Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਸੀਜੀਸੀ ਲਾਂਡਰਾਂ ਨੇ 27ਵੀਂ ਆਈਕੇਜੀਪੀਟੀਯੂ ਐਥਲੈਟਿਕ ਮੀਟ ਵਿੱਚ ਓਵਰਆਲ ਜੇਤੂ ਟਰਾਫੀ ਜਿੱਤੀ

ਵਿਵੇਕ ਬੈਨਰਜੀ ਨੇ 200 ਮੀਟਰ ਅਤੇ 400 ਮੀਟਰ ਦੌੜ ਵਿੱਚ ਨਵਾਂ ਰਿਕਾਰਡ ਕੀਤਾ ਕਾਇਮ

CGC Landran

Web Admin

Web Admin

5 Dariya News

ਲਾਂਡਰਾਂ , 23 Mar 2026

Last updated on: Mar 23, 2026, 16:45 IST

ਸੀਜੀਸੀ ਲਾਂਡਰਾਂ ਨੇ ਪੰਜਾਬ ਦੇ ਅਕਾਲ ਕਾਲਜ, ਮਸਤੂਆਣਾ ਸਾਹਿਬ, ਪੰਜਾਬ ਵਿਖੇ ਆਯੋਜਿਤ 27ਵੀਂ ਆਈਕੇਜੀਪੀਟੀਯੂ ਇੰਟਰ ਕਾਲਜ ਐਥਲੈਟਿਕ ਮੀਟ ਵਿੱਚ ਲੜਕਿਆਂ ਅਤੇ ਲੜਕੀਆਂ ਦੋਵਾਂ ਸ਼੍ਰੇਣੀਆਂ ਵਿੱਚ ਓਵਰਆਲ ਜੇਤੂ ਬਣ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਮੌਕੇ ਲਗਭਗ 31 ਕਾਲਜਾਂ ਦੇ ਭਾਗੀਦਾਰਾਂ ਅਤੇ 450 ਤੋਂ ਵੱਧ ਵਿਦਿਆਰਥੀ ਐਥਲੀਟਾਂ ਨਾਲ ਮੁਕਾਬਲਾ ਕਰਦੇ ਹੋਏ, ਸੰਸਥਾ ਦੇ ਐਥਲੀਟਾਂ ਨੇ ਮੁੰਡਿਆਂ ਅਤੇ ਕੁੜੀਆਂ ਦੋਵਾਂ ਵਰਗਾਂ ਵਿੱਚ ਜੇਤੂ ਟਰਾਫੀ ਹਾਸਲ ਕਰਨ ਲਈ ਟਰੈਕ ਅਤੇ ਫੀਲਡ ਈਵੈਂਟਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। 

ਵਿਅਕਤੀਗਤ ਪ੍ਰਦਰਸ਼ਨਾਂ ਵਿੱਚ, ਸੀਜੀਸੀ ਲਾਂਡਰਾਂ ਦੇ ਵਿਵੇਕ ਬੈਨਰਜੀ ਨੇ 200 ਮੀਟਰ ਦੌੜ (22.66 ਸਕਿੰਟ) ਅਤੇ 400 ਮੀਟਰ ਦੌੜ (50.8 ਸਕਿੰਟ) ਦੋਵਾਂ ਵਿੱਚ ਨਵੇਂ ਮੀਟ ਰਿਕਾਰਡ ਕਾਇਮ ਕੀਤੇ। ਲੜਕਿਆਂ ਦੀ ਟੀਮ ਨੇ ਸਪ੍ਰਿੰਟ, ਮੱਧ ਦੂਰੀ (ਮਿਡਲ ਡਿਸਟੈਂਸ), ਰੀਲੇਅ, ਹਰਡਲਸ ਅਤੇ ਫੀਲਡ ਈਵੈਂਟਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 20 ਤਗਮੇ ਜਿੱਤੇ, ਜਿਨ੍ਹਾਂ ਵਿੱਚ 9 ਸੋਨ, 9 ਚਾਂਦੀ ਅਤੇ 2 ਕਾਂਸੀ ਸ਼ਾਮਲ ਹਨ। 

ਮੁੱਖ ਨਤੀਜਿਆਂ ਵਿੱਚ 1500 ਮੀਟਰ ਦੌੜ, 4x100 ਮੀਟਰ ਰਿਲੇਅ ਅਤੇ ਡਿਸਕਸ ਥ੍ਰੋ ਵਿੱਚ ਸੋਨੇ ਦੇ ਤਗਮੇ, 110 ਮੀਟਰ ਰੁਕਾਵਟਾਂ, 400 ਮੀਟਰ ਰੁਕਾਵਟਾਂ, 10,000 ਮੀਟਰ ਦੌੜ, ਹੈਮਰ ਥ੍ਰੋ ਅਤੇ 4x400 ਮੀਟਰ ਰਿਲੇਅ ਵਿੱਚ ਪੋਡੀਅਮ ਫਿਿਨਸ਼ ਸ਼ਾਮਲ ਸਨ। ਟੀਮ ਨੇ ਲੰਬੀ ਦੂਰੀ ਅਤੇ ਫੀਲਡ ਈਵੈਂਟਸ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਨੇ ਟੀਮ ਦੇ ਕੁੱਲ ਮੈਡਲ ਟੈਲੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। 

ਲੜਕੀਆਂ ਦੀ ਟੀਮ ਨੇ ਹਰਡਲਸ, ਰੀਲੇਅ ਅਤੇ ਫੀਲਡ ਈਵੈਂਟਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 18 ਤਗਮੇ ਜਿੱਤੇ, ਜਿਨ੍ਹਾਂ ਵਿੱਚ 10 ਸੋਨ, 3 ਚਾਂਦੀ ਅਤੇ 5 ਕਾਂਸੀ ਸ਼ਾਮਲ ਹਨ। 100 ਮੀਟਰ ਰੁਕਾਵਟਾਂ, 400 ਮੀਟਰ ਰੁਕਾਵਟਾਂ, 4x100 ਮੀਟਰ ਰਿਲੇਅ, ਉੱਚੀ ਛਾਲ, ਲੰਬੀ ਛਾਲ, ਟ੍ਰਿਪਲ ਜੰਪ ਅਤੇ ਸ਼ਾਟ ਪੁਟ ਵਿੱਚ ਸੋਨੇ ਦੇ ਤਗਮੇ ਜਿੱਤੇ ਗਏ। ਟੀਮ ਨੇ ਸਪ੍ਰਿੰਟ ਈਵੈਂਟਸ, ਰੀਲੇਅ ਦੌੜ ਅਤੇ ਡਿਸਕਸ ਥ੍ਰੋ ਵਿੱਚ ਵੀ ਪੋਡੀਅਮ ਫਿਨਸ਼ ਦਰਜ ਕੀਤੀ। 

ਵਿਿਦਆਰਥੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਮੌਕੇ ਵਧਾਈ ਦਿੰਦੇ ਹੋਏ ਸੀਜੀਸੀ ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ.ਰਾਜਦੀਪ ਸਿੰਘ ਨੇ ਕਿਹਾ ਕਿ ਇਹ ਪ੍ਰਾਪਤੀ ਐਥਲੀਟਾਂ ਦੇ ਸਮਰਪਣ ਅਤੇ ਅਨੁਸ਼ਾਸਨ ਦੇ ਨਾਲ-ਨਾਲ ਕਾਲਜ ਦੇ ਖੇਡ ਵਿਭਾਗ ਦੇ ਨਿਰੰਤਰ ਯਤਨਾਂ ਦਾ ਨਤੀਜਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਫਲਤਾ ਯੂਨੀਵਰਸਿਟੀ ਪੱਧਰੀ ਖੇਡਾਂ ਵਿੱਚ ਸੀਜੀਸੀ ਲਾਂਡਰਾਂ ਦੀ ਨਿਰੰਤਰ ਭਾਗੀਦਾਰੀ ਅਤੇ ਪ੍ਰਤੀਯੋਗੀ ਮੌਜੂਦਗੀ ਨੂੰ ਉਜਾਗਰ ਕਰਦੀ ਹੈ ਜਿਸ ਨੂੰ ਸੁਚੱਜੀ ਟੇ੍ਰਨਿੰਗ ਅਤੇ ਸੰਸਥਾ ਵੱਲੋਂ ਮਿਲ ਰਹੇ ਉਤਸ਼ਾਹ ਦਾ ਪੂਰਾ ਸਹਿਯੋਗ ਪ੍ਰਾਪਤ ਹੈ।

ਇਹ ਪ੍ਰਦਰਸ਼ਨ ਸੀਜੀਸੀ ਲਾਂਡਰਾਂ ਦੀ ਉਸ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ ਜਿਸ ਦੇ ਤਹਿਤ ਅਕਾਦਮਿਕ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਦਾ ਮਹੱਤਵ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦਾ ਸੰਪੂਰਨ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

 

Tags: CGC Landran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD