ਰਾਮਪੁਰ ਖੇੜੇ ਵਾਲੇ, ਵਿਧਾਨ ਸਭਾ ਦੀ ਸਿਲੈਕਟ ਕਮੇਟੀ ਦੇ ਚੇਅਰਮੈਨ ਡਾ. ਇੰਦਰਬੀਰ ਸਿੰਘ ਨਿੱਜਰ, ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਨਰਿੰਦਰ ਕੌਰ ਭਰਾਜ, ਗੁਰਦੇਵ ਸਿੰਘ ਦੇਵ ਮਾਨ ਅਤੇ ਕੁਲਵੰਤ ਸਿੰਘ ਬਾਜ਼ੀਗਰ ਵੀ ਮੌਜੂਦ ਸਨ। 

ਇਸ ਤੋਂ ਪਹਿਲਾਂ ਮੋਰਚੇ ਦੇ ਆਗੂਆਂ ਨਾਲ ਕੀਤੀ ਗਈ ਬੈਠਕ ਵਿੱਚ ਸਮਾਣਾ ਮੋਰਚੇ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਅਮਿਤੋਜ ਸਿੰਘ ਮਾਨ, ਪੁਸ਼ਪਿੰਦਰ ਸਿੰਘ ਕਾਕਾ, ਤਲਵਿੰਦਰ ਸਿੰਘ ਔਲਖ, ਅਮਰਜੀਤ ਸਿੰਘ ਮਰਿਆਦਾ ਅਤੇ ਕਾਕਾ ਸਿੰਘ ਕੋਟੜਾ ਸ਼ਾਮਲ ਸਨ। ਇਸ ਦੌਰਾਨ ਟਾਵਰ ਉਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਨੇ ਮੋਬਾਇਲ ‘ਤੇ ਸਪੀਕਰ ਸੰਧਵਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਉਣ ਲਈ ਇਹ ਵਿਸ਼ੇਸ਼ ਸੈਸ਼ਨ ਸੱਦਣ ‘ਤੇ ਧੰਨਵਾਦ ਕੀਤਾ ਉੱਥੇ ਹੀ ਕਿਹਾ ਕਿ ਉਹ ਇਸ ਕਾਨੂੰਨ ਦੇ ਪਾਸ ਹੋਣ ਤੋਂ ਬਾਅਦ ਟਾਵਰ ਤੋਂ ਹੇਠਾਂ ਉਤਰ ਆਉਣਗੇ। 

ਸੰਗਤ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲੋਂ ਪੂਰੀ ਤਰ੍ਹਾਂ ਸੰਜੀਦਾ ਤੇ ਵਚਨਬੱਧ ਹੈ ਕਿ ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। 

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਹੀ ਸੰਤ ਸਮਾਜ ਨਾਲ ਬੈਠਕ ਕਰਕੇ ਸਰਕਾਰ ਦੀ ਮਨਸ਼ਾ ਤੋਂ ਪੂਰੀ ਸੰਗਤ ਨੂੰ ਜਾਣੂ ਕਰਵਾਇਆ ਹੈ। ਉਨ੍ਹਾਂ ਨੇ 'ਬੇਅਦਬੀ' ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਲਈ ਸੰਤ ਸਮਾਜ ਦੇ ਸਹਿਯੋਗ ਵਾਸਤੇ ਸੰਤ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਵੀ ਸੰਤ ਭੁਪਿੰਦਰ ਸਿੰਘ ਰਾਮ ਖੇੜਾ ਵਾਲੇ ਸੰਗਤ ਵਿੱਚ ਸ਼ਾਮਲ ਹੋਣ ਲਈ ਆਏ ਹਨ। 

ਸਪੀਕਰ ਸੰਧਵਾਂ ਨੇ ਦੁਹਰਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕੋਈ ਝੂਠਾ ਵਾਅਦਾ ਨਹੀਂ ਕਰਦੀ ਸਗੋਂ ਕੰਮ ਕਰਨ ਵਿੱਚ ਯਕੀਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ 'ਤੇ ਜ਼ੋਰ ਦੇ ਰਹੀ ਹੈ। 

ਸਪੀਕਰ ਵੱਲੋਂ ਕੀਤੇ ਐਲਾਨ ਦਾ ਸੰਗਤ ਵੱਲੋਂ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ, ਜਦੋਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਕਨੂੰਨ ਨੂੰ ਵਿਧਾਨ ਸਭਾ ਦੇ ਹੋਰ ਕਾਰਜਾਂ ਨਾਲ ਰੱਲਗੱਡ ਨਹੀਂ ਸੀ ਕਰਨਾ ਚਾਹੁੰਦੀ ਸਗੋਂ “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਇੱਕ ਵਿਸ਼ੇਸ਼ ਸੈਸ਼ਨ ਬੁਲਾਕੇ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾ ਰਹੀ ਹੈ। ਇਸ ਦੌਰਾਨ ਆਪ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਸਿਲੈਕਟ ਕਮੇਟੀ ਦੇ ਚੇਅਰਮੈਨ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। 

ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਇਸ ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਦੇਸ਼ ਭਰ ਦੇ ਉੱਘੇ ਵਕੀਲਾਂ ਤੋਂ ਵੀ ਰਾਏ ਲਈ ਜਾਵੇਗੀ।” ਬਲਤੇਜ ਪੰਨੂ ਨੇ ਕਿਹਾ ਕਿ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਨੂੰ ਰੋਕਣ ਲਈ ਮਜ਼ਬੂਤ ਅਤੇ ਵਿਆਪਕ ਕਾਨੂੰਨ ਲਿਆਂਦਾ ਜਾ ਸਕੇ।

ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਸਮਾਣਾ ਦਾ ਦੌਰਾ ਕਰਕੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਲਈ ਮਨਾਉਣ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ ਹੈ। ਇਸ ਮੌਕੇ ਏਡੀਸੀ ਦਮਨਜੀਤ ਸਿੰਘ ਮਾਨ, ਐਸ ਪੀ ਵੈਭਵ ਚੌਧਰੀ, ਐਸ ਡੀ ਐਮ ਰਿਚਾ ਗੋਇਲ, ਡੀਐਸਪੀ ਫ਼ਤਿਹ ਸਿੰਘ ਬਰਾੜ ਵੀ ਹਾਜ਼ਰ ਸਨ।

 

 

Tags: Kultar Singh Sandhwan , Dr Inderbir Singh Nijjar , Chetan Singh Jauramajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD