Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡਾ. ਬਲਬੀਰ ਸਿੰਘ ਨੇ ਸਰਹਿੰਦ ਵਿਖੇ ਬਣ ਰਹੇ ਨਵੇਂ ਆਮ ਆਦਮੀ ਕਲੀਨਿਕ ਦੇ ਕਾਰਜ਼ਾ ਦਾ ਲਿਆ ਜਾਇਜ਼ਾ

ਸੂਬੇ ਅੰਦਰ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 5 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਕਰਵਾਇਆ, 2.72 ਕਰੋੜ ਤੋਂ ਵੱਧ ਮੁਫ਼ਤ ਟੈਸਟ ਹੋਏ-ਸਿਹਤ ਮੰਤਰੀ ਡਾ. ਬਲਬੀਰ ਸਿੰਘ

Dr Balbir Singh

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 23 Mar 2026

Last updated on: Mar 23, 2026, 15:44 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ ਕਰ ਰਹੀ ਹੈ। ਪੰਜਾਬ ਅੰਦਰ ਪਿੰਡਾਂ ਵਿੱਚ 565 ਅਤੇ ਸ਼ਹਿਰੀ ਖੇਤਰਾਂ ਵਿੱਚ 318 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਹੇ ਹਨ। 

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਹਿੰਦ ਮੰਡੀ ਨੇੜੇ ਐਮ.ਸੀ.ਪਾਰਕ ਵਿਖੇ ਬਣ ਰਹੇ ਨਵੇਂ ਆਮ ਆਦਮੀ ਕਲੀਨਿਕ ਦੇ ਚਲ ਰਹੇ ਕਾਰਜ਼ਾਂ ਦਾ ਅਚਨਚੇਤ ਜਾਇਜ਼ਾ ਲੈਂਦਿਆ ਕੀਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਅੰਦਰ 100 ਹੋਰ ਨਵੇਂ ਆਦਮੀ ਕਲੀਨਿਕ ਬਣ ਕੇ ਤਿਆਰ ਹੋ ਚੁੱਕੇ, ਜਿਨ੍ਹਾਂ ਦਾ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 28 ਮਾਰਚ ਨੂੰ ਉਦਘਾਟਨ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਤੋਂ 107 ਕਿਸਮ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 5 ਕਰੋੜ ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 2.72 ਕਰੋੜ ਤੋਂ ਵੱਧ ਮੁਫ਼ਤ ਟੈਸਟ ਕੀਤੇ ਜਾ ਚੁੱਕੇ ਹਨ।

 ਸਿਹਤ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਕੇ ਸੂਬੇ ਦੇ ਲੋਕਾਂ ਦੀ ਭਲਾਈ ਵਿੱਚ ਵੱਡਾ ਕਦਮ ਚੁੱਕਿਆ ਹੈ, ਜਿਸਦੇ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ। ਇਹ ਸੁਵਿਧਾ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀ ਹੋਵੇਗੀ, ਸਗੋ ਇਸ ਵਿੱਚ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। 

ਸਿਹਤ ਬੀਮਾ ਯੋਜਨਾ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ

 

Tags: Dr Balbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD