Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਨਿਆਂ ਹਾਲੇ ਬਾਕੀ ਹੈ, ਸਾਬਕਾ ਮੰਤਰੀ ਦੀ ਗ੍ਰਫਤਾਰੀ ਹਲੇ ਬਾਕੀ ਹੈ -ਸੁਨੀਲ ਜਾਖੜ

ਆਪ ਸਰਕਾਰ ਪੰਜਾਬ ਵਿੱਚ ਸ਼ਰੇ ਆਮ ਲੁੱਟ ਮਾਰ ਕਰਨ ਲੱਗੀ

Sunil Jakhar

5 Dariya News

5 Dariya News

5 Dariya News

ਚੰਡੀਗੜ੍ਹ , 22 Mar 2026

Last updated on: Mar 23, 2026, 11:54 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਪੰਜਾਬ ਵਿੱਚ ਸਰਕਾਰ ਤੇ ਪੰਜਾਬ ਨੂੰ ਲੁੱਟਣ ਵਾਲਾ ਗਰੋਹ ਕਾਬਜ ਹੋ ਗਿਆ ਹੈ। ਉਹ ਅੱਜ ਅੰਮ੍ਰਿਤਸਰ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਵੱਲੋਂ ਆਪ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਭਰਿਸ਼ਟਾਚਾਰ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ ਦੇ ਮਾਮਲੇ ਵਿੱਚ ਨਿਆ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਦਾ ਘਰਾਓ ਕਰਨ ਨੂੰ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਦੌਰਾਨ ਸਾਰੀਆਂ ਵਿਰੋਧੀ ਪਾਰਟੀਆਂ ਸਮੇਤ ਭਾਜਪਾ ਵੱਲੋਂ ਮੁੱਖ ਮੰਤਰੀ ਦੇ ਘਰ ਦੇ ਘਰਾਓ ਕੀਤਾ ਗਿਆ ਜਿਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫਤਾਰੀਆਂ ਕੀਤੀਆਂ ਗਈਆਂ । ਇਸ ਦੌਰਾਨ ਭਾਜਪਾ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 23 ਮਾਰਚ ਨੂੰ ਸਾਰੇ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਖੁਦ ਪਟਿਆਲਾ ਵਿਖੇ ਜਿਲ੍ਹਾ ਪੱਧਰੀ ਧਰਨੇ ਵਿੱਚ ਸ਼ਾਮਿਲ ਹੋਣਗੇ।

ਇਸ ਮੌਕੇ ਬੋਲਦਿਆਂ ਸੁਨੀਲ ਜਾਖੜ ਨੇ ਆਖਿਆ ਕਿ ਆਪ ਸਰਕਾਰ ਪਹਿਲਾਂ ਤਾਂ ਸਿਰਫ ਲੁੱਟ ਕਰ ਰਹੀ ਸੀ ਪਰ ਹੁਣ ਤਾਂ ਇਹ ਪੰਜਾਬ ਦੇ ਲੋਕਾਂ ਨੂੰ ਮਾਰਨ ਵਿੱਚ ਲੱਗ ਗਈ ਹੈ। ਉਹਨਾਂ ਨੇ ਕਿਹਾ ਕਿ ਦਿੱਲੀ ਤੋਂ ਆਏ ਹੋਏ ਲੋਕ ਪੰਜਾਬ ਨੂੰ ਖੁਰਚ ਖੁਰਚ ਕੇ ਲੁੱਟ ਰਹੇ ਹਨ।  ਉਹਨਾਂ ਨੇ ਕਿਹਾ ਕਿ ਇਹ ਸਰਕਾਰ ਪੰਜਾਬ ਤੇ ਬੋਝ ਹੈ ਅਤੇ ਮੁੱਖ ਮੰਤਰੀ ਨੂੰ ਕੁਰਸੀ ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।

ਉਹਨਾਂ ਨੇ ਆਖਿਆ ਕਿ ਵੱਡੇ ਵਿਰੋਧ ਤੋਂ ਬਾਅਦ ਅਤੇ ਲੋਕ ਮਤ ਸਰਕਾਰ ਦੇ ਖਿਲਾਫ ਉੱਠ ਖੜਾ ਹੋਣ ਉਪਰੰਤ ਸਰਕਾਰ ਨੇ ਬੀਤੀ ਰਾਤ ਮਜਬੂਰੀ ਵਿੱਚ ਮੰਤਰੀ ਖਿਲਾਫ ਪਰਚਾ ਤਾਂ ਦਰਜ ਕਰ ਲਿਆ ਪਰ ਹਾਲੇ ਤੱਕ ਉਸਦੀ ਗ੍ਰਫਤਾਰੀ ਨਹੀਂ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਇਸ ਸਰਕਾਰ ਤੋਂ ਨਿਆ ਦੀ ਉਮੀਦ ਨਹੀਂ ਹੈ ਇਸ ਲਈ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ।

ਉਨਾਂ ਨੇ ਕਿਹਾ ਕਿ ਕੱਟੜ ਇਮਾਨਦਾਰੀ ਦਾ ਚੋਲਾ ਪਾ ਕੇ ਕੱਟੜ ਬੇਈਮਾਨ ਲੋਕ ਪੰਜਾਬ ਦੀ ਸੱਤਾ ਤੇ ਕਾਬਜ਼ ਹੋ ਗਏ ਹਨ ਅਤੇ ਉਨਾਂ ਵੱਲੋਂ ਪੰਜਾਬ ਵਿੱਚ ਸ਼ਰੇਆਮ ਲੁੱਟ ਮਾਰ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇਹ ਕੈਬਨਟ ਆਫ ਮਨਿਸਟਰ ਨੇ ਹੀ ਸਗੋਂ ਗੈਂਗਸਟਰਾਂ ਦਾ ਸਮੂਹ ਹੈ ਜੋ ਹਰ ਹੀਲਾ ਵਰਤ ਕੇ ਪੰਜਾਬ ਨੂੰ ਲੁੱਟ ਰਿਹਾ ਹੈ ।

ਉਹਨਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਡੀ ਚੁੱਪੀ ਵੀ ਸਵਾਲ ਖੜੇ ਕਰਦੀ ਹੈ ਕਿਉਂਕਿ ਇਹ ਲੋਕ ਆਪ ਪਾਰਟੀ ਦੀ ਸੁਪਰੀਮ ਲੀਡਰਸ਼ਿਪ ਲਈ ਕਮਾਊ ਪੁੱਤ ਬਣ ਕੇ ਕੰਮ ਕਰ ਰਹੇ ਸਨ। ਉਹਨਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਚੁੱਪ ਨਹੀਂ ਬੈਠੇਗੀ ਅਤੇ ਜਦ ਤੱਕ ਮਿਰਤਕ ਅਫਸਰ ਦੇ ਪਰਿਵਾਰ ਨੂੰ ਨਿਆ ਨਹੀਂ ਮਿਲਦਾ ਭਾਜਪਾ ਇਹ ਸੰਘਰਸ਼ ਜਾਰੀ ਰੱਖੇਗੀ।

 

Tags: Sunil Jakhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD