Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਜਸਵਿੰਦਰ ਸਿੰਘ ਰਮਦਾਸ ਨੇ ਹਲਕਾ ਅਟਾਰੀ ਵਿੱਚ 2 ਪ੍ਰਮੁੱਖ ਸੰਪਰਕ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਵਿਧਾਨ ਸਭਾ ਹਲਕਾ ਅਟਾਰੀ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ - ਵਿਧਾਇਕ ਰਮਦਾਸ

Jaswinder Singh Ramdas

Web Admin

Web Admin

5 Dariya News

ਅਟਾਰੀ/ਅੰਮ੍ਰਿਤਸਰ , 22 Mar 2026

Last updated on: Mar 23, 2026, 13:55 IST

ਵਿਧਾਨ ਸਭਾ ਹਲਕਾ ਅਟਾਰੀ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਵੱਲੋਂ ਅੱਜ ਹਲਕੇ ਦੀਆਂ ਦੋ ਪ੍ਰਮੁੱਖ ਸੰਪਰਕ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸ. ਜਸਵਿੰਦਰ ਸਿੰਘ ਦੇ ਉਪਰਾਲੇ ਸਦਕਾ ਪੰਜਾਬ ਸਰਕਾਰ ਵੱਲੋਂ ਵਰਪਾਲ ਚਾਟੀਵਿੰਡ ਰੋਡ ਤੋਂ ਰੇਲਵੇ ਲਾਈਨ ਵਾਇਆ ਗੁਰਦੁਆਰਾ ਸ਼ਹੀਦ ਬਾਬਾ ਬਲਵੰਤ ਸਿੰਘ 2.10 ਕਿਲੋਮੀਟਰ ਲੰਮੀ ਸੜਕ ਨੂੰ 69.93 ਲੱਖ ਰੁਪਏ ਅਤੇ ਅੰਮ੍ਰਿਤਸਰ-ਅਜਨਾਲਾ ਰੋਡ ਤੋਂ ਮੀਰਾਂਕੋਟ ਖੁਰਦ ਤੋਂ ਹੇਰ ਤੱਕ 2.84 ਕਿਲੋਮੀਟਰ ਲੰਮੀ ਸੜਕ ਉੱਪਰ 197.96 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। 

ਇਹ ਸੜਕਾਂ ਪੰਜਾਬ ਮੰਡੀ ਬੋਰਡ ਵੱਲੋਂ ਬਣਾਈਆਂ ਜਾਣਗੀਆਂ। ਇਨ੍ਹਾਂ ਦੋਵਾਂ ਸੰਪਰਕ ਸੜਕਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਇਹ ਦੋਵੇਂ ਸੜਕਾਂ ਜਲਦ ਹੀ ਬਣ ਜਾਣਗੀਆਂ ਜਿਸ ਨਾਲ ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਵੱਡੀ ਸਹੂਲਤ ਮਿਲੇਗੀ। 

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਟਾਰੀ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ਅਤੇ ਇਸ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਬਜਟ ਵਿੱਚ ਸੂਬੇ ਭਰ ਵਿੱਚ ਸੜਕ ਅਤੇ ਪੁਲਾਂ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਅਤੇ ਮੌਜੂਦਾ ਸੰਪਤੀਆਂ ਦੇ ਯੋਜਨਾਬੱਧ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੀ ਉਸਾਰੀ, ਨਵੀਨੀਕਰਨ ਅਤੇ ਰੱਖ-ਰਖਾਅ ਲਈ ਬਜਟ ਨੂੰ 5,440 ਕਰੋੜ ਰੁਪਏ ਕਰ ਦਿੱਤਾ ਗਿਆ ਹੈ ਜੋ ਵਿੱਤੀ ਸਾਲ 2025-26 (ਬਜਟ ਅਨੁਮਾਨ) ਨਾਲੋਂ ਦੁੱਗਣਾ ਹੈ।

ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਸੂਬਾ ਵਾਸੀਆਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਤੋਂ ਸੂਬਾ ਵਾਸੀ ਖੁਸ਼ ਹਨ ਅਤੇ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।

 

Tags: Jaswinder Singh Ramdas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD